Breaking News
Home / Punjab / ਸਿੱਧੂ ਲੈਣ ਕਿਹੜੇ ਜੋਤਸ਼ੀ ਦੀ ਸਲਾਹ ? ਕੀ ਚੰਨੀ ਪੰਡਤਾਂ ਦੇ ਕਹਿਣ ‘ਤੇ ਕਰਨਗੇ ਕੰਮ !

ਸਿੱਧੂ ਲੈਣ ਕਿਹੜੇ ਜੋਤਸ਼ੀ ਦੀ ਸਲਾਹ ? ਕੀ ਚੰਨੀ ਪੰਡਤਾਂ ਦੇ ਕਹਿਣ ‘ਤੇ ਕਰਨਗੇ ਕੰਮ !

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਾਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੂੰ ਮਸਲਿਆਂ ਦੇ ਹੱਲ ਲਈ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਹੈ। ਇਕ ਦਿਨ ਪਹਿਲਾਂ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅੱਜ ਚੰਨੀ ਨੇ ਕਿਹਾ ਕਿ ਪਾਰਟੀ ਸਭ ਤੋਂ ਉੱਪਰ ਹੈ ਅਤੇ ਸਰਕਾਰ ਪਾਰਟੀ ਦੀ ਵਿਚਾਰਧਾਰਾ ਮੁਤਾਬਕ ਚੱਲਦੀ ਹੈ।

ਉਨ੍ਹਾਂ ਮੰਤਰੀ ਮੰਡਲ ਦੀ ਮੀਟਿੰਗ ਤੋਂ ਇਕ ਪਾਸੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ‘‘ਮੈਂ ਅੱਜ ਟੈਲੀਫੋਨ ’ਤੇ ਸਿੱਧੂ ਸਾਹਿਬ ਨਾਲ ਗੱਲ ਕੀਤੀ ਹੈ। ਪਾਰਟੀ ਸਭ ਤੋਂ ਉੱਪਰ ਹੈ ਅਤੇ ਸਰਕਾਰ ਪਾਰਟੀ ਦੀ ਵਿਚਾਰਧਾਰਾ ਨੂੰ ਮੰਨ ਕੇ ਉਸ ਮੁਤਾਬਕ ਚੱਲਦੀ ਹੈ। ਮੈਂ ਉਨ੍ਹਾਂ ਨੂੰ ਕਿਹਾ ਕਿ ਤੁਹਾਨੂੰ ਆਉਣਾ ਚਾਹੀਦਾ ਹੈ ਅਤੇ ਬੈਠ ਕੇ ਗੱਲ ਕਰਨੀ ਚਾਹੀਦੀ ਹੈ। ਜੇਕਰ ਤੁਹਾਨੂੰ ਲੱਗਦਾ ਹੈ ਕਿ ਕੁਝ ਗ਼ਲਤ ਹੈ ਤਾਂ ਤੁਹਾਨੂੰ ਉਹ ਦੱਸਣੀ ਚਾਹੀਦੀ ਹੈ।’’ ਉਨ੍ਹਾਂ ਕਿਹਾ, ‘‘ਪ੍ਰਧਾਨ ਪਾਰਟੀ ਦਾ ਮੁਖੀ ਹੁੰਦਾ ਹੈ ਤੇ ਮੁਖੀ ਨੂੰ ਪਰਿਵਾਰ ਵਿਚ ਬੈਠਣਾ ਚਾਹੀਦਾ ਹੈ। ਸਿੱਧੂ ਮੁਲਾਕਾਤ ਕਰਨ ਲਈ ਸਹਿਮਤ ਹੋਏ ਹਨ।’’

ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਚਾਨਕ ਅਸਤੀਫਾ ਦੇਣ ਤੋਂ ਇਕ ਦਿਨ ਬਾਅਦ ਆਪਣੀ ਚੁੱਪ ਤੋੜਦਿਆਂ ਨਵੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਨਵੇਂ ਡੀਜੀਪੀ ਤੇ ਐਡਵੋਕੇਟ ਜਨਰਲ ਦੀਆਂ ਨਿਯੁਕਤੀਆਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸਿਧਾਂਤਾਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਰਾਜ ਵਿੱਚ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨਿਆਂ ਪਹਿਲਾਂ ਕਾਂਗਰਸ ਨੂੰ ਨਵੇਂ ਸੰਕਟ ਵਿੱਚ ਘੇਰਦਿਆਂ ਸ੍ਰੀ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਕੈਬਨਿਟ ਦੇ ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਤੋਂ ਤੁਰੰਤ ਬਾਅਦ ਮੰਗਲਵਾਰ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਸੀ। ਟਵਿੱਟਰ ‘ਤੇ ਆਪਣੀ ਗੱਲ ਰੱਖਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਹਮੇਸ਼ਾਂ ਲੋਕਾਂ ਦੇ ਜੀਵਨ ਵਿੱਚ ਸੁਧਾਰ ਲਿਆਉਣਾ ਰਿਹਾ ਹੈ।

ਉਨ੍ਹਾਂ ਦੀ ਲੜਾਈ ਪੰਜਾਬ ਦੇ ਮੁੱਦਿਆਂ ਅਤੇ ਏਜੰਡੇ ਲਈ ਹੈ। ਚਾਰ ਮਿੰਟ ਤੋਂ ਵੱਧ ਦੀ ਵੀਡੀਓ ਕਲਿੱਪ ਵਿੱਚ ਸਪੱਸ਼ਟ ਤੌਰ ‘ਤੇ ਸੀਨੀਅਰ ਆਈਪੀਐੱਸ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ, ਜਿਨ੍ਹਾਂ ਨੂੰ ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਦਾ ਜ਼ਿਕਰ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ, ‘ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਵੇਖਦਾ ਹਾਂ ਜਿਨ੍ਹਾਂ ਨੇ ਛੇ ਸਾਲ ਪਹਿਲਾਂ ਬਾਦਲਾਂ ਨੂੰ ਕਲੀਨ ਚਿੱਟ ਦਿੱਤੀ ਸੀ, ਅਜਿਹੇ ਵਿਅਕਤੀਆਂ ਨੂੰ ਨਿਆਂ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸ੍ਰੀ ਸਹੋਤਾ 2015 ਵਿੱਚ ਤਤਕਾਲੀ ਅਕਾਲੀ ਸਰਕਾਰ ਦੁਆਰਾ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਸਨ। ਸ੍ਰੀ ਸਿੱਧੂ ਨੇ ਸਪੱਸ਼ਟ ਤੌਰ ‘ਤੇ ਏਪੀਐੱਸ ਦਿਓਲ ਦੀ ਰਾਜ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਨਿਯੁਕਤੀ ’ਤੇ ਵੀ ਸਵਾਲ ਉਠਾਏ ਹਨ। ਦਿਓਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਹਨ ਅਤੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਵਕੀਲ ਰਹੇ ਹਨ।

Check Also

ਸਿੱਖਾਂ ਦੇ ਬੰਦੋਬਸਤ ਲਈ ਮੋਦੀ ਸਰਕਾਰ ਕੀ ਕੀ ਤਿਆਰੀਆਂ ਕਰ ਰਹੀ ਜਾਣੋ

ਸਿੱਖਾਂ ਦੇ ਬੰਦੋਬਸਤ ਦੀਆਂ ਕੀ ਤਿਆਰੀਆਂ ਹੋ ਰਹੀਆਂ ਸਮਾਂ ਕੱਢ ਕੇ ਲਿੰਕ ਸੁਣ ਲੈਣਾ, ਫਿਰ …

%d bloggers like this: