NRI ਲਾੜੇ ਦੀ ਘਰਵਾਲੀ ਨੇ ਸਹੁਰੇ ਪਰਿਵਾਰ ’ਤੇ ਲਾਏ ਘਰੋਂ ਬਾਹਰ ਕੱਢਣ ਦੇ ਦੋਸ਼, ਘਰ ਅੱਗੇ ਲਾਇਆ ਧਰਨਾ

0
255

ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੇ ਪਿੰਡ ਸੋਹਲ ਵਿਖੇ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਇਕ ਐੱਨ.ਆਰ.ਆਈ.ਲਾੜੇ ਦੀ ਘਰਵਾਲੀ ਨੇ ਆਪਣੇ ਸੋਹਰੇ ਘਰ ਮੂਹਰੇ ਧਰਨਾ ਲੱਗਾ ਦਿੱਤਾ। ਵਿਆਹੁਤਾ ਨੇ ਆਪਣੇ ਸਹੁਰੇ ਪਰਿਵਾਰ ’ਤੇ ਉਸ ਨੂੰ ਘਰੋਂ ਬਾਹਰ ਕੱਢਣ ਦੇ ਦੋਸ਼ ਲਾਏ। ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਪੀੜਤ ਗੁਰਪਰੀਤ ਕੌਰ ਨੇ ਕਿਹਾ ਕਿ ਮੇਰਾ ਵਿਆਹ 2017 ਵਿੱਚ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੇ ਪਿੰਡ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਨਾਲ ਹੋਇਆ ਸੀ। ਫਿਰ ਉਹ ਦੋਵੇਂ ਫਰਾਂਸ ਚਲੇ ਗਏ, ਜਿਸ ਤੋਂ ਬਾਅਦ ਉਨ੍ਹਾਂ ਵਿਚ ਲੜਾਈ ਹੋਣੀ ਸ਼ੁਰੂ ਹੋ ਗਈ। ਮੇਰੇ ਪਤੀ ਨਿਸ਼ਾਨ ਸਿੰਘ ਨੇ ਕਿਹਾ ਕਿ ਅਸੀਂ ਦੋਵੇਂ ਹੁਣ ਭਾਰਤ ਚਲਦੇ ਹਾਂ ਅਤੇ ਉਥੇ ਹੀ ਰਹਾਂਗੇ। ਜਿਸ ਕਾਰਨ ਅਸੀਂ ਦੋਵੇਂ ਭਾਰਤ ਆ ਗਏ।

ਪੀੜਤ ਨੇ ਦੱਸਿਆ ਕਿ ਨਿਸ਼ਾਨ ਸਿੰਘ ਨੂੰ 12 ਦਿਨ ਹੋ ਗਏ ਹਨ ਘਰੋਂ ਗਏ ਨੂੰ, ਉਸ ਦਾ ਕੋਈ ਅਤਾ ਪਤਾ ਨਹੀਂ। ਉਸ ਨੇ ਸਹੁਰੇ ਪਰਿਵਾਰ ’ਤੇ ਦੇਸ਼ ਲਗਾਉਂਦੇ ਹੋਏ ਦੱਸਿਆ ਕਿ ਮੇਰੇ ਸਹੁਰੇ ਵਾਲੇ ਮੇਰੇ ਨਾਲ ਚੰਗਾ ਵਿਹਾਰ ਨਹੀਂ ਕਰਦੇ। ਉਸ ਨੇ ਦੱਸਿਆ ਕਿ ਅੱਜ ਜਦੋਂ ਮੈਂ ਘਰੋਂ ਬਾਹਰ ਗਈ ਹੋਈ ਸੀ ਤਾਂ ਮੇਰੇ ਸਹੁਰੇ ਨੇ ਘਰ ਨੂੰ ਤਾਲਾ ਲਗਾ ਦਿੱਤਾ ਅਤੇ ਬਾਹਰ ਚਲੇ ਗਏ। ਜਦੋਂ ਅਸੀਂ ਉਨ੍ਹਾਂ ਨੂੰ ਬੁਲਾਨ ਪਿੰਡ ਦੀ ਗਰਾਊਂਡ ਵਿੱਚ ਗਏ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਆ ਰਿਹਾ ਹਾਂ। ਅਸੀਂ ਕਰੀਬ ਚਾਰ ਪੰਜ ਘੰਟੇ ਤੋਂ ਘਰ ਦੇ ਬਾਹਰ ਖੜ੍ਹੇ ਹਾਂ। ਸਹੁਰੇ ਨੂੰ ਫੋਨ ਕਰਨ ਤੋਂ ਬਾਅਦ ਵੀ ਉਨ੍ਹਾਂ ਨੇ ਨਾ ਫੋਨ ਚੁੱਕਿਆ ਅਤੇ ਨਾ ਹੀ ਬੂਹਾ ਖੋਲਣ ਆਏ।

ਪੰਚਾਇਤ ਮੈਂਬਰ ਕੁਲਵੰਤ ਸਿੰਘ ਨੇ ਕਿਹਾ ਕਿ ਗੁਰਪ੍ਰੀਤ ਕੌਰ ਅਤੇ ਨਿਸ਼ਾਨ ਸਿੰਘ ਦੋਨੋਂ ਪਤੀ-ਪਤਨੀ ਹਨ। ਇਨ੍ਹਾਂ ਦਾ ਪਹਿਲਾ ਵੀ ਝਗੜਾ ਹੁੰਦਾ ਰਿਹਾ ਹੈ, ਜੋ ਪੰਚਾਇਤ ਵੱਲੋਂ ਸੁਝਾਅ ਦਿੱਤਾ ਜਾਂਦਾ ਸੀ। ਫਿਰ ਇਹ ਦੋਵੇਂ ਵਿਦੇਸ਼ ਚਲੇ ਗਏ ਅਤੇ ਹੁਣ ਭਾਰਤ ਆ ਗਏ ਹਨ। ਅੱਜ ਸਾਨੂੰ ਪਤਾ ਲੱਗਿਆ ਕਿ ਗੁਰਪ੍ਰੀਤ ਘਰ ਦਾ ਸਮਾਨ ਲੈਣ ਲਈ ਬਾਹਰ ਗਈ ਸੀ ਜਿਸ ਮਗਰੋਂ ਉਸ ਦੇ ਸਹੁਰੇ ਨੇ ਘਰ ਨੂੰ ਤਾਲਾ ਲਗਾਇਆ ਅਤੇ ਬਾਹਰ ਚਲਾ ਗਿਆ। ਇਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲਸ ਨੂੰ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਜਾਂਚ ਅਧਿਕਾਰੀ ਸੁਖਮਨਦੀਪ ਕੌਰ ਨੇ ਕਿਹਾ ਕਿ ਸਾਨੂੰ ਸ਼ਿਕਾਇਤ ਆਈ ਸੀ ਕਿ ਪਿੰਡ ਸੋਹਲ ਦੀ ਰਹਿਣ ਵਾਲੀ ਗੁਰਪ੍ਰੀਤ ਕੌਰ ਨੂੰ ਉਸ ਦੇ ਸਹੁਰਾ ਪਰਿਵਾਰ ਵੱਲੋਂ ਬਾਹਰ ਕੱਢ ਕੇ ਤਾਲਾ ਲਗਾ ਦਿੱਤਾ ਗਿਆ ਹੈ। ਕੁੜੀ ਦੇ ਬਿਆਨ ਦਰਜ ਕਰਕੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।