ਸਟੂਡੈਂਟ ਕੁੜੀ ਦੀ ਪੰਜਾਬ ਪੁਲਸੀਏ ਦੇ ਪੁੱਤ ਨੇ ਰੋਲੀ ਇੱਜਤ

ਇਸ ਸਾਲ ਕੈਨੇਡਾ ਵਿੱਚ ਪੜ੍ਹਾਈ ਕਰਨ ਵਾਸਤੇ ਦਾਖਲਾ ਲੈਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਪੋਸਟ-ਗ੍ਰੈਜੁਏਸ਼ਨ ਵਰਕ ਪਰਮਿਟ ਐਲਿਜਿਬਿਲਿਟੀ ਸੰਬੰਧੀ 3 ਨਵੇਂ ਕਦਮਾਂ ਦਾ ਐਲਾਨ ਕੀਤਾ ਗਿਆ ਹੈ। ਕੋਵਿਡ-19 ਦੇ ਚੱਲਦਿਆਂ ਅਤੇ ਦੁਨੀਆ ਭਰ ਦੇ ਕਈ ਦੇਸ਼ਾਂ ਦੇ ਬਾਰਡਰ ਬੰਦ ਹੋਣ ਕਾਰਨ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਪੋ-ਆਪਣੇ ਦੇਸ਼ਾਂ ਵਿੱਚ ਰਹਿ ਕੇ ਆਨ-ਲਾਈਨ ਪੜ੍ਹਾਈ ਕਰਨੀ ਪੈ ਰਹੀ ਹੈ।

ਕੈਨੇਡਾ ਦੇ ਇਮੀਗ੍ਰੇਸ਼ਨ, ਰੈਫਿਉਜੀਜ਼ ਐਂਡ ਸਿਟਿਜ਼ਨਸ਼ਿਪ ਮਹਿਕਮੇ ਵੱਲੋਂ 3 ਤਬਦੀਲੀਆਂ ਕੀਤੀਆਂ ਗਈਆਂ ਹਨ। ਹੁਣ ਅੰਤਰਰਾਸ਼ਟਰੀ ਵਿਦਿਆਰਥੀ 30 ਅਪ੍ਰੈਲ 2021 ਤੱਕ ਆਪੋ ਆਪਣੇ ਦੇਸ਼ਾਂ ਵਿੱਚ ਰਹਿ ਕੇ ਪੜ੍ਹਾਈ ਕਰ ਸਕਦੇ ਹਨ ਤੇ ਉਹਨਾਂ ਦੇ ਪੋਸਟ ਗ੍ਰੈਜੁਏਟ ਵਰਕ ਪਰਮਿਟ ਵਾਸਤੇ ਨਿਰਧਾਰਿਤ ਟਾਇਮ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ ਪਰ ਉਹਨਾਂ ਦੇ ਕੋਰਸ ਦਾ 50% ਹਿੱਸਾ ਕੈਨੇਡਾ ਵਿੱਚ ਜ਼ਰੂਰ ਪੂਰਾ ਹੋਣਾ ਚਾਹੀਦਾ ਹੈ।

ਜਿਹਨਾਂ ਵਿਦਿਆਰਥੀਆਂ ਕੋਲ 8 ਤੋਂ 12 ਮਹੀਨਿਆਂ ਦਾ ਕੋਰਸ ਹੈ ਜਿਹੜਾ ਇਸ ਸਾਲ ਮਈ ਤੋਂ ਸਤੰਬਰ ਦਰਮਿਆਨ ਸ਼ੁਰੂ ਹੋਣਾ ਸੀ ਤੇ ਉਹ ਇਸ ਦੌਰਾਨ ਕੈਨੇਡਾ ਨਹੀਂ ਆ ਸਕਦੇ ਤਾਂ ਵੀ ਉਹਨਾਂ ਨੂੰ ਪੋਸਟ ਗ੍ਰੈਜੁਏਸ਼ਨ ਵਰਕ ਪਰਮਿਟ ਲਈ ਯੋਗ ਮੰਨਿਆ ਜਾਵੇਗਾ।

ਜਿਹੜੇ ਵਿਦਿਆਰਥੀਆਂ ਨੇ ਇਸ ਸਾਲ ਮਈ ਤੋਂ ਸਤੰਬਰ ਵਾਸਤੇ ਕਿਸੇ ਵੀ ਪ੍ਰੋਗਰਾਮ ਵਿੱਚ ਦਾਖ਼ਲਾ ਲਿਆ ਸੀ ਅਤੇ ਉਹ 30 ਅਪ੍ਰੈਲ 2021 ਤੱਕ ਆਨ-ਲਾਈਨ ਹੀ ਪੜ੍ਹਾਈ ਕਰਦੇ ਹਨ ਅਤੇ

ਇੱਕ ਤੋਂ ਜ਼ਿਆਦਾ ਐਲਿਜਿਬਲ ਪ੍ਰੋਗਰਾਮ ਪਾਸ ਕਰ ਜਾਂਦੇ ਹਨ, ਉਹਨਾਂ ਨੂੰ ਪੋਸਟ ਗ੍ਰੈਜੁਏਟ ਵਰਕ ਪਰਮਿਟ ਲੈਣ ਵਾਸਤੇ ਆਪਣੇ ਪ੍ਰੋਗਰਾਮ ਦਾ ਪੂਰਾ ਸਮਾਂ ਜੋੜ ਕੇ ਅਪਲਾਈ ਕਰਨ ਦੀ ਆਗਿਆ ਹੋਵੇਗੀ। ਸ਼ਰਤ ਕੇਵਲ ਇਹੀ ਹੋਵੇਗੀ ਕਿ ਉਹਨਾਂ ਨੇ 50% ਕੋਰਸ ਕੈਨੇਡਾ ਵਿੱਚ ਰਹਿ ਕੇ ਪਾਸ ਕੀਤਾ ਹੋਵੇ।