ਗੋਇੰਦਵਾਲ ਸਾਹਿਬ ਵਿਖੇ ਨਾਕੇ ‘ਤੇ ਤਾਇਨਾਤ ASI ਦੀ ਗੋਲੀ ਲੱਗਣ ਨਾਲ ਹੋਈ ਦਰਦਨਾਕ ਮੌਤ

0
276

ਵੀਰਵਾਰ ਸਵੇਰੇ ਕਪੂਰਥਲਾ ਚੌਕ ਗੋਇੰਦਵਾਲ ਸਾਹਿਬ ਵਿਖੇ ਨਾਕੇ ’ਤੇ ਤਾਇਨਾਤ ASI ਦੀ ਅਚਾਨਕ ਗੋਲੀ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ASI ਬਖਸ਼ੀਸ਼ ਸਿੰਘ ਵੀਰਵਾਰ ਸਵੇਰੇ ਕਪੂਰਥਲਾ ਚੌਂਕ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਾਕੇ ’ਤੇ ਡਿਊਟੀ ਦੇਣ ਲਈ ਪਹੁੰਚੇ ਸਨ।

ਪੁਲਿਸ ਮੁਤਾਬਕ ਡਿਊਟੀ ਦੌਰਾਨ ਜਦੋਂ ਉਹ ਕਮਰੇ ਅੰਦਰ ਰਾਈਫਲ ਸਾਫ਼ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੇ ਗੋਲੀ ਵੱਜਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ASI ਦੀ ਗਰਦਨ ਦੇ ਨੇੜੇ ਗੋਲੀ ਲੱਗੀ ਹੈ । ਉਨ੍ਹਾਂ ਦੱਸਿਆ ਕਿ ਬਖਸ਼ੀਸ਼ ਅੱਜ ਸਮੇਂ ਤੋਂ ਪਹਿਲਾਂ ਹੀ ਆਪਣੀ ਡਿਊਟੀ ‘ਤੇ ਆ ਗਿਆ ਸੀ। ਉਨ੍ਹਾਂ ਦੱਸਿਆ ਕਿ ਬਖਸ਼ੀਸ਼ ਸਿੰਘ ਬਹੁਤ ਹੀ ਹੋਣਹਾਰ ਅਤੇ ਇਮਾਨਦਾਰ ਇਨਸਾਨ ਸੀ । ASI ਬਖਸ਼ੀਸ਼ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਤੇ ਦੋ ਬੇਟਿਆਂ ਨੂੰ ਛੱਡ ਗਏ ਹਨ।

ਦੱਸ ਦੇਈਏ ਕਿ ਪੁਲਿਸ ਵੱਲੋਂ ਇਸ ਘਟਨਾ ਸਬੰਧੀ ਕੁਝ ਸਪੱਸ਼ਟ ਨਹੀਂ ਕੀਤਾ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਇਸ ਘਟਨਾ ਸਬੰਧੀ ASI ਦੇ ਪਰਿਵਾਰਿਕ ਮੈਂਬਰਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਿਸ ਨੇ ਮੌਕੇ ਤੋਂ ਉਨ੍ਹਾਂ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ ।