4 ਸਾਲ ਬੱਚੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਸਕੂਲ ਪ੍ਰਬੰਧਕ ਗ੍ਰਿਫ਼ਤਾਰ

0
203

ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਸਕੂਲ ਪ੍ਰਬੰਧਕ ’ਤੇ ਮਾਮਲਾ ਦਰਜ ਕਰਕੇ ਦੋ ਵਿਅਕਤੀਆਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦਾ ਮੁੱਖ ਦੋਸ਼ੀ ਅਜੇ ਵੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਦੱਸਣਯੋਗ ਹੈ ਕਿ ਬੱਚੀ ਐੱਲ. ਕੇ. ਜੀ ਜਮਾਤ ਦੀ ਵਿਦਿਆਰਥਣ ਹੈ। ਉਸ ਨੇ ਸ਼ਾਮ ਨੂੰ ਆਪਣੇ ਪਰਿਵਾਰਿਕ ਮੈਬਰਾਂ ਨੂੰ ਆਪਣੇ ਨਾਲ ਹੋਈ ਘਟਨਾ ਦੀ ਜਾਣਕਾਰੀ ਦਿੱਤੀ। ਜਦੋਂ ਪਰਿਵਾਰਿਕ ਮੈਬਰਾਂ ਨੇ ਜਾਂਚ ਕੀਤੀ ਤਾਂ ਪਾਇਆ ਕਿ ਕਿਸੇ ਵੱਲੋਂ ਬੱਚੀ ਨਾਲ ਜਬਰ-ਜ਼ਿਨਾਹ ਕੀਤਾ ਗਿਆ ਸੀ।

ਗੁਰਦਾਸਪੁਰ – ਬੀਤੇ ਦਿਨੀਂ ਗੁਰਦਾਸਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ 4 ਸਾਲ ਬੱਚੀ ਨਾਲ ਜਬਰ-ਜ਼ਿਨਾਹ ਹੋਣ ਦਾ ਮਾਂ-ਬਾਪ ਵੱਲੋਂ ਦੋਸ਼ ਲਗਾਇਆ ਗਿਆ ਸੀ। ਪੀੜਤ ਪਰਿਵਾਰ ਨੇ ਲੋਕਾਂ ਨਾਲ ਮਿਲਕੇ ਸਕੂਲ ਦੇ ਬਾਹਰ ਜਾਮ ਲਗਾ ਕੇ ਰਸਤਾ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਸੀ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ ਸੀ।