ਪੰਜਾਬ ਚ ਨੌਜਵਾਨ ਮੁੰਡੇ ਨੇ ਇਸ ਕਾਰਨ ਖੁਦ ਚੁਣੀ ਆਪਣੀ ਮੌਤ , ਛਾਈ ਸੋਗ ਦੀ ਲਹਿਰ

ਆਏ ਦਿਨ ਹੀ ਸੋਗਮਈ ਖ਼ਬਰਾਂ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ। ਜਿੱਥੇ ਬਹੁਤ ਸਾਰੇ ਲੋਕ ਹਾਦਸਿਆਂ ਦੇ ਸ਼ਿ-ਕਾ-ਰ ਹੋ ਜਾਂਦੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਵਿੱਚ ਗਲਤ ਫੈਸਲੇ ਲੈਂਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਜਿਥੇ ਸੜਕ ਹਾਦਸੇ ਵਾਪਰੇ ਹਨ ਅਤੇ ਅਨੇਕਾਂ ਲੋਕਾਂ ਦੀ ਜ਼ਿੰਦਗੀ ਖਤਮ ਹੋ ਗਈ ਹੈ। ਉਥੇ ਹੀ ਕਿਸਾਨੀ ਸੰਘਰਸ਼ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਇਸ ਤੋਂ ਇਲਾਵਾ ਹੋਰ ਵਾਪਰਨ ਵਾਲੇ ਕਈ ਹਾਦਸਿਆਂ ਵਿੱਚ ਵੀ ਅਨੇਕਾਂ ਲੋਕਾਂ ਦੀ ਜ਼ਿੰਦਗੀ ਜਾ ਚੁੱਕੀ ਹੈ।

ਬਹੁਤ ਸਾਰੇ ਪਰਿਵਾਰਾਂ ਦੀ ਜਿੰਦਗੀ ਵਿੱਚ ਵਾਪਰਨ ਵਾਲੇ ਅਜਿਹੇ ਹਾਦਸਿਆਂ ਨੇ ਉਨ੍ਹਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਪੰਜਾਬ ਵਿਚ ਨੌਜਵਾਨ ਮੁੰਡੇ ਨੇ ਇਸ ਕਾਰਨ ਖ਼ੁਦ ਆਪਣੀ ਮੌਤ ਚੁਣੀ ਹੈ। ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਦੇ ਪਿੰਡ ਗਾਗੇਵਾਲ ਵਿੱਚ ਇੱਕ ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 25 ਸਾਲਾ ਨੌਜਵਾਨ ਜਸਵੀਰ ਸਿੰਘ , ਜੋ ਇੱਟਾਂ ਦੇ ਭੱਠੇ ਤੇ ਕੰਮ ਕਰਦਾ ਸੀ।

ਇਹ ਨੌਜਵਾਨ ਆਪਣੀ ਰਿਸ਼ਤੇਦਾਰੀ ਵਿੱਚ ਹੀ ਬਠਿੰਡਾ ਜ਼ਿਲਾ ਦੇ ਅਧੀਨ ਆਉਂਦੇ ਪਿੰਡ ਕੁੱਬੇ ਦੀ ਇੱਕ ਲੜਕੀ ਨਾਲ ਪਿਆਰ ਕਰਦਾ ਸੀ, ਤੇ ਉਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ। ਮ੍ਰਿਤਕ ਲੜਕੇ ਵੱਲੋਂ ਇਸ ਕੁੜੀ ਲਈ ਪੜ੍ਹਾਈ ਦਾ ਖਰਚ ਕਰਨ ਅਤੇ ਹੋਰ ਖਰਚ ਕਰਨ ਲਈ ਕਰਜ਼ਾ ਲਿਆ ਗਿਆ ਸੀ। ਵਿਆਹ ਦੀ ਗੱਲ ਕਰਨ ਤੇ ਉਕਤ ਲੜਕੀ ਵੱਲੋਂ ਉਸ ਨੂੰ ਬਠਿੰਡੇ ਵਿਚ ਹੀ ਘਰ ਲੈਣ ਵਾਸਤੇ ਕਿਹਾ ਗਿਆ। ਜਿਸ ਕਾਰਨ ਮ੍ਰਿਤਕ ਨੌਜਵਾਨ ਵੱਲੋਂ ਬੈਂਕ ਤੋਂ 7 ਲੱਖ ਰੁਪਏ ਕਰਜ਼ ਲੈ ਕੇ ਬਠਿੰਡੇ ਵਿੱਚ ਇਕ ਮਕਾਨ ਲਿਆ ਗਿਆ ਸੀ।

ਉਸ ਤੋਂ ਬਾਅਦ ਉਸ ਲੜਕੀ ਵੱਲੋਂ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ। ਜਿਸ ਕਾਰਨ ਕਰਜ਼ੇ ਤੋਂ ਵੀ ਪ-ਰੇ-ਸ਼ਾ-ਨ ਹੋ ਕੇ ਜਸਵੀਰ ਸਿੰਘ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਵੱਲੋਂ ਪੁਲੀਸ ਸਟੇਸ਼ਨ ਅੱਗੇ ਧਰਨਾ ਪ੍ਰਦਰਸ਼ਨ ਕਰਕੇ ਦੋਸ਼ੀ ਲੜਕੀ ਦੇ ਖਿਲਾਫ ਧਾਰਾ 306 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਲੜਕੇ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ।