ਮੂਸੇਆਲਾ ਦੇ ਬਾਪੂ ਨੇ ਜਦੋਂ ਪੱਗ ਲਾਹੀ – ਤਾਂ ਭੁੱਬਾਂ ਮਾਰ ਰੋਏ ਲੋਕ, ਨਹੀਂ ਵੇਖ ਹੁੰਦਾ ਇਹ

0
745

ਮਸ਼ਹੂਰ ਪੰਜਾਬੀ ਗਾਇਕ ਅੱਜ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ।ਮਾਨਸਾ ਜ਼ਿਲ੍ਹੇ ਦੇ ਮੂਸਾ ਪਿੰਡ ‘ਚ ਉਨਾਂ੍ਹ ਦੀ ਹਵੇਲੀ ਨੇੜੇ ਹੀ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਕੀਤਾ ਗਿਆ।ਮੂਸੇਵਾਲਾ ਦੇ ਅੰਤਿਮ ਸਸਕਾਰ ‘ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੀ ਸਮਰਥਕਾਂ ਦਾ ਭਾਰੀ ਇਕੱਠ ਹੋਇਆ, ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਸਮਰਥਕਾਂ ਦਾ ਸਲਾਬ ਉਮੜਿਆ।

ਇਸ ਦੌਰਾਨ ਕੁਝ ਅਜਿਹੇ ਭਾਵੁਕ ਪਲ ਸਨ ਜਦੋਂ ਉਨ੍ਹਾਂ ਦੇ ਮਾਤਾ-ਪਿਤਾ ਅੰਤਿਮ ਯਾਤਰਾ ਸਮੇਂ ਝੋਲੀਆਂ ਅੱਡ-ਅੱਡ ਦੁਨੀਆ ਦਾ ਧੰਨਵਾਦ ਕਰਦੇ।ਪਿਤਾ ਸ. ਬਲਕੌਰ ਸਿੰਘ ਨੇ ਆਪਣੀ ਪੱਗ ਲਾਹ ਕੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ।ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਨੇ ਸਿੱਧੂ ਮੂਸੇਵਾਲਾ ਜ਼ਿੰਦਾਬਾਦ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ।

ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਸੁਰੱਖਿਆ ਹਟਾਏ ਜਾਣ ਅਤੇ ਜਾਣਕਾਰੀ ਜਨਤਕ ਕੀਤੇ ਜਾਣ ‘ਤੇ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ।ਸਿੱਧੂ ਮੂਸੇਵਾਲਾ ਦਾ ਇਸ ਤਰ੍ਹਾਂ ਜਾਣਾ ਪੰਜਾਬੀ ਇੰਡਸਟਰੀ ਤੇ ਪੰਜਾਬ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਉਹਨਾਂ ਦੇ ਜੱਦੀ ਪਿੰਡ ਮੂਸਾ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਅਪਣੇ ਚਹੇਤੇ ਗਾਇਕ ਨੂੰ ਨਮ ਅੱਖਾਂ ਨਾਲ ਵਿਦਾਈ ਦਿੱਤੀ। ਅਪਣੇ ਇਕਲੌਤੇ ਪੁੱਤ ਦੀਆਂ ਅੰਤਿਮ ਰਸਮਾਂ ਸਮੇਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਅੰਤਿਮ ਸਸਕਾਰ ਤੋਂ ਪਹਿਲਾਂ ਬਹੁਤ ਹੀ ਭਾਵੁਕ ਤਸਵੀਰ ਸਾਹਮਣੇ ਆਈ। ਤਸਵੀਰ ‘ਚ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅਪਣੇ ਪਤੀ ਬਲਕੌਰ ਸਿੰਘ ਦੇ ਅੱਥਰੂ ਪੂੰਝਦੀ ਹੋਈ ਨਜ਼ਰ ਆ ਰਹੀ ਹੈ।

ਸਿੱਧੂ ਮੂਸੇਵਾਲਾ ਦੇ ਮਾਤਾ ਨੇ ਆਖ਼ਰੀ ਵਾਰ ਅਪਣੇ ਪੁੱਤ ਦਾ ਜੂੜਾ ਕੀਤਾ ਅਤੇ ਪਿਤਾ ਨੇ ਸਿਰ ’ਤੇ ਲਾਲ ਦਸਤਾਰ ਸਜਾਈ ਹੈ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਆਖ਼ਰੀ ਰਸਮਾਂ ਨਿਭਾਉਂਦਿਆਂ ਭਾਵੁਕ ਹੁੰਦਿਆਂ ਕਿਹਾ ਕਿ ਸਾਡਾ ਪੁੱਤ ਕੱਲ੍ਹਾ ਨਹੀਂ ਸਿਆਸਤ ’ਚ ਆਇਆ ਅਸੀਂ 1992 ਦੇ ਸਿਆਸਤ ’ਚ ਆਏ ਹਾਂ ਤੇ ਅਸੀਂ ਪਿਛਲੇ 30 ਸਾਲਾਂ ਤੋਂ ਮਿਹਨਤ ਕਰ ਰਹੇ ਹਾਂ।ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਉਸ ਦੇ ਅਪਣੇ ਖੇਤ ਵਿਚ ਹੋਇਆ। ਸਿੱਧੂ ਖੇਤੀ ਨੂੰ ਬਹੁਤ ਪਿਆਰ ਕਰਦਾ ਸੀ ਜਿਸ ਕਰ ਕੇ ਸ਼ਮਸ਼ਾਨਘਾਟ ਦੀ ਬਜਾਏ ਉਸ ਦਾ ਅੰਤਿਮ ਸੰਸਕਾਰ ਉਸ ਦੇ ਖੇਤ ਵਿਚ ਕੀਤਾ ਗਿਆ। ਸਸਕਾਰ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ 5911 ਟਰੈਕਟਰ ਨੂੰ ਖ਼ਾਸ ਤੌਰ ‘ਤੇ ਸਜਾਇਆ ਗਿਆ। 5911 ’ਤੇ ਹੀ ਸਿੱਧੂ ਮੂਸੇਵਾਲਾ ਦੀ ਅੰਤਿਮ ਯਾਤਰਾ ਕੱਢੀ ਗਈ। ਇਸ ਭਾਵੁਕ ਮਾਹੌਲ ਵਿਚ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਆਪਣੀ ਪੱਗ ਉਤਾਰ ਕੇ ਆਪਣੇ ਪੁੱਤਰ ਨੂੰ ਚਾਹੁਣ ਵਾਲਿਆਂ ਦਾ ਧੰਨਵਾਦ ਕੀਤਾ।ਸਿੱਧੂ ਮੂਸੇਵਾਲਾ ਦੇ ਅੰਤਿਮ ਦਰਸ਼ਨ ਲਈ ਪੰਜਾਬੀ ਗਾਇਕ ਕਲਾਕਾਰ ਐਮੀ ਵਿਰਕ, ਅਫ਼ਸਾਨਾ ਖਾਨ ਅਤੇ ਸੋਨੀਆ ਮਾਨ ਤੋਂ ਇਲਾਵਾ ਹੋਰ ਕਈ ਕਲਾਕਾਰ ਪਹੁੰਚੇ ਹਨ। ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ ਅਤੇ ਕੁਲਬੀਰ ਸਿੰਘ ਜ਼ੀਰਾ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸਿਆਸੀ ਸ਼ਖ਼ਸੀਅਤਾਂ ਵੀ ਪਹੁੰਚੀਆਂ..ਸਿੱਧੂ ਮੂਸੇਵਾਲਾ ਨੇ ਜਿਸ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਸੀ, ਉਸੇ ਹਸਪਤਾਲ ‘ਚ ਸਿੱਧੂ ਮੂਸੇਵਾਲਾ ਦੀ ਦੇਹ ਰੱਖੀ ਗਈ। ਜਨਵਰੀ ਮਹੀਨੇ ‘ਚ ਸਿੱਧੂ ਮੂਸੇਵਾਲਾ ਨੇ ਸਿਵਲ ਹਸਪਤਾਲ ਮਾਨਸਾ ਦੇ ਆਈ ਵਿੰਗ ਦੀ ਖ਼ਾਸ ਮੁਰੰਮਤ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਸੀ।