ਦਿੱਲੀ ਪੁਲਿਸ ਰੁਲਦੂ ਸਿੰਘ ਮਾਨਸਾ, ਇੰਦਰਜੀਤ ਨਿੱਕੂ ਤੇ ਸਤਨਾਮ ਪੰਨੂੰ ਨੂੰ ਕਰੇਗੀ ਗ੍ਰਿਫ਼ਤਾਰ ?

26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਦੇ ਸਬੰਧ ‘ਚ ਅੱਜ ਦਿੱਲੀ ਪੁਲਿਸ ਵਲੋਂ ਕੁਝ ਤਸਵੀਰਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ‘ਚ ਕੁਝ ਵੱਡੇ ਚਿਹਰੇ ਸਾਹਮਣੇ ਆਏ ਹਨ। ਇਨ੍ਹਾਂ ਤਸਵੀਰਾਂ ‘ਚ ਪ੍ਰਸਿੱਧ ਪੰਜਾਬੀ ਗਾਇਕ ਇੰਦਰਜੀਤ ਨਿੱਕੂ, ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਵੀ ਸ਼ਾਮਿਲ ਹਨ।

ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਵਿਆਪੀ ਰੇਲਾਂ ਰੋਕਣ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਣ ਦਾ ਦਾਅਵਾ ਕੀਤਾ ਹੈ ਅਤੇ ਨਾਲ ਹੀ ਇਸ ਨੂੰ ਸ਼ਾਂਤਮਈ ਤੇ ਸਫ਼ਲ ਬਣਾਉਣ ਲਈ ਦੇਸ਼ ਭਰ ਦੇ ਕਿਸਾਨਾਂ ਦਾ ਧੰਨਵਾਦ ਕੀਤਾ ਹੈ | ਸਿੰਘੂ ਬਾਰਡਰ ਵਿਖੇ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਡਾ: ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਰੋਕੋ ਦੇ ਸੱਦੇ ਦੀ ਸਫਲਤਾ ਨੇ ਸਿੱਧ ਕਰ ਦਿੱਤਾ ਹੈ ਕਿ ਦੇਸ਼ ਦਾ ਕਿਸਾਨ ਸੰਯੁਕਤ ਕਿਸਾਨ ਮੋਰਚਾ ਦੇ ਨਾਲ ਹੈ ਅਤੇ ਉਹ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਹੈ |

ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਇਲਾਵਾ ਹਰਿਆਣਾ, ਪੱਛਮੀ ਬੰਗਾਲ, ਗਾਜ਼ੀਆਬਾਦ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਤੇ ਨਾਗਪੁਰ ਆਦਿ ਤੋਂ ਇਲਾਵਾ ਦੇਸ਼ ਭਰ ‘ਚ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਰੇਲ ਆਵਾਜਾਈ ਰੋਕੀ ਗਈ | ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਅਤੇ ਨਵੀਂ ਰਣਨੀਤੀ ਤਿਆਰ ਕਰਨ ਲਈ ਮੋਰਚਾ ਦੀ ਬੈਠਕ ਸੱਦੀ ਜਾ ਰਹੀ ਹੈ, ਜਿਸ ਤੋਂ ਬਾਅਦ ਨਵਾਂ ਪ੍ਰੋਗਰਾਮ ਦਿੱਤਾ ਜਾਵੇਗਾ | ਇਸ ਦੌਰਾਨ ਕਿਸਾਨ ਆਗੂਆਂ ਨੇ ਕਿਸਾਨੀ ਸੰਘਰਸ਼ ਦੀ ਮਜ਼ਬੂਤੀ ਲਈ ਦਿੱਲੀ ਵੱਲ ਵਹੀਰਾਂ ਘੱਤਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨ ਜਥੇਬੰਦੀਆਂ ਤੇ ਬੇਅੰਤ ਭਰੋਸਾ ਜਤਾਉਣ ਲਈ ਦੇਸ਼ ਦੇ ਮਜ਼ਦੂਰਾਂ-ਕਿਸਾਨਾਂ ਤੇ ਹੋਰ ਮਿਹਨਤੀ ਵਰਗਾਂ ਤੇ ਇਨਸਾਫ਼ ਪਸੰਦ ਲੋਕਾਂ ਦਾ ਮੋਰਚਾ ਵਲੋਂ ਧੰਨਵਾਦ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਰੇਲ ਰੋਕੋ ਦੇ ਸੱਦੇ ਦੀ ਸਫਲਤਾ ਨੇ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਹਨ ਅਤੇ ਹੁਣ ਕੇਂਦਰ ਸਰਕਾਰ ਦੀ ਨੀਂਦ ਉਡ ਜਾਵੇਗੀ |