ਪੰਜਾਬ :ਘਰ ਦੀ ਕੰਧ ਢਾਹ ਰਹਿਆਂ ਨੂੰ ਮਿਲਿਆ ਬੰਬ- ਇਲਾਕੇ ਚ ਫੈਲੀ ਸਨਸਨੀ

0
243

ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਦਹਿਸ਼ਤਗਰਦਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਰਹੱਦੀ ਖੇਤਰਾਂ ਦੇ ਵਿੱਚ ਜਿੱਥੇ ਬਹੁਤ ਸਾਰੇ ਗੋਲੇ ਬਰੂਦ ਮਿਲਣ ਦੇ ਮਾਮਲੇ ਸਾਹਮਣੇ ਆਉਦੇ ਹਨ ਉਥੇ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹੀ ਉਨ੍ਹਾਂ ਖੇਤਰਾਂ ਦੇ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਪੂਰੀ ਤਰ੍ਹਾਂ ਚੌਕਸੀ ਵਰਤੀ ਜਾਂਦੀ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਵਿੱਚ ਏਥੇ ਘਰ ਦੀ ਕੰਧ ਢਾਹ ਰਹਿਆਂ ਨੂੰ ਮਿਲਿਆ ਬੰਬ, ਇਲਾਕੇ ਚ ਫੈਲੀ ਸਨਸਨੀ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਲਕਾ ਖੇਮਕਰਨ ਦੇ ਪਿੰਡ ਲਾਖਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਉਸ ਸਮੇਂ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਘਰ ਦੀ ਕੰਧ ਢਾਹ ਰਹੇ ਵਿਅਕਤੀ ਨੂੰ ਬੰਬ ਮਿਲਿਆ। ਵਿਅਕਤੀ ਨੂੰ ਮਕਾਨ ਢਾਹੇ ਜਾਣ ਦੇ ਸਮੇਂ ਜਿਥੇ ਮਿੱਟੀ ਵਿੱਚੋਂ ਇੱਕ ਬੰਬ ਮਿਲਿਆ ਉਥੇ ਹੀ ਇਸ ਖਬਰ ਦੀ ਜਾਣਕਾਰੀ ਮਿਲਦੇ ਹੀ ਪਿੰਡ ਵਿੱਚ ਲੋਕਾਂ ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਇਸ ਪਿੰਡ ਵਿਚ ਲਾਖਣਾ ਬਾਬਾ ਜਾਹਰ ਪੀਰ ਜੀ ਦੇ ਨਜਦੀਕ ਪ੍ਰਗਟ ਸਿੰਘ ਪੁੱਤਰ ਡੋਗਰ ਸਿੰਘ ਆਪਣੇ ਘਰ ਦੀ ਕੰਧ ਢਾਹ ਰਿਹਾ ਸੀ।

ਉਸ ਸਮੇਂ ਹੀ ਇਹ ਬੰਬ ਉਸ ਨੂੰ ਮਿਲਿਆ ਹੈ। ਘਰ ਦੀ ਕੰਧ ਵਿੱਚੋਂ ਇਸ ਤਰਾਂ ਬੰਬ ਮਿਲਣ ਦੀ ਸੂਚਨਾ ਜਿੱਥੇ ਨਜ਼ਦੀਕ ਦੀ ਪੁਲਿਸ ਨੂੰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਤੁਰੰਤ ਘਟਨਾ ਸਥਾਨ ਤੇ ਪਹੁੰਚਕੀਤੀ ਗਈ ਹੈ ਇਸ ਦੀ ਜਾਂਚ ਵੀ ਸ਼ੁਰੂ ਕੀਤੀ ਗਈ ਹੈ।

ਪੁਲਿਸ ਵੱਲੋਂ ਜਿੱਥੇ ਬੰਬ ਮਿਲਣ ਦੀ ਘਟਨਾ ਦੀ ਜਾਣਕਾਰੀ ਮਿਲਣ ਤੇ ਉਸ ਇਲਾਕੇ ਨੂੰ ਲੋਕਾਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਉਸਦੇ ਨਜ਼ਦੀਕ ਜਾਣ ਤੋਂ ਵੀ ਰੋਕ ਦਿੱਤਾ ਜਾ ਰਿਹਾ ਹੈ। ਇਲਾਕੇ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।