ਗਾਇਕਾ Satwinder Bitti ਨੇ ਪਰਿਵਾਰ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ, ਵਿਦੇਸ਼ ‘ਚ ਇੰਝ ਮਨਾ ਰਹੀ ਹੈ ਛੁੱਟੀਆਂ

0
3182

ਪੰਜਾਬ ਦੀ ਮਸ਼ਹੂਰ ਗਾਇਕਾ ਸਤਵਿੰਦਰ ਬਿੱਟੀ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਇੱਕ ਅਜਿਹਾ ਸਮਾਂ ਵੀ ਸੀ, ਜਦੋਂ ਉਹ ਪੰਜਾਬੀ ਇੰਡਸਟਰੀ ‘ਤੇ ਰਾਜ ਕਰਦੀ ਹੁੰਦੀ ਸੀ। ਵਿਆਹ ਤੋਂ ਬਾਅਦ ਸਤਵਿੰਦਰ ਬਿੱਟੀ ਨੇ ਆਪਣਾ ਸਾਰਾ ਸਮਾਂ ਆਪਣੇ ਪਰਿਵਾਰ ਨੂੰ ਦੇ ਰਹੀ ਹੈ।

ਉਹ ਭਾਵੇਂ ਪੰਜਾਬੀ ਇੰਡਸਟਰੀ ‘ਚ ਸਰਗਰਮ ਨਾ ਹੋਵੇ ਪਰ ਉਹ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਉਹ ਆਪਣੇ ਪਤੀ ਤੇ ਬੱਚਿਆਂ ਨਾਲ ਅਕਸਰ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਦੱਸ ਦਈਏ ਕਿ ਹਾਲ ਹੀ ‘ਚ ਸਤਵਿੰਦਰ ਬਿੱਟੀ ਨੇ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ, ਜਿਸ ‘ਚ ਉਹ ਆਪਣੇ ਪਰਿਵਾਰ ਨਾਲ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਉਸ ਨੇ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਸਤਵਿੰਦਰ ਬਿੱਟੀ ਨੇ ਕੈਪਸ਼ਨ ‘ਚ ਲਿਖਿਆ ਹੈ ‘ਸ਼ਿਕਾਗੋ।” ਕੈਪਸ਼ਨ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਗਾਇਕਾ ਆਪਣੇ ਪਰਿਵਾਰ ਨਾਲ ਇੰਨੀਂ ਦਿਨੀਂ ਸ਼ਿਕਾਗੋ ‘ਚ ਛੁੱਟੀਆਂ ਮਨਾ ਰਹੀ ਹੈ।


ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਸਤਵਿੰਦਰ ਬਿੱਟੀ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਸਨ। ਇਨ੍ਹਾਂ ਤਸਵੀਰਾਂ ਨੂੰ ਲੈ ਕੇ ਉਸ ਦੀ ਹਰ ਪਾਸੇ ਖੂਬ ਚਰਚਾ ਹੋਈ ਸੀ।


ਸਤਵਿੰਦਰ ਬਿੱਟੀ ਇਨੀਂ ਦਿਨੀਂ ਭਾਵੇਂ ਪੰਜਾਬੀ ਸੰਗੀਤ ਇੰਡਸਟਰੀ ‘ਚ ਸਰਗਰਮ ਨਹੀਂ ਹੈ, ਪਰ ਉਹ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਹੈ।ਗਾਇਕਾ Satwinder Bitti ਨੇ ਪਰਿਵਾਰ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ, ਵਿਦੇਸ਼ ‘ਚ ਇੰਝ ਮਨਾ ਰਹੀ ਹੈ ਛੁੱਟੀਆਂ..#PunjabiSinger #SatwinderBitti #BittiFamily #Chicago #Instagram #ViralVideo