ਇਟਲੀ – ਪੰਜਾਬਣ ਕੁੜੀ ਨੂੰ ਮਿਲੀ ਭੇਤਭਰੇ ਹਲਾਤਾਂ ਚ ਮੌਤ – ਤਾਜਾ ਵੱਡੀ ਖਬਰ

0
344

ਮਾਪਿਆਂ ਵੱਲੋਂ ਜਿਥੇ ਬੜੇ ਹੀ ਚਾਵਾਂ ਨਾਲ ਆਪਣੇ ਧੀਆਂ ਪੁੱਤਰਾਂ ਦਾ ਪਾਲਣ-ਪੋਸ਼ਨ ਕੀਤਾ ਜਾਂਦਾ ਹੈ। ਜਿੱਥੇ ਪੜ੍ਹਾ-ਲਿਖਾ ਕੇ ਬੱਚਿਆਂ ਨੂੰ ਪੈਰਾਂ ਸਿਰ ਕੀਤਾ ਜਾਂਦਾ ਹੈ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਵਿਆਹ ਨੂੰ ਲੈ ਕੇ ਵੀ ਮਾਪਿਆਂ ਵੱਲੋਂ ਬਹੁਤ ਸਾਰੇ ਸੁਪਨੇ ਵੇਖੇ ਜਾਂਦੇ ਹਨ। ਜਿੱਥੇ ਧੀਆਂ ਲਈ ਵਧੀਆ ਘਰ ਬਾਰ ਦੇਖਕੇ ਮਾਪਿਆਂ ਵੱਲੋਂ ਉਨ੍ਹਾਂ ਨੂੰ ਵਿਆਹ ਕਰਕੇ ਵਿਦਾ ਕੀਤਾ ਜਾਂਦਾ ਹੈ। ਬਹੁਤ ਸਾਰੇ ਮਾਪੇ ਵੱਲੋਂ ਜਿੱਥੇ ਆਪਣੀਆਂ ਧੀਆਂ ਦੇ ਆਉਣ ਵਾਲੇ ਭਵਿੱਖ ਨੂੰ ਦੇਖਦੇ ਹੋਏ ਉਨ੍ਹਾਂ ਦਾ ਵਿਦੇਸ਼ਾਂ ਵਿੱਚ ਰਹਿਣ ਵਾਲੇ ਨੌਜਵਾਨਾਂ ਨਾਲ ਵਿਆਹ ਕੀਤਾ ਜਾਂਦਾ ਹੈ।

ਉੱਥੇ ਹੀ ਬਹੁਤ ਸਾਰੀਆਂ ਲੜਕੀਆਂ ਨੂੰ ਕਈ ਤਰਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਮਾਪਿਆਂ ਦੀਆਂ ਅੱਖਾਂ ਤੋਂ ਦੂਰ ਰਹਿਣ ਵਾਲੀਆਂ ਧੀਆਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਪਤਾ ਮਾਪਿਆਂ ਨੂੰ ਆਪ-ਮੁਹਾਰੇ ਹੀ ਲੱਗ ਜਾਂਦਾ ਹੈ। ਹੁਣ ਪੰਜਾਬਣ ਕੁੜੀ ਦੀ ਵਿਦੇਸ਼ ਵਿੱਚ ਭੇਦ-ਭਰੇ ਹਲਾਤਾ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਿੰਡ ਨਡਾਲੋਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੀ ਧੀ ਪ੍ਰਿਯਾ ਪਵਾਰ ਦੀ ਇਟਲੀ ਵਿੱਚ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ।

ਜਿਸ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ 28 ਸਾਲਾ ਪ੍ਰਿਆ ਪਵਾਰ ਦੇ ਪਿਤਾ ਸਾਬਕਾ ਸਰਪੰਚ ਜਸਵੀਰ ਸਿੰਘ ਭੱਟੀ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਨੇ ਆਪਣੀ ਧੀ ਦਾ ਵਿਆਹ ਅੱਠ ਸਾਲ ਪਹਿਲਾਂ ਕੀਤਾ ਸੀ ਅਤੇ ਜੋ ਇਸ ਸਮੇਂ ਆਪਣੇ ਸਹੁਰੇ ਪਰਿਵਾਰ ਦੇ ਨਾਲ ਇਟਲੀ ਦੇ ਸ਼ਹਿਰ ਬਰੇਸ਼ੀਆ ਵਿਚ ਰਹਿ ਰਹੀ ਸੀ। ਜਿਸ ਦਾ ਇਕ ਸੱਤ ਸਾਲਾਂ ਦਾ ਮਾਸੂਮ ਪੁੱਤਰ ਵੀ ਹੈ।

ਉਥੇ ਹੀ ਉਨ੍ਹਾਂ ਦੱਸਿਆ ਕਿ ਮੰਗਲਵਾਰ ਰਾਤ ਨੂੰ 12 ਵਜੇ ਦੇ ਕਰੀਬ ਆਏ ਇਕ ਫੋਨ ਤੋਂ ਜਾਣਕਾਰੀ ਮਿਲੀ ਸੀ ਜੋ ਕਿ ਉਨ੍ਹਾਂ ਦੀ ਧੀ ਦੇ ਗੁਆਂਢ ਵਿੱਚ ਰਹਿੰਦੇ ਕਿਸੇ ਵਿਅਕਤੀ ਵੱਲੋਂ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਧੀ ਨੇ ਖ਼ੁਦਕੁਸ਼ੀ ਕਰ ਲਈ ਹੈ। ਉਥੇ ਹੀ ਪਿਤਾ ਨੇ ਆਖਿਆ ਹੈ ਕਿ ਉਹ ਇਟਲੀ ਅਤੇ ਭਾਰਤ ਸਰਕਾਰ ਤੋਂ ਮੰਗ ਕਰਦੇ ਹਨ ਕਿ ਉਨ੍ਹਾਂ ਦੀ ਧੀ ਦੀ ਮੌਤ ਦੀ ਜਾਂਚ ਕੀਤੀ ਜਾਵੇ, ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ ,ਕਿਉਂਕਿ ਉਨ੍ਹਾਂ ਦੀ ਧੀ ਅਜਿਹਾ ਕਦਮ ਕਦੇ ਵੀ ਨਹੀਂ ਚੁੱਕ ਸਕਦੀ।