ਪੰਜਾਬ ਚ ਇਥੇ ਪੁੱਤਰ ਨੇ ਆਪਣੇ ਪਿਤਾ ਨੂੰ ਘੋਟਣਾ ਮਾਰ ਦਿੱਤੀ ਦਰਦਨਾਕ ਮੌਤ, ਪਿਛਲੇ ਸਾਲ ਮਾਂ ਨੂੰ ਵੀ ਮਾਰ ਮੁਕਾਇਆ

0
360

ਅੱਜਕਲ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਰਿਸ਼ਤੇ ਤਾਰ ਤਾਰ ਹੁੰਦੇ ਦੇਖੇ ਜਾਂਦੇ ਹਨ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਪੈਸਿਆਂ ਦੇ ਲਾਲਚ ਵਿਚ ਆ ਕੇ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ। ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਉਥੇ ਹੀ ਕੁਝ ਨੌਜਵਾਨਾਂ ਵੱਲੋਂ ਨਸ਼ੇ ਦੇ ਚਲਦਿਆਂ ਹੋਇਆਂ ਵੀ ਆਪਣਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਜਿਹੜੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਆਪਣੇ ਖੂਨ-ਪਸੀਨੇ ਨਾਲ ਪਾਲ ਪੋਸ ਕੇ ਵੱਡਾ ਕੀਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਬੱਚਿਆਂ ਵੱਲੋਂ ਆਪਣੇ ਮਾਪਿਆਂ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਜਿੱਥੇ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੰਦੀਆਂ ਹਨ ਉਥੇ ਹੀ ਬਾਕੀ ਮਾਪਿਆਂ ਦੇ ਦਿਲ ਵਿਚ ਵੀ ਆਪਣੇ ਬੱਚਿਆਂ ਨੂੰ ਲੈ ਕੇ ਕਈ ਤਰ੍ਹਾਂ ਦੇ ਸ਼ੰਕੇ ਖੜੇ ਹੋ ਜਾਂਦੇ ਹਨ। ਪੰਜਾਬ ਵਿੱਚ ਆਏ ਦਿਨ ਹੀ ਅਜਿਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਪੁੱਤਰ ਵੱਲੋਂ ਆਪਣੇ ਪਿਤਾ ਨੂੰ ਹੀ ਘੋਟਣਾ ਮਾਰ ਕੇ ਦਰਦਨਾਕ ਮੌਤ ਦਿੱਤੀ ਗਈ ਹੈ ਜਿਥੇ ਪਿਛਲੇ ਸਾਲ ਮਾਂ ਨੂੰ ਵੀ ਮਾਰ ਮੁਕਾਇਆ ਸੀ।

Praying hands with faith in religion and belief in God on dark background. Power of hope or love and devotion. Namaste or Namaskar hands gesture. Prayer position.

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਠੂਰ ਦੇ ਅਧੀਨ ਆਉਂਦੇ ਪਿੰਡ ਲੱਖਾ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਕਲਯੁੱਗੀ ਪੁੱਤਰ ਵੱਲੋਂ ਆਪਣੇ ਪਿਤਾ ਦੇ ਉਪਰ ਘੋਟਣੇ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਪਿੰਡ ਦੇ ਰਹਿਣ ਵਾਲੇ 25 ਸਾਲਾ ਕਰਮ ਸਿੰਘ ਪੁੱਤਰ ਜਗਰੂਪ ਸਿੰਘ ਵੱਲੋਂ ਆਪਣੇ ਪਿਤਾ ਜਗਰੂਪ ਸਿੰਘ 55 ਸਾਲਾ ਪੁੱਤਰ ਵੀਰ ਸਿੰਘ ਦੇ ਘੋਟਣਾ ਮਾਰਿਆ ਗਿਆ ਸੀ, ਜਿਸ ਕਾਰਨ ਪਿਤਾ ਦੀ ਮੌਤ ਹੋ ਗਈ, ਦੱਸਿਆ ਗਿਆ ਹੈ ਕਿ ਇਸ ਦੋਸ਼ੀ ਵੱਲੋਂ ਜਿਥੇ ਆਪਣੀ ਮਾਂ ਨੂੰ ਵੀ ਪਿਛਲੇ ਸਾਲ ਇਸੇ ਤਰ੍ਹਾਂ ਮਾਰ ਮੁਕਾਇਆ ਸੀ।

ਜਿਸ ਦੇ ਦੋਸ਼ ਤਹਿਤ ਉਹ ਕਾਫੀ ਸਮਾਂ ਜੇਲ੍ਹ ਵਿੱਚ ਬਤੀਤ ਕਰਕੇ ਕੁਝ ਸਮਾਂ ਪਹਿਲਾਂ ਹੀ ਬਰੀ ਹੋ ਕੇ ਬਾਹਰ ਆਇਆ ਸੀ ਅਤੇ ਉਸ ਵੱਲੋਂ ਆਪਣੇ ਪਿਤਾ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਉਸ ਦੇ ਭਰਾ ਦਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਪੁਲੀਸ ਵੱਲੋਂ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।