ਗਾਇਕਾ ਅਫਸਾਨਾ ਖ਼ਾਨ ਦੇ ਮੰਗੇਤਰ ਸਾਜ਼ ਨੂੰ ‘ਬੰਬੀਹਾ ਗੈਂਗ’ ਵਲੋਂ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਣੋ ਕੀ ਹੈ ਮਾਮਲਾ

0
298

ਰਿਐਲਿਟੀ ਟੀ. ਵੀ. ਸ਼ੋਅ ‘ਬਿੱਗ ਬੌਸ 15’ ਦੀ ਮੁਕਾਬਲੇਬਾਜ਼ ਤੇ ਦਿੱਗਜ ਪੰਜਾਬੀ ਗਾਇਕਾ ਅਫਸਾਨਾ ਖ਼ਾਨ ਦੇ ਮੰਗੇਤਰ ਸਾਜ਼ ਨੂੰ ਬੰਬੀਹਾ ਗੈਂਗ ਦੇ ਨਾਂ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਸ ਨੇ ਧਮਕੀ ਦੇਣ ਵਾਲੇ ਵਿਅਕਤੀ ਨੂੰ ਪਟਿਆਲਾ ਤੋਂ ਕਾਬੂ ਕਰ ਲਿਆ ਹੈ, ਜਿਸ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਇਹ ਵਿਅਕਤੀ ਖ਼ੁਦ ਨੂੰ ਬੰਬੀਹਾ ਗੈਂਗ ਦਾ ਮੈਂਬਰ ਦੱਸ ਦੇ ਅਫਸਾਨਾ ਖ਼ਾਨ ਦੇ ਹੋਣ ਵਾਲੇ ਪਤੀ ਸਾਜ਼ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਰਿਹਾ ਸੀ। ਪੁਲਸ ਅਨੁਸਾਰ, ਮੁਲਾਜ਼ਮ ਖ਼ਿਲਾਫ਼ ਪਹਿਲਾਂ ਵੀ 2 ਕੇਸ ਦਰਜ ਹਨ ਅਤੇ ਇਕ ‘ਚ ਭਗੌੜਾ ਚੱਲ ਰਿਹਾ ਹੈ।

ਦੱਸ ਦਈਏ ਕਿ ਡੀ. ਐੱਸ. ਪੀ. ਜ਼ੀਰਕਪੁਰ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਅਫਸਾਨਾ ਖ਼ਾਨ ਅਤੇ ਗਾਇਕ ਸਾਜ਼ ਦਾ ਦੂਜਾ ਵਿਆਹ ਹੈ। ਸਾਜ਼ ਨੂੰ ਕੁਝ ਦਿਨਾਂ ਤੋਂ ਇਕ ਵਿਅਕਤੀ ਮੋਬਾਇਲ ‘ਤੇ ਬੰਬੀਹਾ ਗਰੁੱਪ ਦਾ ਗੈਂਗਸਟਰ ਦੱਸ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਧਮਕੀ ‘ਚ ਉਹ ਪਹਿਲੀ ਪਤਨੀ ਅਨੂੰ ਨਾਲ ਚੱਲ ਰਹੇ ਅਦਾਲਤੀ ਵਿਵਾਦ ਹੱਲ ਕਰਨ ਅਤੇ ਉਸ ਨੂੰ ਪ੍ਰੇਸ਼ਾਨ ਨਾ ਕਰਨ ਦੀ ਧਮਕੀ ਦੇ ਰਿਹਾ ਹੈ। ਪੁਲਸ ਨੇ ਮੋਬਾਇਲ ਨੰਬਰ ਦੇ ਆਧਾਰ ‘ਤੇ ਪਟਿਆਲਾ ਦੇ ਉਕਤ ਨਿਵਾਸੀ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ. ਐੱਸ. ਪੀ. ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਕਤ ਮੁਲਜ਼ਮ ਕਿਹੜੇ ਗੈਂਗ ਨਾਲ ਸਬੰਧ ਰੱਖਦਾ ਹੈ।

ਦੱਸ ਦਈਏ ਕਿ ਇਨ੍ਹੀਂ ਦਿਨੀਂ ਦਿੱਗਜ ਗਾਇਕਾ ਅਫਸਾਨਾ ਖ਼ਾਨ ਦਾ ਮੰਗੇਤਰ ਤੇ ਗਾਇਕ ਸਾਜ਼ ਵਿਵਾਦਾਂ ‘ਚ ਘਿਰਿਆ ਹੋਇਆ ਹੈ। ਸਾਜ਼ ‘ਤੇ ਛੱਤੀਸਗੜ੍ਹ ਦੀ ਇਕ ਮਹਿਲਾ ਨੇ ਉਸ ਦੀ ਪਹਿਲੀ ਪਤਨੀ ਹੋਣ ਦਾ ਇਲਜ਼ਾਮ ਲਗਾਇਆ ਹੈ। ਨਾਲ ਇਹ ਵੀ ਕਿਹਾ ਕਿ ਸਾਜ਼ ਨੇ ਧੋਖੇ ਨਾਲ ਉਸ ਨੂੰ ਤਲਾਕ ਦਿੱਤਾ ਹੈ। ਇਸ ਸਭ ਵਿਚਾਲੇ ਸਾਜ਼ ਦੇ ਪਹਿਲੇ ਵਿਆਹ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। ਇਹ ਵੀ ਸਾਹਮਣੇ ਆਇਆ ਕਿ ਪਹਿਲੀ ਪਤਨੀ ਤੋਂ ਸਾਜ਼ ਦੇ ਇਕ ਧੀ ਵੀ ਹੈ। ਅਨੂੰਗ੍ਰਿਹ ਰੰਜਨ ਉਰਫ ਅਨੂੰ ਸ਼ਰਮਾ ਨਾਂ ਦੀ ਮਹਿਲਾ ਦਾ ਦੋਸ਼ ਹੈ ਕਿ ਸਾਜ਼ ਨੇ ਉਸ ਨੂੰ ਧੋਖੇ ਨਾਲ ਤਲਾਕ ਦੇ ਕੇ 7 ਸਾਲ ਪੁਰਾਣਾ ਵਿਆਹ ਤੋੜਿਆ ਹੈ।

ਦੱਸਣਯੋਗ ਹੈ ਕਿ ਅਫਸਾਨਾ ਖ਼ਾਨ ਤੇ ਸਾਜ਼ ਇਸ ਸਾਲ ਜਨਵਰੀ ਦੇ ਅਖੀਰ ਜਾਂ ਫਿਰ ਫਰਵਰੀ ਮਹੀਨੇ ‘ਚ ਵਿਆਹ ਦੇ ਬੰਧਨ ‘ਚ ਬੱਝ ਸਕਦੇ ਹਨ। ਦੋਵਾਂ ਦੀ ਮੰਗਣੀ ਪਿਛਲੇ ਸਾਲ ਹੋਈ ਸੀ। ਸਾਜ਼ ਵੀ ਪੰਜਾਬੀ ਗਾਇਕ ਹਨ।