ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਦੇ ਇਕ ਕਰੀਬੀ ਦੋਸਤ ਜਿੰਦਰ ਖੰਟ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਬੂ ਮਾਨ ਦੇ ਦੋਸਤ ਦੀ ਮੋਰਿੰਡਾ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਮੋਤ ਹੋਈ ਹੈ। ਇਹ ਹਾਦਸਾ ਕਾਫ਼ੀ ਭਿਆਨਕ ਦੱਸਿਆ ਜਾ ਰਿਹਾ ਹੈ। ਹਾਦਸੇ ਤੋਂ ਬਾਅਦ ਜਿੰਦਰ ਖੰਟ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਜਿੰਦਰ ਖੱਟ ਅਪਣੇ ਦੋਸਤ ਨਾਲ ਸਕੂਟਰ ‘ਤੇ ਸਵਾਰ ਹੋ ਕੇ ਮੋਰਿੰਡੇ ਵੱਲ ਨੂੰ ਆ ਰਿਹਾ ਸੀ। ਇਸ ਦੋਰਾਨ ਕਿਸੇ ਵਾਹਨ ਨਾਲ ਟੱਕਰ ਹੋ ਗਈ, ਜਿਸ ‘ਚ ਜਿੰਦਰ ਖੰਟ ਦੀ ਮੌਤ ਹੋ ਗਈ ਜਦੋਂਕਿ ਉਸ ਦਾ ਦੋਸਤ ਗੰਭੀਰ ਜ਼ਖ਼ਮੀ ਹੋਇਆ ਹੈ।
ਦੱਸਣਯੋਗ ਹੈ ਕਿ ਜਿੰਦਰ ਖੱਟ ਨੇ ‘ਇਕ ਬਾਬਾ ਨਾਨਕ ਸੀ’ ਗੀਤ ‘ਚ ਗਾਇਕ ਬੱਬੂ ਮਾਨ ਨਾਲ ਕੰਮ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਜਿੰਦਰ ਖੱਟ ਬੱਬੂ ਮਾਨ ਦੇ ਕਰੀਬੀ ਦੋਸਤਾਂ ‘ਚੋਂ ਇੱਕ ਸੀ। ਇਸ ਮੌਕੇ ਬੱਬੂ ਮਾਨ ਵੀ ਹਸਪਤਾਲ ‘ਚ ਹਾਜਰ ਰਹੇ ਪਰ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ।