ਵਿਦੇਸ਼ ਚ ਪੰਜਾਬੀਆਂ ਨੇ ਮਚਾਇਆ ਕਹਿਰ ਕਰਤਾ ਅਜਿਹਾ ਕਾਂਡ ..

0
228

ਪੰਜਾਬ ਦੇ ਬਹੁਤ ਸਾਰੇ ਲੋਕਾਂ ਅਤੇ ਪਰਿਵਾਰਾਂ ਵੱਲੋਂ ਜਿੱਥੇ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਉੱਥੇ ਹੀ ਵਿਦੇਸ਼ਾਂ ਵਿੱਚ ਜਾ ਕੇ ਇਨ੍ਹਾਂ ਪੰਜਾਬੀਆਂ ਵੱਲੋਂ ਸਖ਼ਤ ਮਿਹਨਤ ਕਰਕੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿਥੇ ਵਿਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਪੰਜਾਬੀਆਂ ਦੇ ਇਸ ਆਰਥਿਕ ਸਹਿਯੋਗ ਦੀ ਹਰ ਪਾਸਿਉਂ ਸ਼ਲਾਘਾ ਕੀਤੀ ਜਾਂਦੀ ਹੈ। ਉਥੇ ਹੀ ਇਹ ਪੰਜਾਬੀਆਂ ਦੀ ਮਿਹਨਤ ਨੂੰ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਪਰ ਕਈ ਦੇਸ਼ਾਂ ਵਿਚ ਪੰਜਾਬੀਆਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਪੰਜਾਬੀਆਂ ਦਾ ਸਿਰ ਸ਼ਰਮ ਨਾਲ ਝੁਕ ਜਾਂਦਾ ਹੈ।

ਹੁਣ ਵਿਦੇਸ਼ ਵਿੱਚ ਪੰਜਾਬੀਆਂ ਵੱਲੋਂ ਅਜਿਹਾ ਖੌਫਨਾਕ ਕਾਂਡ ਕੀਤਾ ਗਿਆ ਹੈ ਕਿ ਗੋਰਿਆਂ ਦੇ ਵੀ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਇਟਲੀ ਵਿਚ ਲੰਬਾਰਦੀਆ ਸੂਬੇ ਦੇ ਕੋਲੋਂ ਸਾਹਮਣੇ ਆਇਆ ਹੈ। ਜਿੱਥੇ ਤਿੰਨ ਪੰਜਾਬੀਆਂ ਵਿੱਚ ਹੋਈ ਲੜਾਈ, ਇੱਕ ਪੰਜਾਬੀ ਦੀ ਜਾਨ ਲੈ ਗਈ ਹੈ। ਦੱਸਿਆ ਗਿਆ ਹੈ ਕਿ ਇਹ ਘਟਨਾ ਉਥੇ ਇਕ ਫੈਕਟਰੀ ਵਿਚ ਕੰਮ ਕਰਨ ਵਾਲੇ ਭਾਰਤੀਆਂ ਦੇ ਵਿੱਚ ਹੋਈ ਸੀ। ਜਿੱਥੇ ਦੋ ਸਕੇ ਭਰਾਵਾਂ ਵੱਲੋਂ 38 ਸਾਲਾ ਨੌਜਵਾਨ ਉੱਪਰ ਰਾਡ ਅਤੇ ਬੇਲਚੇ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਦੱਸਿਆ ਗਿਆ ਹੈ ਕਿ ਇਹਨਾਂ ਵਿਚ ਪਹਿਲਾਂ ਵੀ ਜਾਤੀ ਵਿਤਕਰੇ ਨੂੰ ਲੈ ਕੇ ਲੜਾਈ ਝਗੜਾ ਹੋਇਆ ਸੀ। ਕਿਉਂਕਿ ਦੋਸ਼ੀ ਦੋਨੋਂ ਭਰਾ ਇਸ ਵਿਅਕਤੀ ਨੂੰ ਕੰਮ ਤੋਂ ਕਢਵਾ ਕੇ ਇਸ ਦੀ ਜਗ੍ਹਾ ਉਪਰ ਆਪਣੇ ਕਿਸੇ ਰਿਸ਼ਤੇਦਾਰ ਨੂੰ ਰੱਖਣਾ ਚਾਹੁੰਦੇ ਸਨ। ਜਿਸ ਦੇ ਚਲਦਿਆਂ ਹੋਇਆਂ ਉਨ੍ਹਾਂ ਵੱਲੋਂ ਫਿਰ ਤੋਂ ਲੜਾਈ ਝਗੜਾ ਕਰਕੇ ਇਸ ਨੂੰ ਮਾਰ ਦਿੱਤਾ ਗਿਆ ਹੈ।

ਮ੍ਰਿਤਕ ਜਿੱਥੇ ਪੰਜਾਬ ਦੇ ਪਿੰਡ ਨਿਆਲ ਦਾ ਰਹਿਣ ਵਾਲਾ ਸੀ। ਉੱਥੇ ਹੀ ਆਪਣੇ ਪਰਿਵਾਰ ਸਮੇਤ ਪਿਛਲੇ 22 ਸਾਲਾਂ ਤੋਂ ਇਟਲੀ ਵਿਚ ਪੱਕੇ ਨਾਗਰਿਕ ਦੇ ਤੌਰ ਤੇ ਰਹਿ ਰਿਹਾ ਸੀ। ਮ੍ਰਿਤਕ ਦੇ ਪਰਿਵਾਰ ਵਿੱਚ ਉਸ ਦੀ ਪਤਨੀ ਅਤੇ ਦੋ ਬੇਟੇ ਰਹਿ ਗਏ ਹਨ। ਉੱਥੇ ਹੀ ਇਟਲੀ ਵਿਚ ਵਸਦੇ ਸਾਰੇ ਭਾਰਤੀ ਭਾਈਚਾਰੇ ਵੱਲੋਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਜਿਥੇ ਵਿਦੇਸ਼ਾਂ ਦੀ ਧਰਤੀ ਤੇ ਆ ਕੇ ਵੀ ਇਹਨਾ ਲੋਕਾਂ ਵੱਲੋਂ ਜਾਤ-ਪਾਤ ਦੇ ਅਧਾਰ ਤੇ ਵੰਡੀਆਂ ਪਾ ਕੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।