ਪੰਜਾਬ ਚ ਇਥੇ ਗੁਰਦਵਾਰਾ ਸਾਹਿਬ ਚ ਹੋਈ ਬੇਅਦਬੀ ਗ੍ਰੰਥੀ ਸਿੰਘ ਤੇ ਕੀੱਤਾ ਗਿਆ ਤਲਵਾਰਾਂ ਨਾਲ ਹਮਲਾ

0
264

ਪੰਜਾਬ ਵਿੱਚ ਜਿਥੇ ਧਾਰਮਿਕ ਅਸਥਾਨਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਸ਼ਰਧਾ ਦੇਖੀ ਜਾਂਦੀ ਹੈ। ਜਿੱਥੇ ਲੋਕਾਂ ਵੱਲੋਂ ਪੂਰੀ ਸ਼ਰਧਾ ਸਤਿਕਾਰ ਨਾਲ ਜਾ ਕੇ ਨਤਮਸਤਕ ਹੋਇਆ ਜਾਂਦਾ ਹੈ। ਪਰ ਕੁਝ ਅਪਰਾਧੀਆਂ ਵੱਲੋਂ ਉਨ੍ਹਾਂ ਗੁਰੂਘਰ ਵਿਚ ਜਾ ਕੇ ਹੀ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਜਿੱਥੇ ਪਹਿਲਾਂ ਵੀ ਪੰਜਾਬ ਅੰਦਰ ਬਹੁਤ ਸਾਰੀਆਂ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਥੇ ਅਜੇ ਤੱਕ ਕਈ ਮਾਮਲਿਆਂ ਨੂੰ ਹੱਲ ਵੀ ਨਹੀਂ ਕੀਤਾ ਗਿਆ। ਉੱਥੇ ਹੀ ਆਏ ਦਿਨ ਅਜਿਹੇ ਬਹੁਤ ਸਾਰੇ ਹਾਦਸੇ ਸਾਹਮਣੇ ਆਏ ਹਨ ਜਿੱਥੇ ਗੁਰਦੁਆਰਿਆਂ ਵਿਚ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।

ਹੁਣ ਪੰਜਾਬ ਵਿਚ ਇੱਥੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਹੋਈ ਹੈ ਅਤੇ ਗ੍ਰੰਥੀ ਸਿੰਘ ਤੇ ਤਲਵਾਰਾਂ ਨਾਲ ਹਮਲਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਲਕਾ ਦਿੜ੍ਹਬਾ ਅਧੀਨ ਆਉਂਦੇ ਪਿੰਡ ਸੂਲਰ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਸਵੇਰੇ ਪਿੰਡ ਵਿਚ ਉਸ ਸਮੇਂ ਗੁਰਦੁਆਰਾ ਸਾਹਿਬ ਦੇ ਵਿਚ ਸਥਿਤੀ ਤਨਾਅਪੂਰਨ ਬਣ ਗਈ ਜਦੋਂ ਪਿੰਡ ਦੇ ਹੀ ਇਕ ਵਿਅਕਤੀ ਮਨਜੀਤ ਸਿੰਘ ਉਰਫ ਭੋਲਾ ਵੱਲੋਂ ਸਵੇਰ ਨੂੰ ਗੁਰਦੁਆਰਾ ਸਾਹਿਬ ਵਿਚ ਜਾ ਕੇ ਪਾਲਕੀ ਸਾਹਿਬ ਦੇ ਆਲੇ-ਦੁਆਲੇ ਬਣਾਏ ਗਏ ਸ਼ੀਸ਼ਿਆਂ ਨੂੰ ਤਲਵਾਰ ਨਾਲ ਤੋੜਨਾ ਸ਼ੁਰੂ ਕਰ ਦਿੱਤਾ ਗਿਆ।

ਜਿਸ ਨੂੰ ਰੋਕੇ ਜਾਣ ਤੇ ਗ੍ਰੰਥੀ ਸਿੰਘ ਉਪਰ ਵੀ ਉਸ ਵਿਅਕਤੀ ਵੱਲੋਂ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਗਿਆ। ਜਿਸ ਕਾਰਨ ਗ੍ਰੰਥੀ ਸਿੰਘ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ। ਜਿਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਹੈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ।

ਪੁਲੀਸ ਵੱਲੋਂ ਘਟਨਾ ਸਥਾਨ ਤੇ ਜਾ ਕੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਦੋਸ਼ੀ ਦੇ ਖਿਲਾਫ ਪੁਲਿਸ ਵੱਲੋਂ 307 ਇਰਾਦਾ ਕਤਲ ਅਤੇ 295 ਏ, 327 ਅਤੇ 427 ਧਾਰਾ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਫਰਾਰ ਹੋਏ ਦੋਸ਼ੀ ਮਨਜੀਤ ਸਿੰਘ ਉਰਫ਼ ਭੋਲਾ ਦੀ ਭਾਲ ਜਗ੍ਹਾ-ਜਗ੍ਹਾ ਤੇ ਕੀਤੀ ਜਾ ਰਹੀ ਹੈ। ਉਥੇ ਹੀ ਪੁਲਸ ਥਾਣਾ ਦਿੜਬਾ ਦੇ ਮੁੱਖ ਅਫ਼ਸਰ ਵਿਜੇ ਕੁਮਾਰ ਵੱਲੋਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੁਰਸੇਵਕ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ।