ਮੋਗਾ ’ਚ ਤਾਰ-ਤਾਰ ਹੋਏ ਰਿਸ਼ਤੇ, 9 ਸਾਲਾ ਭਤੀਜੀ ਦੇ ਮੂੰਹੋਂ ਚਾਚੇ ਦੀ ਕਰਤੂਤ ਸੁਣ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

0
648

ਮੋਗਾ ਜ਼ਿਲ੍ਹੇ ਦੇ ਇਕ ਪਿੰਡ ਵਿਚ 5ਵੀਂ ਕਲਾਸ ’ਚ ਪੜ੍ਹਨ ਵਾਲੀ 9 ਸਾਲਾ ਲੜਕੀ ਨਾਲ ਉਸਦੇ ਮੂੰਹ ਬੋਲੇ ਚਾਚਾ ਵੱਲੋਂ ਉਸ ਨੂੰ ਹਵਸ ਦਾ ਸ਼ਿਕਾਰ ਬਣਾਏ ਜਾਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੋਸ਼ੀ ਖ਼ਿਲਾਫ ਮਾਮਲਾ ਦਰਜ ਕਰ ਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਸ਼ਰਮਨਾਕ ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਲੜਕੀ ਦੇ ਪੇਟ ਵਿਚ ਦਰਦ ਹੋਇਆ ਅਤੇ ਜਦੋਂ ਉਸ ਨੇ ਪਰਿਵਾਰ ਨੂੰ ਇਸ ਬਾਰੇ ਦੱਸਿਆ ਤਾਂ ਪਰਿਵਾਰ ਦੰਗ ਰਹਿ ਗਿਆ। ਉਧਰ ਪੁਲਸ ਸੂਤਰਾਂ ਅਨੁਸਾਰ ਪੀੜਤਾ ਦੀ ਮਾਤਾ ਨੇ ਕਿਹਾ ਕਿ ਉਸਦੀ 9 ਸਾਲਾ ਬੇਟੀ ਜੋ 5ਵੀਂ ਕਲਾਸ ਦੀ ਵਿਦਿਆਰਥਣ ਹੈ, ਦੇ ਪੇਟ ਵਿਚ ਦਰਦ ਹੋਣ ਲੱਗਾ ਤਾਂ ਉਸਨੇ ਅਤੇ ਉਸਦੀ ਸੱਸ ਨੇ ਜਦ ਬੇਟੀ ਤੋਂ ਪੁੱਛਿਆ ਤਾਂ ਉਸਨੇ ਕਿਹਾ ਕਿ ਬੀਤੀ 11 ਮਾਰਚ ਨੂੰ ਜਦ ਉਹ ਸਕੂਲ ਤੋਂ ਘਰ ਆਈ ਤਾਂ ਘਰ ਵਿਚ ਕੋਈ ਨਹੀਂ ਸੀ।

ਇਸ ਦੌਰਾਨ ਕਥਿਤ ਦੋਸ਼ੀ ਜੋ ਪੀੜਤਾ ਦਾ ਮੂੰਹ ਬੋਲਾ ਚਾਚਾ ਦੱਸਿਆ ਜਾਂਦਾ ਹੈ, ਘਰ ਆਇਆ ਅਤੇ ਉਸ ਨੂੰ ਟੌਫੀਆਂ ਦੇਣ ਦਾ ਲਾਲਚ ਦੇ ਕੇ ਆਪਣੇ ਘਰ ਲੈ ਗਿਆ ਅਤੇ ਮੇਰੇ ਨਾਲ ਜਬਰ-ਜ਼ਿਨਾਹ ਕਰਨ ਲੱਗਾ। ਇਸ ਦੌਰਾਨ ਦਰਦ ਹੋਣ ’ਤੇ ਜਦ ਮੈਂ ਰੋਣ ਲੱਗੀ ਤਾਂ ਉਸ ਨੇ ਮੈਂਨੂੰ ਛੱਡ ਦਿੱਤਾ ਅਤੇ ਕਿਹਾ ਕਿ ਤੂੰ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨ ਤੋਂ ਮਾਰ ਦੇਵੇਗਾ, ਜਿਸ ਕਾਰਣ ਮੈਂ ਡਰ ਗਈ ਅਤੇ ਘਰ ਆ ਕੇ ਕਿਸੇ ਨੂੰ ਨਹੀਂ ਦੱਸਿਆ। ਪਰਿਵਾਰ ਨੂੰ ਇਸ ਸ਼ਰਮਨਾਕ ਹਰਕਤ ਦਾ ਪਤਾ ਲੱਗਣ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ, ਅਤੇ ਜਾਂਚ ਤੋਂ ਬਾਅਦ ਜਿਹੜੇ ਤੱਥ ਸਾਹਮਣੇ ਆਉਣਗੇ ਉਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।