ਗਾਇਕ ਸਿੱਧੂ ਮੂਸੇ ਵਾਲੇ ਨੇ ਜਾਣਾ ਸੀ ਇੰਨਾ ਦੇਸ਼ਾਂ ਚ – ਟਿਕਟਾਂ ਦੀ ਬੁਕਿੰਗ ਹੋਈ ਸੀ ਸ਼ੁਰੂ

0
714

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਜਿੱਥੇ ਇੱਕ ਹਫਤੇ ਦਾ ਸਮਾਂ ਹੋ ਜਾਵੇਗਾ। ਪਰ ਅਜੇ ਤੱਕ ਲੋਕ ਇਸ ਸਦਮੇ ਤੋਂ ਬਾਹਰ ਨਹੀਂ ਆ ਸਕੇ ਹਨ। ਵਿਸ਼ਵ ਵਿੱਚ ਬਹੁਤ ਸਾਰੇ ਲੋਕਾਂ ਦੇ ਦਿਲਾਂ ਤੇ ਰਾਜ ਕਰਨ ਵਾਲਾ ਸਿੱਧੂ ਮੂਸੇਵਾਲ ਜਿੱਥੇ ਹੁਣ ਇਸ ਦੁਨੀਆ ਵਿੱਚ ਨਹੀਂ ਹੈ ਉਥੇ ਹੀ ਉਹ ਲੋਕਾਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹੇਗਾ। ਉਸ ਦੀ ਮੌਤ ਦੀ ਖਬਰ ਨੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਉੱਥੇ ਹੀ ਉਸ ਦੀ ਮੌਤ ਉੱਪਰ ਕਿਸੇ ਵੱਲੋਂ ਵਿਸ਼ਵਾਸ਼ ਵੀ ਨਹੀਂ ਕੀਤਾ ਜਾ ਰਿਹਾ ਸੀ। ਉਥੇ ਹੀ ਉਸ ਦੀ ਮੌਤ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਸ ਨੂੰ ਚਾਹੁਣ ਵਾਲਿਆਂ ਵੱਲੋਂ ਲਗਾਤਾਰ ਸਰਕਾਰ ਤੋਂ ਉਸ ਦੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਹੁਣ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਈ ਦੇਸ਼ਾਂ ਵਿਚ ਜਾਣ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਟਿਕਟਾਂ ਦੀ ਬੁਕਿੰਗ ਹੋਈ ਸੀ ਸ਼ੁਰੂ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਵੱਲੋਂ ਜਿੱਥੇ ਕਈ ਦੇਸ਼ਾਂ ਵਿੱਚ ਹੁਣ ਸ਼ੋਅ ਕਰਨ ਜਾਣਾ ਸੀ ਜਿਸ ਸਬੰਧੀ ਲੋਕਾਂ ਵੱਲੋਂ ਟਿਕਟਾਂ ਵੀ ਲੈਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਦੱਸਿਆ ਗਿਆ ਹੈ ਕਿ ਸਿੱਧੂ ਮੂਸੇਵਾਲਾ ਵੱਲੋਂ ਵਿਸ਼ਵ ਯਾਤਰਾ ਤੇ ਜਾਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ ਅਤੇ ਵੱਖ-ਵੱਖ ਦੇਸ਼ਾਂ ਵਿੱਚ ਉਸ ਵੱਲੋਂ ਸ਼ੋ ਕੀਤੇ ਜਾਣੇ ਸਨ। ਬਹੁਤ ਸਾਰੇ ਸ਼ਹਿਰਾਂ ਵਿਚ 27 ਜੁਲਾਈ ਤੋਂ ਟਿਕਟਾਂ ਦੀ ਵਿਕਰੀ ਵੀ ਸ਼ੁਰੂ ਹੋ ਗਈ ਹੈ।

ਸਿੱਧੂ ਮੂਸੇਵਾਲਾ ਵੱਲੋਂ ਜਿੱਥੇ ਜੁਲਾਈ ਅਤੇ ਅਗਸਤ ਦੇ ਮਹੀਨੇ ਵਿਚ ਵੱਖ ਵੱਖ ਦੇਸ਼ਾਂ ਵਿੱਚ ਸ਼ੋਅ ਸ਼ੁਰੂ ਕੀਤੇ ਜਾਣੇ ਸਨ ਜਿਨ੍ਹਾਂ ਵਿੱਚ ਫਰਿਜ਼ਨੋ, ਸ਼ਿਕਾਗੋ,ਟੋਰਾਂਟੋ,ਨਿਊਯਾਰਕ,ਕੈਲਗਰੀ, ਵਿਨੀਪੈਗ, ਵੈਨਕੂਵਰ ਸ਼ਾਮਲ ਹਨ।

ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੇਂਸ ਬਿਸ਼ਨੋਈ ਵੱਲੋਂ ਲਈ ਗਈ ਸੀ। ਉੱਥੇ ਹੀ ਇਸ ਗੱਲ ਵਾਸਤੇ ਸਿੱਧੂ ਦੇ ਮਾਪਿਆਂ ਵੱਲੋਂ ਵੀ ਉਸ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਕਿਉਕਿ ਇਸ ਗਰੁੱਪ ਵਲੋਂ ਪਿਛਲੇ ਕਾਫ਼ੀ ਸਮੇਂ ਤੋਂ ਲਗਾਤਾਰ ਸਿੱਧੂ ਮੂਸੇਵਾਲਾ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਉਸ ਦਾ ਪਿਛਲੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ।