Breaking News
Home / Punjab / ਰਾਜਾ ਵੜਿੰਗ ਦਾ ਵੱਡਾ ਐਕਸ਼ਨ

ਰਾਜਾ ਵੜਿੰਗ ਦਾ ਵੱਡਾ ਐਕਸ਼ਨ

ਇਸ ਵੇਲੇ ਦੀ ਵੱਡੀ ਖ਼ਬਰ ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਐਕਸ਼ਨ ਮੋਡ ਦੇ ਵਿੱਚ ਹਨ ਅਤੇ ਆਏ ਦਿਨ ਉਨ੍ਹਾਂ ਵੱਲੋਂ ਟਰਾਂਸਪੋਰਟ ਮਾਮਲੇ ਵਿੱਚ ਨਵੇਂ ਤੋਂ ਨਵਾਂ ਕੰਮ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਅੱਜ ਸੂਬੇ ਦੇ ਵਿਚ ਬਿਨਾਂ ਟੈਕਸ ਨਾਲ ਚੱਲ ਰਹੀਆਂ ਨਿੱਜੀ ਕੰਪਨੀਆਂ ਦੀਆਂ 15 ਬੱਸਾਂ ਨੂੰ ਜ਼ਬਤ ਕਰ ਲਿਆ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਹ

ਦੱਸਿਆ ਕਿ ਨਿੱਜੀ ਕੰਪਨੀਆਂ ਦੀਆਂ ਬੱਸਾਂ ਦੇ ਬਿਨਾਂ ਟੈਕਸ ਚੱਲਣ ਸਬੰਧੀ ਨਿਰੰਤਰ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਕਾਰਨ ਵਿਭਾਗ ਦੀਆਂ ਵਿਸ਼ੇਸ਼ ਜਾਂਚ ਟੀਮਾਂ ਗਠਿਤ ਕਰ ਕੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਸੂਬੇ ਦੇ 4 ਜ਼ਿਲ੍ਹਿਆਂ ਫਰੀਦਕੋਟ ਬਠਿੰਡਾ ਅੰਮ੍ਰਿਤਸਰ ਅਤੇ ਲੁਧਿਆਣਾ ਦੇ ਵਿੱਚ ਵਿਸ਼ੇਸ਼ ਜਾਂਚ ਟੀਮਾਂ ਨੇ 15 ਬੱਸਾਂ ਜ਼ਬਤ ਕੀਤੀਆਂ ਹਨ ਫ਼ਰੀਦਕੋਟ ਵਿਖੇ ਜੁਝਾਰ ਬੱਸ ਸਰਵਿਸ ਦੀਆਂ 2 ਬੱਸਾਂ ਅਤੇ ਨਿਊ ਦੀਪ ਦੀਆਂ 2 ਬੱਸਾਂ ਨੂੰ ਜ਼ਬਤ ਕੀਤਾ ਗਿਆ ਹੈ ਇਸੇ ਤਰ੍ਹਾਂ ਜ਼ਿਲ੍ਹਾ ਬਠਿੰਡਾ ਦੇ ਵਿੱਚ ਨਿਊ ਦੀਪ ਦੀਆਂ 2 ਬੱਸਾਂ ਔਰਬਿਟ ਦੀ 1 ਬੱਸ ਤੇ

ਰਾਜਧਾਨੀ ਬੱਸ ਸਰਵਿਸ ਦੀ 1 ਬੱਸ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਾਬਾ ਬੁੱਢਾ ਟਰਾਂਸਪੋਰਟ ਸਰਵਿਸ ਦੀਆਂ 2 ਬੱਸਾਂ ਅਤੇ ਜ਼ਿਲ੍ਹਾ ਲੁਧਿਆਣਾ ਦੇ ਵਿੱਚ ਔਰਬਿਟ ਬੱਸ ਦੀ 1 ਬੱਸ ਜੁਝਾਰ ਬੱਸ ਸਰਵਿਸ ਦੀਆਂ 2 ਬੱਸਾਂ ਅਤੇ ਲਿਬੜਾ ਬੱਸ ਸਰਵਿਸ ਦੀ 1 ਬੱਸ ਤੇ ਨਾਗਪਾਲ ਬੱਸ ਸਰਵਿਸ ਦੀ 1 ਬੱਸ ਕਬਜ਼ੇ ਵਿੱਚ ਲਈ ਗਈ ਹੈ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਨਿਯਮ ਅਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸਖਸ਼ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ

Check Also

ਸਿੱਖਾਂ ਦੇ ਬੰਦੋਬਸਤ ਲਈ ਮੋਦੀ ਸਰਕਾਰ ਕੀ ਕੀ ਤਿਆਰੀਆਂ ਕਰ ਰਹੀ ਜਾਣੋ

ਸਿੱਖਾਂ ਦੇ ਬੰਦੋਬਸਤ ਦੀਆਂ ਕੀ ਤਿਆਰੀਆਂ ਹੋ ਰਹੀਆਂ ਸਮਾਂ ਕੱਢ ਕੇ ਲਿੰਕ ਸੁਣ ਲੈਣਾ, ਫਿਰ …

%d bloggers like this: