ਵਾਪਰਿਆ ਘੋਰ ਕਲਜੁਗ – ਕਨੇਡਾ ਜਾਣ ਲਈ ਪੈਸੇ ਨਾ ਦੇਣ ਕਰਕੇ ਮਾਂ ਨੇ ਪੁੱਤ ਨਾਲ ਰਲ ਮਾਰਤਾ ਘਰਵਾਲਾ

0
145

ਪਰਵਾਰ ਜਿਥੇ ਹਰ ਇਨਸਾਨ ਨੂੰ ਸੁਰੱਖਿਆ ਮੁਹਈਆ ਕਰਵਾਉਂਦਾ ਹੈ ਉੱਥੇ ਹੀ ਮਾਂ-ਬਾਪ ਆਪਣੇ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੀ ਜਾਨ ਤੱਕ ਵੀ ਦੇ ਦਿੱਤੀ ਜਾਂਦੀ ਹੈ। ਜਿੱਥੇ ਮਾਂ-ਬਾਪ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾ ਦਿੱਤੀ ਜਾਂਦੀ ਹੈ। ਉਥੇ ਹੀ ਕੁਝ ਪਿਤਾ ਆਪਣੇ ਬੱਚਿਆਂ ਦੀ ਜਿੰਦਗੀ ਦੀ ਸੁਰੱਖਿਆ ਨੂੰ ਲੈ ਕੇ ਕਈ ਅਹਿਮ ਫ਼ੈਸਲੇ ਕਰਦੇ ਹਨ। ਉਥੇ ਹੀ ਕੁਝ ਬੱਚਿਆਂ ਵੱਲੋਂ ਉਨ੍ਹਾਂ ਦਾ ਵਿਰੋਧ ਕਰਦੇ ਹੋਏ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਅਗਰ ਉਨ੍ਹਾਂ ਦੀਆਂ ਅਜਿਹੀਆਂ ਅਪਰਾਧਿਕ ਘਟਨਾਵਾਂ ਦੇ ਵਿਚ ਉਨ੍ਹਾਂ ਬੱਚਿਆਂ ਦੀ ਮਾਂ ਦਾ ਹੱਥ ਹੋਵੇ ਤਾਂ ਅਜਿਹੀਆਂ ਘਟਨਾਵਾਂ ਸਭ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਕੈਨੇਡਾ ਜਾਣ ਲਈ ਪੈਸੇ ਨਾ ਦੇਣ ਤੇ ਪੁੱਤਰ ਵੱਲੋਂ ਆਪਣੀ ਮਾਂ ਨਾਲ ਰਲ ਕੇ ਪਿਤਾ ਦਾ ਕਤਲ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦਿਲ ਨੂੰ ਦਹਿਲਾ ਦੇਣ ਵਾਲੀ ਇਹ ਘਟਨਾ ਮੁੰਬਈ ਤੋਂ ਸਾਹਮਣੇ ਆਈ ਹੈ। ਜਿੱਥੇ ਪੁੱਤਰ ਨੂੰ ਕੈਨੇਡਾ ਜਾਣ ਲਈ ਪਿਤਾ ਵੱਲੋਂ ਪੈਸੇ ਨਾ ਦੇਣ ਤੇ ਚਲਦੇ ਹੋਏ ਸੱਤਵੀਂ ਮੰਜ਼ਿਲ ਤੋਂ ਹੇਠਾਂ ਸੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਸੈਰ ਕਰਨ ਗਏ ਕੁਝ ਗੁਆਂਢੀਆਂ ਵੱਲੋਂ ਉਸ ਦੀ ਲਾਸ਼ ਨੂੰ ਵੇਖਿਆ ਗਿਆ ਅਤੇ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ।

ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਿਥੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਇਸ ਮਾਮਲੇ ਸਬੰਧੀ ਪਰਿਵਾਰ ਤੋਂ ਪੁੱਛ-ਪੜਤਾਲ ਕੀਤੀ ਗਈ ਤਾਂ, ਇਸ ਸਾਰੀ ਘਟਨਾ ਦਾ ਖੁਲਾਸਾ ਹੋਇਆ ਕਿ 54 ਸਾਲਾ ਸੰਤਨ ਕੁਮਾਰ ਜੋ ਕਿ ਸਮਾਲ ਇੰਡਸਟਰੀਜ਼ ਡਿਵੈਲਪਮੈਂਟ ਬੈਂਕ ਆਫ ਇੰਡੀਆ ਵਿੱਚ ਅਸਿਸਟੈਂਟ ਜਨਰਲ ਮੈਨੇਜਰ ਦੀ ਨੌਕਰੀ ਕਰ ਰਹੇ ਸਨ। ਜਿਨ੍ਹਾਂ ਵੱਲੋਂ ਆਪਣੇ ਪੁੱਤਰ ਨੂੰ ਕੈਨੇਡਾ ਜਾਣ ਵਾਸਤੇ ਪੈਸੇ ਦੇਣ ਤੋਂ ਇਨਕਾਰ ਕੀਤਾ ਗਿਆ ਤਾਂ, ਵੀਰਵਾਰ ਸ਼ਾਮ ਨੂੰ ਉਨ੍ਹਾਂ ਵਿਚਕਾਰ ਝਗੜਾ ਹੋ ਗਿਆ। ਜਿਸ ਤੋਂ ਬਾਅਦ ਮਾਂ-ਪੁੱਤ ਵੱਲੋਂ ਉਸ ਨੂੰ ਸਵੇਰ ਦੇ ਸਮੇਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਜਦੋਂ ਉਹ ਚਾਰ ਵਜੇ ਦੇ ਕਰੀਬ ਸੌਂ ਰਿਹਾ ਸੀ।

ਉਸ ਨੂੰ ਜਾਂ 5 ਵਾਰ ਬੈਡ ਤੇ ਜ਼ੋਰ ਨਾਲ ਪਟਕ ਕੇ ਮਾਰਿਆ ਗਿਆ ਅਤੇ ਮੌਤ ਹੋਣ ਤੋਂ ਬਾਅਦ 7ਵੀਂ ਮੰਜ਼ਲ ਤੋਂ ਹੇਠਾਂ ਸੁੱਟ ਕੇ ਇਸ ਘਟਨਾ ਨੂੰ ਖੁਦਕੁਸ਼ੀ ਦਾ ਮਾਮਲਾ ਦੱਸਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਫੋਰਸ ਸਖ਼ਤੀ ਨਾਲ ਇਸ ਦੀ ਪੁੱਛ ਗਿੱਛ ਕਰਨ ਤੇ ਮਾਂ ਅਤੇ ਪੁਤਰ ਵੱਲੋਂ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਜਿਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।