ਲਵ ਮੈਰਿਜ ਦਾ ਹੋਇਆ ਦਰਦਨਾਕ ਅੰਤ: ਪਤਨੀ ਤੋਂ ਦੁਖੀ ਹੋ ਨੌਜਵਾਨ ਮੁੰਡੇ ਨੇ ਨਹਿਰ ਚ ਛਾਲ ਮਾਰ ਕੀਤੀ ਖ਼ੁਦਕੁਸ਼ੀ

0
310

ਅੱਜਕਲ ਵਿਆਹੁਤਾ ਰਿਸ਼ਤਿਆਂ ਨੂੰ ਦੇਖਦੇ ਹੋਏ ਬਹੁਤ ਸਾਰੇ ਅਜਿਹੇ ਅਜੀਬੋ-ਗਰੀਬ ਮਾਮਲੇ ਸਾਹਮਣੇ ਆਉਦੇ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਜਿੱਥੇ ਅੱਜ ਦੀ ਨੌਜਵਾਨ ਪੀੜ੍ਹੀ ਵੱਲੋਂ ਆਪਣੇ ਮਨਪਸੰਦ ਰਿਸ਼ਤੇ ਕਰਵਾਏ ਜਾਂਦੇ ਹਨ ਅਤੇ ਉਸ ਜਗ੍ਹਾ ਤੇ ਹੀ ਵਿਆਹ ਕਰਵਾਇਆ ਜਾਂਦਾ ਹੈ। ਮਾਪਿਆ ਵੱਲੋਂ ਵੀ ਆਪਣੇ ਬੱਚਿਆਂ ਦੀ ਖੁਸ਼ੀ ਨੂੰ ਅਹਿਮੀਅਤ ਦਿੰਦੇ ਹੋਏ ਉਨ੍ਹਾਂ ਰਿਸ਼ਤਿਆਂ ਲਈ ਹਾਂ ਕਰ ਦਿੱਤੀ ਜਾਂਦੀ ਹੈ ਪਰ ਇਹ ਵੀ ਅੱਗੇ ਜਾ ਕੇ ਕਈ ਘਟਨਾਵਾਂ ਦਾ ਕਾਰਨ ਵੀ ਬਣ ਜਾਂਦੇ ਹਨ। ਅਤੇ ਅਜਿਹੇ ਪ੍ਰੇਮ ਵਿਆਹ ਹੀ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੰਦੇ ਹਨ।

ਹੁਣ ਮੁੰਡੇ ਵੱਲੋਂ ਕਰਵਾਈ ਗਈ ਲਵ ਮੈਰਿਜ ਦਾ ਦਰਦਨਾਕ ਅੰਤ ਹੋਇਆ ਹੈ ਜਿੱਥੇ ਪਤਨੀ ਤੋਂ ਦੁਖੀ ਹੋ ਕੇ ਨੌਜਵਾਨ ਮੁੰਡੇ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਪਾ ਮੰਡੀ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਨੌਜਵਾਨ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਜਗਤਾਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਹ ਢਿੱਲਵਾਂ ਰੋਡ ਪੱਤੀ ਤਪਾ ਵਿਖੇ ਰਹਿੰਦੇ ਹਨ ।

ਉਨ੍ਹਾਂ ਦੇ ਪੁੱਤਰ ਵੱਲੋਂ ਜਿੱਥੇ ਪ੍ਰੇਮ ਵਿਆਹ ਕਰਵਾਇਆ ਗਿਆ ਸੀ। ਮ੍ਰਿਤਕ ਨੌਜਵਾਨ ਗੁਰਜਿੰਦਰ ਸਿੰਘ ਜਿੱਥੇ ਤਪਾ ਵਿਖੇ ਹੀ ਫਾਸਟ ਫੂਡ ਦਾ ਕੰਮ ਕਰਦਾ ਸੀ। ਉਥੇ ਹੀ ਉਸ ਦੀ ਪਤਨੀ ਅਤੇ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਦੇ ਚਲਦਿਆਂ ਹੋਇਆਂ ਦੋਹਾਂ ਦੇ ਵਿਚਕਾਰ ਅਕਸਰ ਦੀ ਲੜਾਈ ਝਗੜਾ ਰਹਿੰਦਾ ਸੀ ਅਤੇ ਤਿੰਨ ਚਾਰ ਦਿਨ ਪਹਿਲਾਂ ਹੀ ਆਪਸੀ ਝਗੜੇ ਨੂੰ ਸੁਲਝਾਇਆ ਗਿਆ ਸੀ। ਜਿਸ ਤੋਂ ਬਾਅਦ ਲੜਕੇ ਦੀ ਪਤਨੀ ਵੱਲੋਂ 2 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ ਕਿ ਮੈਂ ਤੇਰੇ ਨਾਲ ਨਹੀਂ ਰਹਿਣਾ ਹੈ।

ਜਿਸ ਦੇ ਚਲਦਿਆਂ ਹੋਇਆਂ ਜਿਥੇ ਇਹ ਨੌਜਵਾਨ ਆਪਣੇ ਘਰ ਤੋਂ ਚਲਾ ਗਿਆ ਅਤੇ ਦੋ ਦਿਨ ਬਾਅਦ ਉਸਦੇ ਬਾਰੇ ਪਤਾ ਲੱਗਿਆ ਕਿ ਉਸ ਦੀ ਲਾਸ਼ ਹਰੀਗੜ੍ਹ ਨਹਿਰ ਵਿਚੋਂ ਬਰਾਮਦ ਕੀਤੀ ਗਈ ਹੈ। ਜਿੱਥੇ ਪੁਲਿਸ ਵੱਲੋਂ ਉਸ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ ਅਤੇ ਸਹੁਰੇ ਪਰਿਵਾਰ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।