‘ਹੌਸਲਾ ਰੱਖ’ ਦਾ ਟਰੇਲਰ ਰਿਲੀਜ਼, ਸ਼ਹਿਨਾਜ਼ ਨੂੰ ਦੇਖ ਪ੍ਰਸ਼ੰਸਕ ਹੋਏ ਖ਼ੁਸ਼ (ਵੀਡੀਓ)

0
238

ਪੰਜਾਬੀ ਫ਼ਿਲਮ ‘ਹੌਸਲਾ ਰੱਖ’ ਦਾ ਟਰੇਲਰ ਅੱਜ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ ’ਚ ਦਿਲਜੀਤ ਦੋਸਾਂਝ, ਸ਼ਿੰਦਾ ਗਰੇਵਾਲ ਤੇ ਸੋਨਮ ਬਾਜਵਾ ਦੇ ਨਾਲ ਸ਼ਹਿਨਾਜ਼ ਗਿੱਲ ਅਹਿਮ ਭੂਮਿਕਾ ਨਿਭਾਅ ਰਹੀ ਹੈ। ਟਰੇਲਰ ’ਚ ਦਿਲਜੀਤ ਦੋਸਾਂਝ ਤੇ ਸ਼ਹਿਨਾਜ਼ ਗਿੱਲ ਦੀ ਕਾਮੇਡੀ ਟਾਈਮਿੰਗ ਲੋਕਾਂ ਦੇ ਦਿਲ ਜਿੱਤ ਰਹੀ ਹੈ।

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਹੌਸਲਾ ਰੱਖ’ ਦਾ ਟਰੇਲਰ ਅੱਜ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ ’ਚ ਦਿਲਜੀਤ ਦੋਸਾਂਝ, ਸ਼ਿੰਦਾ ਗਰੇਵਾਲ ਤੇ ਸੋਨਮ ਬਾਜਵਾ ਦੇ ਨਾਲ ਸ਼ਹਿਨਾਜ਼ ਗਿੱਲ ਅਹਿਮ ਭੂਮਿਕਾ ਨਿਭਾਅ ਰਹੀ ਹੈ। ਟਰੇਲਰ ’ਚ ਦਿਲਜੀਤ ਦੋਸਾਂਝ ਤੇ ਸ਼ਹਿਨਾਜ਼ ਗਿੱਲ ਦੀ ਕਾਮੇਡੀ ਟਾਈਮਿੰਗ ਲੋਕਾਂ ਦੇ ਦਿਲ ਜਿੱਤ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਇਸ ਖ਼ਾਸ ਮੌਕੇ ’ਤੇ ਰਿਲੀਜ਼ ਹੋਵੇਗੀ ਫ਼ਿਲਮ ‘83’, ਐਮੀ ਵਿਰਕ ਤੇ ਹਾਰਡੀ ਸੰਧੂ ਨਿਭਾਅ ਰਹੇ ਨੇ ਅਹਿਮ ਭੂਮਿਕਾ

ਟਰੇਲਰ ’ਚ ਸ਼ਹਿਨਾਜ਼ ਨੂੰ ਦੇਖ ਕੇ ਉਸ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਤੇ ਖ਼ੁਸ਼ ਹਨ। ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸੋਸ਼ਲ ਮੀਡੀਆ ਤੋਂ ਦੂਰ ਹੋ ਗਈ ਹੈ, ਉਥੇ ਜਨਤਕ ਤੌਰ ’ਤੇ ਵੀ ਉਹ ਅਜੇ ਤਕ ਦਿਖਾਈ ਨਹੀਂ ਦਿੱਤੀ ਸੀ। ਸ਼ਹਿਨਾਜ਼ ਨੂੰ ਆਖਰੀ ਵਾਰ ਸਿਧਾਰਥ ਸ਼ੁਕਲਾ ਦੇ ਅੰਤਿਮ ਸੰਸਕਾਰ ਮੌਕੇ ਦੇਖਿਆ ਗਿਆ ਸੀ।

ਸਿਧਾਰਥ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਗਿੱਲ ਨੂੰ ਕਿਸੇ ਫ਼ਿਲਮ ’ਚ ਦੇਖਣਾ ਉਸ ਦੇ ਪ੍ਰਸ਼ੰਸਕਾਂ ਲਈ ਉਤਸ਼ਾਹ ਲੈ ਕੇ ਆਇਆ ਹੈ। ਟਰੇਲਰ ਦੇ ਹੇਠਾਂ ਜ਼ਿਆਦਾਤਰ ਕੁਮੈਂਟਸ ਸ਼ਹਿਨਾਜ਼ ਗਿੱਲ ਨੂੰ ਲੈ ਕੇ ਹੀ ਆ ਰਹੇ ਹਨ।

ਇਹੀ ਨਹੀਂ ਸ਼ਹਿਨਾਜ਼ ਗਿੱਲ ਟਵਿਟਰ ’ਤੇ ਵੀ ਟਰੈਂਡ ਕਰ ਰਹੀ ਹੈ। ਹਰ ਕੋਈ ਉਸ ਨੂੰ ਦੇਖ ਕੇ ਤਾਰੀਫ਼ ਕਰ ਰਿਹਾ ਹੈ ਤੇ ਟਰੇਲਰ ਤੋਂ ਉਸ ਦੀਆਂ ਖ਼ੂਬਸੂਰਤ ਤਸਵੀਰਾਂ ਤੇ ਵੀਡੀਓਜ਼ ਨੂੰ ਸਾਂਝਾ ਕਰ ਰਿਹਾ ਹੈ।

ਦੱਸ ਦੇਈਏ ਇਹ ਫ਼ਿਲਮ 15 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਹਾਲ ਸ਼ਹਿਨਾਜ਼ ਗਿੱਲ ਵਲੋਂ ਕੋਈ ਵੀ ਸੋਸ਼ਲ ਮੀਡੀਆ ਪੋਸਟ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸਾਂਝੀ ਨਹੀਂ ਕੀਤੀ ਗਈ ਹੈ।