ਕੁੜੀ ਨੂੰ ਲੱਭਦੇ ਰਹੇ ਨਦੀ ਚ- ਬਾਅਦ ਵਿਚ ਪ੍ਰੇਮੀ ਨਾਲ ਵਿਆਹ ਕਰਵਾ ਵਾਪਸ ਪਰਤੀ

0
205

ਬਹੁਤ ਸਾਰੇ ਵਿਆਹ ਅੱਜ ਦੇ ਦੌਰ ਵਿੱਚ ਜਿੱਥੇ ਨਜਾਇਜ਼ ਸਬੰਧਾਂ ਦੇ ਚੱਲਦਿਆਂ ਹੋਇਆਂ ਟੁੱਟ ਰਹੇ ਹਨ। ਉਥੇ ਹੀ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਬੱਚਿਆਂ ਦਾ ਵੀ ਨੁਕਸਾਨ ਹੁੰਦਾ ਹੈ ਜਿਨ੍ਹਾਂ ਦੇ ਮਾਂ-ਬਾਪ ਵੱਲੋਂ ਅਜਿਹੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਜਿਸ ਦਾ ਖਮਿਆਜਾ ਉਹਨਾਂ ਬੱਚਿਆਂ ਨੂੰ ਵੀ ਭੁਗਤਣਾ ਪੈਂਦਾ ਹੈ। ਵਿਆਹ ਵਰਗੇ ਪਵਿੱਤਰ ਰਿਸ਼ਤੇ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਉਸ ਸਮੇਂ ਤਾਰ-ਤਾਰ ਕਰ ਦਿੱਤਾ ਜਾਂਦਾ ਹੈ। ਜਦੋਂ ਪਤੀ ਪਤਨੀ ਦੇ ਹੋਰ ਲੋਕਾਂ ਨਾਲ ਨਾਜਾਇਜ਼ ਸਬੰਧ ਪੈਦਾ ਹੋ ਜਾਂਦੇ ਹਨ। ਜਿੰਨਾਂ ਦੇ ਚਲਦਿਆਂ ਹੋਇਆਂ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਨੂੰ ਵੀ ਅਣਗੌਲਿਆਂ ਕਰਦਿਆਂ ਹੋਇਆਂ ਉਹਨਾਂ ਦੇ ਨਾਲ ਆਪਣੇ ਬੱਚਿਆਂ ਦਾ ਵੀ ਖਿਆਲ ਨਹੀਂ ਰੱਖਿਆ ਜਾਂਦਾ।

ਹੁਣ ਕੁੜੀ ਨੂੰ ਨਦੀ ਵਿਚ ਲਭਦੇ ਰਹੇ ਪਰ ਬਾਅਦ ਵਿੱਚ ਉਹ ਪ੍ਰੇਮੀ ਨਾਲ ਵਿਆਹ ਕਰਵਾ ਕੇ ਵਾਪਸ ਪਰਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੱਧ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿਥੇ ਮਲੋਟ ਦੇ ਅਧੀਨ ਆਉਣ ਵਾਲੇ ਇੱਕ ਪਿੰਡ ਨਰਾਇਣੀ ਵਿੱਚ 24 ਸਾਲਾਂ ਦੀ ਵਿਆਹੁਤਾ ਔਰਤ ਵੱਲੋਂ ਆਪਣੀਆਂ ਚੱਪਲਾਂ ਜਿੱਥੇ ਲੂਨਾ ਨਦੀ ਦੇ ਕਿਨਾਰੇ ਛੱਡ ਦਿੱਤੀਆਂ ਗਈਆਂ। ਉਥੇ ਹੀ ਪਰਿਵਾਰ ਵੱਲੋਂ ਉਸ ਦੇ ਲਾਪਤਾ ਹੋਣ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਉਸ ਦੀ ਭਾਲ ਲਗਾਤਾਰ ਨਦੀ ਵਿਚ ਕੀਤੀ ਗਈ।

ਪਰ ਉਹ ਔਰਤ ਦੋ ਦਿਨ ਬਾਅਦ ਜਿੱਥੇ ਆਪਣੇ ਪ੍ਰੇਮੀ ਨਾਲ ਵਿਆਹ ਕਰਵਾ ਕੇ ਥਾਣੇ ਵਿੱਚ ਵਾਪਸ ਪਰਤ ਆਈ ਅਤੇ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ। ਉਥੇ ਹੀ ਉਸ ਔਰਤ ਦਾ ਪਤੀ ਅਤੇ ਸਾਰਾ ਪਰਿਵਾਰ ਹੈਰਾਨ ਰਹਿ ਗਿਆ ਕਿ ਉਸ ਔਰਤ ਵੱਲੋਂ ਅਜਿਹਾ ਕਦਮ ਕਿਵੇਂ ਚੁੱਕਿਆ ਜਾ ਸਕਦਾ ਹੈ। ਜੋ ਕਿ ਆਪਣੇ ਪਤੀ ਦੇ ਨਾਲ ਵਧੀਆ ਜੀਵਨ ਬਤੀਤ ਕਰ ਰਹੀ ਹੈ ਅਤੇ ਉਸ ਦੇ ਦੋ ਬੱਚੇ ਵੀ ਹਨ।

ਉੱਥੇ ਹੀ ਪੁਲਿਸ ਨੂੰ ਉਸ ਔਰਤ ਵੱਲੋਂ ਦੱਸਿਆ ਗਿਆ ਕਿ ਉਹ ਹੁਣ ਆਪਣੇ ਪ੍ਰੇਮੀ ਦੇ ਨਾਲ ਰਹਿਣਾ ਚਾਹੁੰਦੀ ਹੈ ਇਸ ਲਈ ਉਸ ਵੱਲੋਂ ਉਸ ਨਾਲ ਵਿਆਹ ਕਰਵਾ ਲਿਆ ਗਿਆ ਹੈ। ਪੁਲੀਸ ਵੱਲੋਂ ਜਿਥੇ ਉਸ ਔਰਤ ਨੂੰ ਕੌਂਸਲਿੰਗ ਵਾਸਤੇ ਨਾਰੀ ਨਿਕੇਤਨ ਭੇਜ ਦਿੱਤਾ ਗਿਆ ਹੈ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਕਿ ਉਸ ਵੱਲੋਂ ਅਜਿਹਾ ਕਿਉਂ ਕੀਤਾ ਗਿਆ ਹੈ।