ਜਮੀਨ ਦੇ ਰੋਲੇ ਨੂੰ ਲੈਕੇ ਚਲੀਆਂ ਗੋਲੀਆਂ,ਮਚੀ ਹਫੜਾ ਦਫੜੀ

0
192

ਪਿਛਲੇ ਕੁਝ ਮਹੀਨਿਆਂ ਤੋਂ ਸਰਕਾਰ ਵੱਲੋਂ ਜਿਥੇ ਉਨ੍ਹਾਂ ਲੋਕਾਂ ਉਪਰ ਆਪਣਾ ਸ਼ਿਕੰਜਾ ਕੱਸਿਆ ਗਿਆ ਹੈ ਜਿਨ੍ਹਾਂ ਵੱਲੋਂ ਸਰਕਾਰੀ ਜ਼ਮੀਨਾਂ ਤੇ ਕਬਜ਼ਾ ਕੀਤਾ ਗਿਆ ਸੀ। ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਇੱਥੇ ਬਹੁਤ ਸਾਰੀਆਂ ਸਰਕਾਰੀ ਜਮੀਨਾਂ ਨੂੰ ਅਜਿਹੇ ਲੋਕਾਂ ਦੇ ਚੁੰਗਲ ਚ ਲਾਇਆ ਗਿਆ ਹੈ, ਜਿਨ੍ਹਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਜ਼ਮੀਨਾਂ ਉੱਪਰ ਆਪਣਾ ਹੱਕ ਸਮਝਿਆ ਜਾ ਰਿਹਾ ਸੀ। ਉਥੇ ਹੀ ਆਏ ਦਿਨ ਬਹੁਤ ਸਾਰੇ ਅਜਿਹੇ ਵਿਵਾਦ ਵੀ ਸਾਹਮਣੇ ਆ ਸਕਦੇ ਹਨ ਜਿਸ ਨੂੰ ਸੁਣ ਕੇ ਉਹ ਹੈਰਾਨ ਪਰੇਸ਼ਾਨ ਰਹਿ ਜਾਂਦੇ ਹਨ।

ਹੁਣ ਜਮੀਨ ਦੇ ਰੌਲੇ ਨੂੰ ਲੈ ਕੇ ਗੋਲੀਆਂ ਚੱਲੀਆਂ ਹਨ ਅਤੇ ਹਫੜਾ ਦਫੜੀ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੇ ਪਿੰਡ ਬੇਰੀ ਦੇ ਵਿੱਚ ਦੋ ਧਿਰਾਂ ਦੇ ਵਿਚਕਾਰ ਪੰਜਾਬ ਵਕੜ ਬੋਰਡ ਦੀ ਜ਼ਮੀਨ ਨੂੰ ਲੈ ਕੇ ਝੜਪ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਧਿਰ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ ਅਤੇ ਦੂਜੀ ਧਿਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜਿੱਥੇ ਪੀੜਤ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ ਉਨ੍ਹਾਂ ਵੱਲੋਂ ਪਿੰਡ ਦੇ ਵਿੱਚ ਪੰਜਾਬ ਵਕੜ ਬੋਰਡ ਦੀ ਜ਼ਮੀਨ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਤਾਂ ਦੋਸ਼ੀ ਪਰਿਵਾਰ ਵੱਲੋਂ ਉਨ੍ਹਾਂ ਦੇ ਉੱਪਰ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਕਾਰਨ ਉਨ੍ਹਾਂ ਵੱਲੋਂ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ ਅਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਨੂੰ ਕਾਬੂ ਕਰਕੇ ਪੁਲਸ ਹਵਾਲੇ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿੱਥੇ ਦੋਸ਼ੀ ਪਰਿਵਾਰ ਵੱਲੋਂ ਨਸ਼ਾ ਵੇਚਣ ਦਾ ਕੰਮ ਵੀ ਕੀਤਾ ਜਾਂਦਾ ਹੈ ਉਥੇ ਹੀ ਦੂਜੀ ਧਿਰ ਵੱਲੋਂ ਆਪਣਾ ਪੱਖ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਕੋਈ ਗੋਲੀਆਂ ਨਹੀਂ ਚਲਾਈਆਂ ਗਈਆਂ ਅਤੇ ਨਾ ਹੀ ਉਨ੍ਹਾਂ ਵਲੋ ਨਸ਼ੇ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ ਉਨਾਂ ਤੇ ਲਗਾਏ ਗਏ ਇਲਜ਼ਾਮ ਝੂਠੇ ਹਨ।

ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਵਿੱਚੋਂ ਮਿਲੀ ਜਾਣਕਾਰੀ ਦੇ ਅਨੁਸਾਰ ਗੋਲੀਬਾਰੀ ਹੋਈ ਹੈ ਜਿਸ ਦੀ ਤਫਤੀਸ਼ ਕੀਤੀ ਜਾ ਰਹੀ ਹੈ।