ਆਟੋ ਚਾਲਕ ਤੋਂ ਇੰਝ ਬਣਿਆ ਗਾਇਕ ਕਾਕਾ, ਗਰੀਬੀ ‘ਚ ਬੀਤਿਆ ਬਚਪਨ, ਅੱਜ ਕਰੋੜਾਂ ਦਾ ਮਾਲਕ

0
149

ਪੰਜਾਬੀ ਗਾਇਕ ਕਾਕਾ ਉਨ੍ਹਾਂ ਕਲਾਕਾਰਾਂ ‘ਚੋਂ ਹੈ, ਜਿਨ੍ਹਾਂ ਨੇ ਆਪਣੇ ਦਮ ‘ਤੇ ਸੰਗੀਤ ਜਗਤ ‘ਚ ਖ਼ਾਸ ਪਛਾਣ ਬਣਾਈ ਹੈ। ਗਾਇਕ ਕਾਕਾ ਨੇ ਆਪਣੀ ਮਿਹਨਤ ਨਾਲ ਬਹੁਤ ਥੋੜ੍ਹੇ ਸਮੇਂ ‘ਚ ਹੀ ਪ੍ਰਸਿੱਧੀ ਹਾਸਲ ਕੀਤੀ ਹੈ। ਉਨ੍ਹਾਂ ਦਾ ਗਾਇਕੀ ਦਾ ਸਫ਼ਰ ਸਾਲ 2019 ‘ਚ ਸ਼ੁਰੂ ਹੋਇਆ ਸੀ। ਥੋੜ੍ਹੇ ਸਮੇਂ ‘ਚ ਹੀ ਕਾਕਾ ਨੂੰ ਨਾਮ ਅਤੇ ਸ਼ੋਹਰਤ ਹਾਸਲ ਹੋ ਗਈ ਪਰ ਬਹੁਤ ਘੱਟ ਲੋਕ ਜਾਣਦੇ ਹਨ ਕਾਕਾ ਦੀ ਜ਼ਿੰਦਗੀ ਦੀ ਕਹਾਣੀ ਬਾਰੇ।

ਕਾਕਾ ਦਾ ਜਨਮ 17 ਜਨਵਰੀ 1993 ਨੂੰ ਪਟਿਆਲਾ ਦੇ ਪਿੰਡ ਚੰਦੂਮਾਜਰਾ ਵਿਖੇ ਹੋਇਆ ਸੀ। ਬਚਪਨ ਤੋਂ ਹੀ ਕਾਕਾ ਨੇ ਘਰ ‘ਚ ਪੈਸਿਆਂ ਦੀ ਤੰਗੀ ਦੇਖੀ ਸੀ। ਉਨ੍ਹਾਂ ਦੇ ਪਿਤਾ ਰਾਜਮਿਸਤਰੀ ਦਾ ਕੰਮ ਕਰਦੇ ਸੀ। ਰਵਿੰਦਰ ਸਿੰਘ ਯਾਨੀਕਿ ਕਾਕਾ ਖ਼ੁਦ ਆਟੋ ਚਲਾਉਂਦੇ ਸੀ। ਇਸ ਤਰ੍ਹਾਂ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲਦਾ ਸੀ।

ਇਸ ਦੇ ਨਾਲ-ਨਾਲ ਕਾਕਾ ਨੂੰ ਗਾਇਕੀ ਦਾ ਕਾਫ਼ੀ ਸ਼ੌਕ ਸੀ। ਉਨ੍ਹਾਂ ਦਾ ਪਹਿਲਾ ਗੀਤ ‘ਸੂਰਮਾ’ ਸਾਲ 2019 ‘ਚ ਰਿਲੀਜ਼ ਹੋਇਆ। ਪਹਿਲੇ ਹੀ ਗੀਤ ਨੇ ਕਾਕਾ ਨੂੰ ਸਟਾਰ ਬਣਾਇਆ। ਇਸ ਗੀਤ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ। ਇਸ ਤੋਂ ਬਾਅਦ ਕਾਕਾ ਦੇ ‘ਲਿਬਾਸ’, ‘ਤੀਜੀ ਸੀਟ’, ‘ਕੈਨੇਡਾ ਗੇੜੀ’, ‘ਇਗਨੋਰ’ ਤੇ ‘ਟੈਂਪਰੇਰੀ ਪਿਆਰ’ ਵਰਗੇ ਗੀਤ ਰਿਲੀਜ਼ ਹੋਏ। ਇਨ੍ਹਾਂ ਗਾਣਿਆਂ ਨੇ ਕਾਕਾ ਨੂੰ ਪੰਜਾਬੀ ਇੰਡਸਟਰੀ ‘ਚ ਦਿੱਗਜ ਗਾਇਕ ਵਜੋਂ ਸਥਾਪਤ ਕੀਤਾ।

ਸਾਲ 2022 ਦੀ ਇੱਕ ਰਿਪੋਰਟ ਮੁਤਾਬਕ, ਗਾਇਕ ਕਾਕਾ ਦੀ ਕੁੱਲ ਜਾਇਦਾਦ 2 ਮਿਲੀਅਨ ਡਾਲਰ (ਅਮਰੀਕੀ) ਯਾਨੀਕਿ 15 ਕਰੋੜ ਰੁਪਏ ਹੈ। ਇਹ ਮੁਕਾਮ ਉਨ੍ਹਾਂ ਨੇ ਸਿਰਫ਼ 3 ਸਾਲਾਂ ‘ਚ ਹਾਸਲ ਕੀਤਾ ਹੈ।

ਗਾਇਕ ਕਾਕਾ ਕਹਿੰਦੇ ਹਨ ਕਿ ਉਨ੍ਹਾਂ ਦਾ ਰੰਗ ਸਾਂਵਲਾ ਹੈ। ਇਸ ਕਰਕੇ ਕੁੜੀਆਂ ਨੂੰ ਉਨ੍ਹਾਂ ਤੋਂ ਦਿੱਕਤ ਹੈ। ਇਸ ਦੇ ਨਾਲ ਹੀ ਸਿਰਫ਼ ਰੰਗ ਕਰਕੇ ਹੀ ਕਾਕਾ ਨੂੰ ਪਿਆਰ ‘ਚ ਧੋਖਾ ਮਿਲਿਆ। ਇਸ ਤੋਂ ਬਾਅਦ ਤੋਂ ਹੀ ਕਾਕਾ ਕੁੜੀਆਂ ‘ਤੇ ਵਿਸ਼ਵਾਸ ਨਹੀਂ ਕਰਦੇ। ਇਸ ਦਾ ਪਤਾ ਕਾਕਾ ਦੀਆਂ ਸੋਸ਼ਲ ਮੀਡੀਆ ਪੋਸਟਾਂ ਦੇਖ ਕੇ ਲੱਗਦਾ ਹੈ।

ਗਾਇਕ ਕਾਕਾ ਕਹਿੰਦੇ ਹਨ ਕਿ ਉਨ੍ਹਾਂ ਦਾ ਰੰਗ ਸਾਂਵਲਾ ਹੈ। ਇਸ ਕਰਕੇ ਕੁੜੀਆਂ ਨੂੰ ਉਨ੍ਹਾਂ ਤੋਂ ਦਿੱਕਤ ਹੈ। ਇਸ ਦੇ ਨਾਲ ਹੀ ਸਿਰਫ਼ ਰੰਗ ਕਰਕੇ ਹੀ ਕਾਕਾ ਨੂੰ ਪਿਆਰ ‘ਚ ਧੋਖਾ ਮਿਲਿਆ। ਇਸ ਤੋਂ ਬਾਅਦ ਤੋਂ ਹੀ ਕਾਕਾ ਕੁੜੀਆਂ ‘ਤੇ ਵਿਸ਼ਵਾਸ ਨਹੀਂ ਕਰਦੇ। ਇਸ ਦਾ ਪਤਾ ਕਾਕਾ ਦੀਆਂ ਸੋਸ਼ਲ ਮੀਡੀਆ ਪੋਸਟਾਂ ਦੇਖ ਕੇ ਲੱਗਦਾ ਹੈ। ਗਾਇਕ ਕਾਕਾ ਫ਼ਿਟਨੈੱਸ ਫ਼ਰੀਕ ਹਨ। ਉਹ ਇੱਕ ਦਿਨ ਵੀ ਜਿੰਮ ਜਾਏ ਬਗ਼ੈਰ ਨਹੀਂ ਰਹਿ ਸਕਦਾ। ਇਸ ਦੇ ਨਾਲ-ਨਾਲ ਉਹ ਸ਼ਾਕਾਹਾਰੀ ਖੁਰਾਕ ਖਾਣਾ ਪਸੰਦ ਕਰਦੇ ਹਨ। ਯਾਨੀਕਿ ਕਾਕਾ ਮਾਂਸ ਮੱਛੀ ਤੋਂ ਦੂਰ ਰਹਿਣਾ ਪਸੰਦ ਕਰਦੇ ਹਨ ਪਰ ਕਾਕਾ ਸ਼ਰਾਬ ਅਤੇ ਸਿਗਰਟ ਦਾ ਸੇਵਨ ਜ਼ਰੂਰ ਕਰਦੇ ਹਨ।