ਪੰਜਾਬ: ਹਿਸਾਬ ਦੇ ਬਹਾਨੇ ਮਾਲਕਾਂ ਨੂੰ ਬੁਲਾਇਆ ਫੈਕਟਰੀ,

0
242

ਅੱਜ ਕੱਲ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਜਿਥੇ ਕਈ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਜਾ ਸਕਦਾ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਦਿਲਾਂ ਵਿੱਚ ਵੈਰ ਰੱਖ ਕੇ ਲੋਕਾਂ ਉਪਰ ਬਦਲੇ ਦੀ ਭਾਵਨਾ ਨਾਲ ਹਮਲਾ ਕਰ ਦਿੱਤਾ ਜਾਂਦਾ ਹੈ ਜਿਸ ਨਾਲ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਲੁੱਟ ਖੋਹ ਦੇ ਮਕਸਦ ਨਾਲ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਉਥੇ ਹੀ ਕੰਮ ਕਰਨ ਵਾਲੀਆਂ ਕੁਝ ਜਗਾਹ ਉਪਰ ਵੀ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਨ੍ਹਾਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਜਿਸ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਹੁਣ ਇਥੇ ਹਿਸਾਬ ਕਰਨ ਦੇ ਬਹਾਨੇ ਮਾਲਕਾਂ ਨੂੰ ਫੈਕਟਰੀ ਵਿੱਚ ਬੁਲਾ ਕੇ ਵੀਹ ਬੰਦਿਆਂ ਵੱਲੋਂ ਘਾਤ ਲਗਾ ਕੇ ਉਨ੍ਹਾਂ ਉਪਰ ਹਮਲਾ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ ਜਿੱਥੇ ਕੁਝ ਲੋਕਾਂ ਵੱਲੋਂ ਫੈਕਟਰੀ ਮਾਲਕਾਂ ਨੂੰ ਹਿਸਾਬ-ਕਿਤਾਬ ਕਰਨ ਦਾ ਬਹਾਨਾ ਬਣਾਇਆ ਗਿਆ ਅਤੇ ਉਨ੍ਹਾਂ ਨੂੰ ਬੁਲਾ ਕੇ ਉਨ੍ਹਾਂ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਜਿਸ ਕਾਰਨ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਿਨ੍ਹਾਂ ਵੱਲੋਂ ਭੱਜ ਕੇ ਆਪਣੀ ਜਾਨ ਬਚਾਈ ਗਈ ਹੈ ਅਤੇ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

ਜਿਸ ਦੀ ਜਾਣਕਾਰੀ ਦਿੰਦੇ ਹੋਏ ਖੰਨਾ ਦੇ ਵਿੱਚ ਭਾਦਲਾ ਸਥਿਤ ਫੈਕਟਰੀ ਦੇ ਮਾਲਕਾਂ ਰਜੇਸ਼ ਬਜਾਜ, ਪ੍ਰਕਾਸ਼ ਬਜਾਜ ਅਤੇ ਨਿਤਿਨ ਬਜਾਜ ਨੇ ਦੱਸਿਆ ਕਿ ਜਿੱਥੇ ਉਨ੍ਹਾਂ ਵੱਲੋਂ ਆਪਣੀ ਇਕ ਫੈਕਟਰੀ ਲੀਜ਼ ਦੇ ਦਿਤੀ ਗਈ ਹੈ ਅਤੇ ਲੀਜ਼ ਹੋਲਡਰਾਂ ਵੱਲੋਂ ਹੀ ਉਨ੍ਹਾਂ ਨੂੰ ਹਿਸਾਬ-ਕਿਤਾਬ ਕਰਨ ਲਈ ਬੁਲਾਇਆ ਗਿਆ ਸੀ। ਜਦੋ ਉਹ ਓਥੇ ਪਹੁੰਚੇ ਤਾਂ 15 ਤੋਂ 20 ਲੋਕਾਂ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਉਨ੍ਹਾਂ ਉਪਰ ਹਮਲਾ ਕਰ ਦਿੱਤਾ ਗਿਆ। ਕਿਉਂਕਿ ਉਨ੍ਹਾਂ ਵੱਲੋਂ ਇਸ ਦਾ ਕਿਰਾਇਆ ਵੀ ਨਹੀਂ ਦਿੱਤਾ ਗਿਆ ਸੀ ਅਤੇ ਬਿਜਲੀ ਦੇ ਭੁਗਤਾਨ ਨੂੰ ਲੈ ਕੇ ਵੀ ਗੱਲ ਕੀਤੀ ਜਾਣੀ ਸੀ ਜਿਸ ਦਾ ਕਿਰਾਇਆ ਨਹੀਂ ਦਿੱਤਾ ਗਿਆ ਸੀ।

ਮਾਲਕਾ ਨੂੰ ਜੁਰਮਾਨਾ ਵੀ ਪ੍ਰਦੂਸ਼ਣ ਵਿਭਾਗ ਵੱਲੋਂ ਲਗਾ ਦਿੱਤਾ ਗਿਆ ਸੀ। ਜਿਸ ਕਾਰਨ ਉਨ੍ਹਾਂ ਵੱਲੋਂ ਗੱਲਬਾਤ ਕਰਨ ਲਈ ਪਹੁੰਚ ਕੀਤੀ ਗਈ ਸੀ। ਦੂਜੀ ਧਿਰ ਵੱਲੋਂ ਜਿਥੇ ਇਸ ਨੂੰ ਝੂਠ ਦੱਸਿਆ ਜਾ ਰਿਹਾ ਹੈ ਉਥੇ ਹੀ ਮਾਲਕ ਹਸਪਤਾਲ ਵਿਚ ਜੇਰੇ ਇਲਾਜ ਹਨ ।