ਪੰਜਾਬ ਪੁਲਿਸ ਵੱਲੋ ਉਘੇ ਕੱਬਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਦੇ ਸਬੰਧ ਚ ਚਾਰ ਜਣਿਆ ਨੂੰ ਕੀਤਾ ਗਿਆ ਗ੍ਰਿਫਤਾਰ,ਤਿੰਨ ਜਣੇ ਕੀਤੇ ਗਏ ਨਾਮਜ਼ਦ
ਡੀਜੀਪੀ ਪੰਜਾਬ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਪੁਲਿਸ ਨੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਤਿੰਨ ਮੁੱਖ ਸਾਜਿਸ਼ਕਾਰਾਂ ਦੀ ਨਿਸ਼ਾਨਦੇਹੀ ਕਰ ਲਈ ਹੈ। ਜਿੰਨਾ ਚ ਦੋ ਕੈਨੇਡਾ ਅਤੇ ਇੱਕ ਮਲੇਸ਼ੀਆ ਨਾਲ ਸਬੰਧਤ ਦੱਸਿਆ ਗਿਆ ਹੈ। ਜਲੰਧਰ ਸ਼ਹਿਰ ਨੇੜੇ ਪਿੰਡ ਮੱਲੀਆਂ ਕਲਾਂ ਵਿੱਚ ਕਬੱਡੀ ਖਿਡਾਰੀ ਸੰਦੀਪ ਅੰਬੀਆਂ ਨੂੰ ਸੋਮਵਾਰ 14 ਮਾਰਚ ਦੀ ਸ਼ਾਮ ਨੂੰ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।
ਪੰਜਾਬ ਪੁਲਿਸ ਅਨੁਸਾਰ ਸੰਦੀਪ ਸਿੰਘ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿੱਚ ਇਹਨਾਂ ਲੋਕਾਂ ਦਾ ਹੱਥ ਹੋ ਸਕਦਾ ਹੈ ?ਇਹਨਾਂ ਵਿੱਚੋਂ ਚਾਰ ਜਣਿਆਂ ਨੂੰ ਗ੍ਰਿਫਤਾਰ ਕਰਕੇ ਪੁੱਛ ਗਿੱਛ ਜਾਰੀ ਹੈ।
1. ਅੰਮ੍ਰਿਤਸਰ ਦਾ ਸਨੋਵਰ ਢਿੱਲੋਂ ਹੈ ਜੋ ਕਿ ਕੈਨੇਡਾ ਦੇ ਬਰੈਪਟਨ ਵਿੱਚ ਰਹਿੰਦਾ ਹੈ, ਉਹ ਟੀਵੀ ਪ੍ਰੋਡਿਊਸਰ ਤੇ ਡਾਇਰੈਕਟਰ ਹੈ।2. ਸੁਖਵਿੰਦਰ ਸਿੰਘ ਉਰਫ਼ ਸੁੱਖਾ ਦੁੱਨੇਕੇ ਦਾ ਵੀ ਆਇਆ ਹੈ ਜੋ ਕਈ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਹੈ। ਸੁੱਖਾ ਮੋਗਾ ਜ਼ਿਲ੍ਹੇ ਦੇ ਦੁੱਨੇਕੇ ਪਿੰਡ ਦਾ ਰਹਿਣ ਵਾਲਾ ਹੈ।3. ਲੁਧਿਆਣਾ ਦੇ ਡੇਹਲੋਂ ਨਾਲ ਸਬੰਧਤ ਜਗਜੀਤ ਸਿੰਘ ਉਰਫ਼ ਗਾਂਧੀ ਹੈ ਜੋ ਫਿਲਹਾਲ ਮਲੇਸ਼ੀਆ ਵਿੱਚ ਰਹਿ ਰਿਹਾ ਹੈ।
4. ਸੰਗਰੂਰ ਦਾ ਫ਼ਤਹਿ ਸਿੰਘ ਉਰਫ਼ ਯੁਵਰਾਜ 5. ਹਰਿਆਣਾ ਦੇ ਗੁਰੂਗ੍ਰਾਮ ਦੇ ਨਾਹਰਪੁਰ ਰੂਪਾ ਦਾ ਕੌਸ਼ਲ ਚੌਧਰੀ 6. ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਨ ਦਾ ਅਮਿਤ ਡਾਗਰ 7 ਉੱਤਰ ਪ੍ਰਦੇਸ਼ ਦੇ ਪੀਲੀਭੀਤ ਦਾ ਸਿਮਰਨਜੀਤ ਸਿੰਘ ਉਰਫ਼ ਜੁਝਾਰ ਸਿੰਘ
ਨੋਟ : ਪੁਲਿਸ ਨੇ ਸੁੱਖਾ ਦੁੱਨੇਕੇ ਦੇ ਰਿਸਤੇਦਾਰ ਦੇ ਘਰੋਂ 18 ਜ਼ਿੰਦਾ ਕਾਰਤੂਸ ਅਤੇ ਇੱਕ 12 ਬੋਰ ਦੀ ਰਾਈਫ਼ਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।