ਹੁਣੇ ਹੁਣੇ IPL ਦੇ ਸ਼ੌਕੀਨਾਂ ਲਈ ਆ ਗਈ ਮਾੜੀ ਖਬਰ – ਪੈ ਗਿਆ ਇਹ ਕੋਰੋਨਾ ਸਿਆਪਾ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ, ਉਥੇ ਹੀ ਕਰੋਨਾ ਦੀ ਅਗਲੀ ਲਹਿਰ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਟੀਕਾਕਰਨ ਆਰੰਭ ਕੀਤਾ ਗਿਆ ਹੈ ਉਥੇ ਹੀ ਇਸ ਦੇ ਬਾਵਜੂਦ ਕਰੋਨਾ ਕੇਸਾਂ ਵਿਚ ਇਜ਼ਾਫ਼ਾ ਹੁੰਦਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ ਹਨ ਅਤੇ ਵੱਧ ਪ੍ਰਭਾਵ ਹੇਠ ਆਉਣ ਵਾਲੇ ਸੂਬਿਆਂ ਨੂੰ ਤਾਲਾਬੰਦੀ ਕਰਨ ਅਤੇ ਸ਼ਖਤੀ ਵਧਾਏ ਜਾਣ ਦੇ ਅਧਿਕਾਰ ਦਿੱਤੇ ਗਏ ਹਨ।

ਹੁਣ IPL ਦੇ ਸ਼ੌਕੀਨਾਂ ਲਈ ਆ ਗਈ ਮਾੜੀ ਖਬਰ ,ਜਿੱਥੇ ਪੈ ਗਿਆ ਇਹ ਕੋਰੋਨਾ ਸਿਆਪਾ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦੇਸ਼ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿਥੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਵੱਧ ਪ੍ਰਭਾਵਿਤ ਹੋਣ ਵਾਲੇ ਸੂਬੇ ਵਿੱਚ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ। ਹੁਣ ਪ੍ਰਾਪਤ ਹੋਈ ਖ਼ਬਰ ਦੇ ਅਨੁਸਾਰ ਜਿਥੇ ਦੇਸ਼ ਵਿੱਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਉੱਥੇ ਹੀ ਫ਼ਿਲਮੀ ਅਦਾਕਾਰਾ ਦੇ ਨਾਲ-ਨਾਲ ਕਈ ਕ੍ਰਿਕਟ ਦੀ ਦੁਨੀਆਂ ਦੇ ਖਿਡਾਰੀ ਵੀ ਕਰੋਨਾ ਸੰਕਰਮਿਤ ਹੋ ਚੁੱਕੇ ਹਨ।

ਜਿੱਥੇ ਖਿਡਾਰੀ ਕਰੋਨਾ ਦੀ ਚਪੇਟ ਵਿੱਚ ਆਏ ਹਨ, ਉੱਥੇ ਹੀ ਇਸ ਦਾ ਅਸਰ ਆਈਪੀਐਲ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਕੋਲਕਾਤਾ ਵਿਚ ਵੀ ਜਿੱਥੇ ਅੱਜ ਹੋਣ ਵਾਲੇ ਕੋਲਕਾਤਾ ਨਾਈਟ ਰਾਈਡਰਜ਼ ਅਤੇ ਬੈਂਗਲੁਰੂ ਮੈਚਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਕੋਲਕਾਤਾ ਦੇ ਦੋ ਖਿਡਾਰੀਆ ਦੇ ਕੋਰੋਨਾ ਸੰਕਰਮਿਤ ਪਾਏ ਜਾਣ ਤੋਂ ਬਾਅਦ ਕੀਤਾ ਗਿਆ ਹੈ, ਜਿਸ ਤੋਂ ਬਾਅਦ ਸਾਰਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਗਿਆ ਹੈ ਕਿ ਇਹ ਮੈਚ ਰੱਦ ਕੀਤਾ ਜਾਵੇ।

ਆਈਪੀਐਲ ਦੇ 14 ਵੇਂ ਸੀਜ਼ਨ ਦੇ 30 ਵੇਂ ਮੈਚ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਦਾ ਸੋਮਵਾਰ ਨੂੰ ਅਹਿਮਦਾਬਾਦ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨਾਲ ਮੁਕਾਬਲਾ ਹੋਣਾ ਸੀ। ਜਿੱਥੇ ਇਸ ਮੈਚ ਨੂੰ ਲੈ ਕੇ ਕਾਫੀ ਲੋਕਾਂ ਵਿਚ ਉਤਸੁੱਕਤਾ ਸੀ ਉਥੇ ਹੀ ਕਰੋਨਾ ਦੇ ਪ੍ਰਭਾਵ ਹੇਠ ਆਏ ਦੋ ਖਿਡਾਰੀਆਂ ਦੀ ਸਿਹਤ ਨੂੰ ਦੇਖਦੇ ਹੋਏ ਇਸ ਮੈਚ ਨੂੰ ਰੱਦ ਕੀਤਾ ਗਿਆ ਹੈ।