ਦੋ ਮਹੀਨੇ ਪਹਿਲਾਂ ਗ੍ਰੀਸ ਗਏ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ

0
347

ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਲੱਖਾਂ ਪੰਜਾਬੀ ਨੌਜਵਾਨ ਆਪਣੇ ਰੋਜ਼ਗਾਰ ਲਈ ਵਿਦੇਸ਼ਾਂ ਵਿਚ ਧੱਕੇ ਖਾਣ ਲਈ ਮਜਬੂਰ ਹਨ। ਜਿਨ੍ਹਾਂ ’ਚੋਂ ਬਹੁਤਿਆਂ ਨੂੰ ਤਾਂ ਜਿਉਂਦੇ ਜੀਅ ਵਾਪਸ ਆਉਣਾ ਵੀ ਨਸੀਬ ਨਹੀਂ ਹੁੰਦਾ। ਇਸੇ ਤਰ੍ਹਾਂ ਦਾ ਹੀ ਮਾਮਲਾ ਪਿੰਡ ਔੜ ਤੋਂ ਸਾਹਮਣੇ ਆਇਆ ਹੈ ਜਿੱਥੋਂ ਦੇ ਇਕ ਨੌਜਵਾਨ ਦੀ ਗ੍ਰੀਸ ਵਿਖੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਗੁਰਸ਼ਰਨ ਸਿੰਘ ਉਰਫ਼ ਮਾਣੀ (25) ਪੁੱਤਰ ਯੋਗਰਾਜ ਜੋ ਸਿਰਫ ਦੋ ਮਹੀਨੇ ਪਹਿਲਾਂ ਹੀ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਗ੍ਰੀਸ ਵਿਚ ਗਿਆ ਸੀ। ਇਥੇ ਉਸਦੀ ਇਕ ਸੜਕ ਹਾਦਸੇ ਵਿਚ ਟਰਾਲੇ ਹੇਠਾਂ ਆਉਣ ਕਰਕੇ ਮੌਕੇ ’ਤੇ ਹੀ ਮੌਤ ਹੋ ਗਈ।

ਜ਼ਿਕਰਯੋਗ ਹੈ ਕਿ ਮ੍ਰਿਤਕ ਗੁਰਸ਼ਰਨ ਅਜੇ ਕੁਆਰਾ ਸੀ ਅਤੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਜਿਸ ਦੀ ਮ੍ਰਿਤਕ ਦੇਹ ਅੱਜ ਔੜ ਵਿਖੇ ਪਹੁੰਚੀ। ਮ੍ਰਿਤਕ ਗੁਰਸ਼ਨ ਦਾ ਅੱਜ ਔੜ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਸਮੁੱਚੇ ਪਿੰਡ ਵਿਚ ਇਸ ਘਟਨਾ ਨੂੰ ਲੈ ਕੇ ਸੋਗ ਦੀ ਲਹਿਰ ਹੈ।