ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਕਿਸੇ ਵੀ ਜਾਣ-ਪਛਾਣ ਦੇ ਮੁਹਤਾਜ ਨਹੀਂ ਹਨ।ਕਪਿਲ ਸ਼ਰਮਾ ਨੇ ਆਪਣੀ ਕਾਮੇਡੀ ਨਾਲ ਪੂਰੀ ਦੁਨੀਆ ‘ਚ ਆਪਣੀ ਧਾਕ ਜਮਾਈ ਹੋਈ ਹੈ।ਕਪਿਲ ਸ਼ਰਮਾ ਦਾ ਸ਼ੋਅ ਵੀ ਬੁਲੰਦੀਆਂ ਛੂਹ ਚੁੱਕਾ ਹੈ।ਕਪਿਲ ਸ਼ਰਮਾ ਜੋ ਕਿ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ।ਕਪਿਲ ਸ਼ਰਮਾ ਰੋਜ਼ਾਨਾ ਆਪਣੇ ਫੈਮਿਲੀ ਨਾਲ ਕੋਈ ਨਾ ਕੋਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਵੀ ਕਰਦੇ ਹਨ।ਹਾਲ ਹੀ ‘ਚ ਕਪਿਲ ਸ਼ਰਮਾ ਨੇ ਆਪਣੀ ਪਤਨੀ ਗਿੰਨੀ ਚਤੁਰਥ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਤਸਵੀਰਾਂ ਦੀ ਕੈਪਸ਼ਨ ‘ਚ ਕਪਿਲ ਸ਼ਰਮਾ ਨੇ ਲਿਖਿਆ ਹੈ ‘ਪਤੀ-ਪਤਨੀ ਔਰ #pati patni aur #busan 😍 #zwigato”।
ਕਪਿਲ ਸ਼ਰਮਾ ਦੀਆਂ ਤਸਵੀਰਾਂ ਨੂੰ ਉਨ੍ਹਾਂ ਦੇ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੀ ਬੇਟੀ ਨਾਲ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਸੀ।ਜਿਸ ਨੂੰ ਉਨ੍ਹਾਂ ਦੇ ਫੈਨਜ਼ ਵਲੋਂ ਖੂਬ ਪਸੰਦ ਕੀਤਾ ਗਿਆ।ਦੱਸ ਦੇਈਏ ਕਿ ਇਸ ਦੌਰਾਨ ਕਪਿਲ ਸ਼ਰਮਾ ਆਪਣੀ ਆਉਣ ਵਾਲੀ ਫ਼ਿਲਮ ‘ਜਵੀਗੈਟੋ’ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ।ਹਾਲ ਹੀ ‘ਚ ਕਪਿਲ ਸ਼ਰਮਾ ਦੀ ਨਵੀਂ ਫ਼ਿਲਮ ਦਾ ਟ੍ਰੇਲਰ ਲਾਂਚ ਹੋਇਆ ਜਿਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ।
ਫਿਲਮ ਦੇ ਟ੍ਰੇਲਰ ‘ਚ ਦੇਖਿਆ ਜਾ ਸਕਦਾ ਹੈ ਕਿ ਕਪਿਲ ਸ਼ਰਮਾ ਫਿਲਮ ‘ਚ ਡਿਲੀਵਰੀ ਬੁਆਏ ਦੀ ਭੂਮਿਕਾ ‘ਚ ਨਜ਼ਰ ਆਉਣਗੇ।ਇਸ ਤੋਂ ਪਹਿਲਾਂ ਵੀ ਕਪਿਲ ਸ਼ਰਮਾ ਦੀਆਂ ਫਿਲਮਾਂ ‘ਫਿਰੰਗੀ, ਕਿਸ ਕਿਸ ਕੋ ਪਿਆਰ ਕਰੂੰ’ ਆਈਆਂ ਸਨ ਜਿਨ੍ਹਾਂ ਨੂੰ ਜਨਤਾ ਵਲੋਂ ਕੁਝ ਜਿਆਦਾ ਰਿਸਪਾਂਸ ਨਹੀਂ ਮਿਲਿਆ।