ਭਾਰਤ ਦੇ ਚੋਟੀ ਦੇ ਅਮੀਰ ਮੁਕੇਸ਼ ਅੰਬਾਨੀ ਵਲੋਂ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਕਰੋਨਾ ਨੇ ਜਿੱਥੇ ਪੂਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੀ ਇਸ ਕਰੋਨਾ ਤੋਂ ਨਹੀਂ ਬਚ ਸਕਿਆ। ਅਮਰੀਕਾ ਕਰੋਨਾ ਕੇਸਾਂ ਦੀ ਗਿਣਤੀ ਵਿਚ ਪਹਿਲੇ ਨੰਬਰ ਤੇ ਹੈ। ਉੱਥੇ ਹੀ ਦੂਜੇ ਨੰਬਰ ਤੇ ਭਾਰਤ ਵਿੱਚ ਵੀ ਕਰੋਨਾ ਕੇਸਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਭਾਰਤ ਵਿਚ ਮਹਾਰਾਸ਼ਟਰ ਦਾ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਹੈ ਜਿੱਥੇ ਮੁਬੰਈ ਵਿੱਚ ਬਹੁਤ ਸਾਰੇ ਫਿਲਮੀ ਅਦਾਕਾਰ ਵੀ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਸੂਬੇ ਵਿੱਚ ਤਾਲਾਬੰਦੀ ਅਤੇ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿੱਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ।

ਭਾਰਤ ਦੇ ਚੋਟੀ ਦੇ ਅਮੀਰ ਮੁਕੇਸ਼ ਅੰਬਾਨੀ ਵੱਲੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਮਹਾਰਾਸ਼ਟਰ ਦੇ ਮੁੰਬਈ ਵਿੱਚ ਜਿੱਥੇ ਕਰੋਨਾ ਕੇਸ ਬਹੁਤ ਜ਼ਿਆਦਾ ਤੇਜ਼ੀ ਨਾਲ ਵਧ ਰਹੇ ਹਨ। ਉਥੇ ਹੀ ਲੋਕਾਂ ਨੂੰ ਡਾਕਟਰੀ ਸਹਾਇਤਾ ਮਿਲਣ ਵਿੱਚ ਦੇਰੀ ਹੋ ਰਹੀ ਹੈ। ਬਹੁਤ ਸਾਰੇ ਹਸਪਤਾਲਾਂ ਦੇ ਵਿੱਚ ਆਕਸੀਜਨ ਦੀ ਕਮੀ ਹੋਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਸਭ ਨੂੰ ਦੇਖਦੇ ਹੋਏ ਰਿਲਾਇੰਸ ਫਾਉਡੇਸ਼ਨ ਵੱਲੋਂ ਡਾਕਟਰੀ ਸਹੂਲਤਾਂ ਦੀ ਮਦਦ ਤੇਜ ਕੀਤੀ ਗਈ ਹੈ। ਜਿੱਥੇ ਬੀ ਕੇ ਸੀ ਵਿਖੇ ਲਗਭਗ 875 ਬਿਸਤਰੇ ਦਾ ਪ੍ਰਬੰਧ ਕੀਤਾ ਗਿਆ ਹੈ ਉਥੇ ਹੀ 145 ਆਈਸੀਯੂ ਸਹੂਲਤਾਂ ਨਾਲ ਲੈਸ ਦਿਤੇ ਜਾ ਰਹੇ ਹਨ।

ਆਈਸੀਯੂ ਵਿੱਚ ਵੈਂਟੀਲੇਟਰ ,ਬੈਡ,ਮੈਡੀਕਲ ਉਪਕਰਣ ਆਦਿ ਦਾ ਸਾਰਾ ਖਰਚਾ ਵੀ ਰਿਲਾਇੰਸ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਰੀਜ਼ਾਂ ਦੇ ਇਲਾਜ ਉੱਪਰ ਹੋਣ ਵਾਲੇ ਸਾਰੇ ਖਰਚੇ ਦਾ ਪ੍ਰਬੰਧ ਕੀਤਾ ਜਾਵੇਗਾ। ਸਾਰੇ ਕਰੋਨਾ ਮਰੀਜ਼ਾਂ ਨੂੰ ਐਨ ਐਸ ਸੀ ਆਈ ਅਤੇ ਸੇਵਨ ਹਿਲਜ਼ ਹਸਪਤਾਲਾਂ ਵਿੱਚ ਮੁਫ਼ਤ ਇਲਾਜ਼ ਦਿੱਤਾ ਜਾਵੇਗਾ। ਰਿਲਾਇੰਸ ਵੱਲੋਂ ਗੁਜਰਾਤ, ਮਹਾਰਾਸ਼ਟਰ, ਦਿੱਲੀ, ਮੱਧ ਪ੍ਰਦੇਸ਼ ,ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਦਮਨ, ਦੀਵ, ਅਤੇ ਨਗਰ ਹਵੇਲੀ ਨੂੰ ਰੋਜ਼ਾਨਾ 700 ਟਨ ਆਕਸੀਜਨ ਮੁਹਈਆ ਕਰਵਾਈ ਜਾ ਰਹੀ ਹੈ।

ਇਸ ਬਾਰੇ ਗੱਲ ਕਰਦੇ ਹੋਏ ਇਸ ਫਾਊਂਡੇਸ਼ਨ ਦੀ ਸੰਸਥਾਪਕ ਅਤੇ ਪ੍ਰਧਾਨ ਅਨੀਤਾ ਅੰਬਾਨੀ ਨੇ ਕਿਹਾ ਹੈ ਕਿ 875 ਬੈਡ,145 ਆਈ ਸੀ ਯੂ ਦਾ ਪ੍ਰਬੰਧ ਕੀਤਾ ਗਿਆ ਹੈ। ਸਰ ਐੱਚ ਐਨ ਰਿਲਾਇੰਸ ਫਾਉਡੇਸ਼ਨ ਹਸਪਤਾਲ ਕਰੋਨਾ ਦੇ ਮਰੀਜ਼ਾਂ ਲਈ 650 ਬੈਡ, 500 ਤੋਂ ਵਧੇਰੇ ਸਟਾਫ ਮਰੀਜ਼ਾਂ ਦੇ ਇਲਾਜ ਵਾਸਤੇ ਡਾਕਟਰ ,ਨਰਸਾਂ ਅਤੇ ਨਾਨ ਮੈਡੀਕਲ ਪੇਸ਼ੇ ਵਜੋਂ ਵੀ ਆਪਣੀਆਂ ਸੇਵਾਵਾਂ ਦੇਣਗੇ। ਇਹ ਸਾਰੇ ਪ੍ਰਬੰਧ ਕਰ ਦਿੱਤੇ ਗਏ ਹਨ ਜੋ 15 ਮਈ ਤੋਂ ਲਾਗੂ ਹੋ ਜਾਣਗੇ।

Posted in News