ਚੀਨ ਤੋਂ ਪੈਦਾ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਕੋਈ ਵੀ ਦੇਸ਼ ਇਸ ਕਰੋਨਾ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਵਿਸ਼ਵ ਵਿਚ ਜਿਥੇ ਆਪਣੇ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਾਰੇ ਦੇਸ਼ਾਂ ਦੀਆਂ ਸਰਕਾਰਾ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵੀ ਵਧਾ ਦਿੱਤਾ ਗਿਆ ਸੀ। ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਸੀ ਜਿੱਥੇ ਆਸਟਰੇਲੀਆ ਨੂੰ ਕਾਫੀ ਲੰਮੇਂ ਸਮੇਂ ਤੱਕ ਆਪਣੀਆਂ ਸਰਹੱਦਾਂ ਨੂੰ ਬੰਦ ਰੱਖਿਆ ਗਿਆ। ਉਥੇ ਹੀ ਆਸਟ੍ਰੇਲੀਆ ਤੋਂ ਆਏ ਹੋਏ ਉਨ੍ਹਾਂ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਹੁਣ ਜੇਕਰ ਇਨ੍ਹਾਂ ਕੇਸਾਂ ਵਿਚ ਆਈ ਕਮੀ ਤੋਂ ਬਾਦ ਬਹੁਤ ਸਾਰੇ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਆਪਣੀਆਂ ਸਰਹੱਦਾਂ ਉਪਰ ਲਾਗੂ ਕੀਤੀਆਂ ਗਈਆਂ ਸਾਰੀਆਂ ਪਾਬੰਧੀਆਂ ਨੂੰ ਖੋਲ੍ਹਿਆ ਜਾ ਰਿਹਾ ਹੈ।
ਆਸਟਰੇਲੀਆ ਸਰਕਾਰ ਵਲੋ ਵੀ ਆਪਣੀਆਂ ਸਰਹੱਦਾਂ ਉਪਰ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਕਾਫੀ ਲੰਮੇ ਸਮੇਂ ਬਾਅਦ ਹੀ ਖੋਲ੍ਹ ਦਿੱਤਾ ਗਿਆ। ਹੁਣ ਆਸਟਰੇਲੀਆ ਵਿੱਚ ਸਰਕਾਰ ਵੱਲੋਂ ਕੀਤਾ ਗਿਆ ਅਜਿਹਾ ਐਲਾਨ ਕੇ ਲੋਕਾਂ ਵਿੱਚ ਭੜਕ ਕੇ ਸੜਕਾਂ ਜਾਮ ਕਰ ਦਿੱਤੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਵਿਚ ਜਿੱਥੇ ਕਰੋਨਾ ਕਾਰਨ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਉਥੇ ਹੀ ਲੋਕਾਂ ਨੂੰ ਟੀਕਾਕਰਨ ਕਰਵਾਉਣ ਵਾਸਤੇ ਲਾਜਮੀ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਆਸਟ੍ਰੇਲੀਆ ਵਿੱਚ ਸਰਕਾਰ ਵੱਲੋਂ ਅਤੇ ਸੰਘੀ, ਰਾਜ ਦੇ ਖੇਤਰੀ ਸਰਕਾਰਾਂ ਵੱਲੋਂ ਕਰੋਨਾ ਟੀਕਾਕਰਣ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ।
ਇਸ ਤੋਂ ਬਾਅਦ ਪੁਲਿਸ ਵੱਲੋਂ 3 ਲੋਕਾਂ ਨੂੰ ਸ਼ਨੀਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਉਂਕਿ ਸੰਸਦ ਭਵਨ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਸੌ ਤੋਂ ਵਧੇਰੇ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਟ ਤੋੜੇ ਗਏ ਹਨ। ਸਰਕਾਰ ਵੱਲੋਂ ਜਿਥੇ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਪਰ ਲੋਕਾਂ ਵੱਲੋਂ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸਦੇ ਚਲਦੇ ਹੋਏ ਪੁਲਿਸ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਉਥੇ ਹੀ ਪ੍ਰਧਾਨ ਮੰਤਰੀ ਵੱਲੋਂ ਸਾਰੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਪ੍ਰਦਰਸ਼ਨਕਾਰੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ।