ਦਿੱਲੀ ਜਾਣ ਬਾਰੇ ਲੱਖਾ ਸਿਧਾਣਾ ਨੇ ਖੁਦ ਕਰਤਾ ਵੱਡਾ ਐਲਾਨ, ਸੁਣਲੋ ਪੂਰੀ ਖ਼ਬਰ, ਨੌਜਵਾਨਾਂ ਨੂੰ ਵੀ ਕਰਤੀ ਖਾਸ ਅਪੀਲ

ਸੰਯੁਕਤ ਕਿਸਾਨ ਮੋਰਚੇ ਦੇ ਮੋਹਰੀ ਆਗੂ ਗੁਰਨਾਮ ਸਿੰਘ ਚਢੂਨੀ ਨੇ ਅੱਜ ਇੱਥੇ ਕਿਹਾ ਕਿ ਦੀਪ ਸਿੱਧੂ ਨਾਲ ਭਵਿੱਖ ’ਚ ਵੀ ਕਦੇ ਸੰਯੁਕਤ ਕਿਸਾਨ ਮੋਰਚਾ ਮਿਲ ਕੇ ਨਹੀਂ ਚੱਲ ਸਕਦਾ। ਲੱਖਾ ਸਿਧਾਨਾ ਬਾਰੇ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਲੱਖੇ ਨੇ ਸਿਰਫ ਅਨੁਸ਼ਾਸਨ ਤੋੜਿਆ ਸੀ ਪਰ ਦੀਪ ਸਿੱਧੂ ਨੇ ਉਹ ਕੰਮ ਕੀਤਾ ਜਿਸ ਕਰਕੇ ਕਿਸਾਨ ਮੋਰਚੇ ਦਾ ਵੱਡਾ ਨੁਕਸਾਨ ਹੋਣਾ ਸੀ। ਉਨ੍ਹਾਂ ਅੱਗੇ ਕਿਹਾ ਕਿ ਮਈ ਦੇ ਪਹਿਲੇ ਪੰਦਰਵਾੜੇ ’ਚ ਕਿਸੇ ਦਿਨ ਸੰਸਦ ਦੇ ਘਿਰਾਓ ਦਾ ਪ੍ਰੋਗਰਾਮ ਬਣ ਸਕਦਾ ਹੈ। ਚਢੂਨੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵਿਸਾਖੀ ਦਿੱਲੀ ਮੋਰਚੇ ’ਤੇ ਹੀ ਮਨਾਵੇਗਾ ਤਲਵੰਡੀ ਸਾਬੋ ਜੋੜ ਮੇਲੇ ਤੇ ਮੋਰਚੇ ਵੱਲੋਂ ਕੋਈ ਕਾਨਫਰੰਸ ਨਹੀਂ ਕੀਤੀ ਜਾਵੇਗੀ।

ਦਿੱਲੀ ਦੀਆਂ ਹੱਦਾਂ ’ਤੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਲੱਖਾ ਸਿਧਾਣਾ ਤੇ ਸਾਥੀਆਂ ਨੂੰ ਕਿਸਾਨ ਅੰਦੋਲਨ ਵਿਚ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਲੱਖਾ ਸਿਧਾਣਾ ਤੇ ਸਾਥੀਆਂ ਨੂੰ ਮੋਰਚੇ ਨਾਲ ਜੋੜਨ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਿਚੋਂ ਕਈ ਆਗੂ, ਗਾਇਕ ਤੇ ਚਿੰਤਕ ਬੀਤੇ ਕਈ ਦਿਨਾਂ ਤੋਂ ਪਰਦੇ ਪਿੱਛੇ ਸਰਗਰਮ ਸਨ। ਸੰਯੁਕਤ ਕਿਸਾਨ ਮੋਰਚੇ ਦੀ ਕਮੇਟੀ ਦੇ ਮੈਂਬਰ ਡਾ. ਦਰਸ਼ਨ ਪਾਲ ਨੇ ਕਿਹਾ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਤੇ ਮੋਰਚੇ ਵੱਲੋਂ ਸਿਧਾਣਾ ਨਾਲ ਜੁੜੇ ਨੌਜਵਾਨਾਂ ਨੂੰ ਨਾਲ ਲੈ ਕੇ ਅੱਗੇ ਵਧਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਉਸ ਦੇ ਸਾਥੀਆਂ ਵੱਲੋਂ ਪਿਛਲੇ ਸਮੇਂ ਦੀਆਂ ਕਮੀਆਂ ਦੂਰ ਕਰਕੇ ਮੋਰਚੇ ਦੀ ਅਗਵਾਈ ਹੇਠ ਚੱਲਣ ਦਾ ਭਰੋਸਾ ਦਿੱਤਾ ਗਿਆ ਹੈ ਤੇ ਕਈ ਗਾਇਕਾਂ, ਚਿੰਤਕਾਂ ਤੇ ਕਿਸਾਨ ਆਗੂਆਂ ਦਰਮਿਆਨ ਇਸ ਮੁੱਦੇ ਉਪਰ ਚਰਚਾ ਚੱਲ ਰਹੀ ਸੀ। ਕਿਸਾਨ ਆਗੂ ਨੇ ਜਥੇਬੰਦੀਆਂ, ਸਿੱਖ ਚਿੰਤਕਾਂ, ਖਿਡਾਰੀ ਵਰਗ, ਕਲਾਕਾਰ ਭਾਈਚਾਰੇ ਦਾ ਧੰਨਵਾਦ ਕੀਤਾ ਜਿਨ੍ਹਾਂ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਮੁੱਦੇ ਨੂੰ ਹੱਲ ਕੀਤਾ।