ਬੈਂਸ ਅਤੇ ਗੋਸ਼ਾ ਆਹਮੋ ਸਾਹਮਣੇ

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਜੰ ਮ ਕੇ ਧੱ ਕਾ ਮੁੱ ਕੀ ਹੋਈ। ਕਈਆਂ ਦੀਆਂ ਪੱਗਾਂ ਲਹਿ ਗਈਆਂ ਤੇ ਮਾਮੂਲੀ ਸੱ ਟਾਂ ਵੀ ਲੱਗੀਆਂ। ਲੋਕ ਇਨਸਾਫ਼ ਪਾਰਟੀ ਤੇ ਅਕਾਲੀ ਦਲ ਇਸ ਘਟਨਾ ਲਈ ਇੱਕ-ਦੂਜੇ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ।

ਦਰਅਸਲ ਕੋਟ ਮੰਗਲ ਸਿੰਘ ਇਲਾਕੇ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਅੱਜ ਇੱਕ ਉਦਘਾਟਨ ਸਮਾਰੋਹ ਰੱਖਿਆ ਗਿਆ ਸੀ। ਇਸ ਨੂੰ ਲੈ ਕੇ ਯੂਥ ਅਕਾਲੀ ਦਲ ਦੇ ਵਰਕਰ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਹੇਠ ਉੱਥੇ ਪਹੁੰਚੇ ਤੇ ਦੋਵਾਂ ਧਿਰਾਂ ਚ ਹੋਈ ਬ ਹਿ ਸ ਬਾ ਜ਼ੀ ਮਗਰੋਂ ਹੱ ਥੋ ਪਾ ਈ ਹੋ ਗਈ। ਦੋਵਾਂ ਧਿਰਾਂ ਨੇ ਇੱਕ ਦੂਜੇ ਦੇ ਥੱ ਪ ੜ ਮਾ ਰੇ ਤੇ ਧੱ ਕਾ ਮੁੱ ਕੀ ਕੀਤੀ।

ਗੁਰਦੀਪ ਸਿੰਘ ਗੋਸ਼ਾ ਨੇ ਵਿਧਾਇਕ ਬੈਂਸ ‘ਤੇ ਨਿ ਸ਼ਾ ਨਾ ਲਾਉਂਦਿਆਂ ਕਿਹਾ ਕਿ ਬੈਂਸ ਨੇ ਲੋਕਤੰਤਰ ਦੀ hatya ਕੀਤੀ ਹੈ ਤੇ ਪਗੜੀ ਨੂੰ ਉਛਾਲਿਆ ਹੈ। ਉਨ੍ਹਾਂ ਨੇ ਦੋਸ਼ ਲਾਏ ਕਿ ਇੱਕ ਨੌਜਵਾਨ ਦੀ ਪੱਗੜੀ ਉਤਾਰ ਕੇ ਉਸ ਨੂੰ ਕਥਿਤ ਤੌਰ ਤੇ ਗਾ ਲ੍ਹਾਂ ਕੱਢੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਗੜੀ ਦਾ ਨਿਰਾਦਰ ਬਹੁਤ ਹੀ ਨਿੰਦਣਯੋਗ ਹੈ। ਇਸ ਦੌਰਾਨ ਉਨ੍ਹਾਂ ਨੇ ਕਈ ਹੋਰ ਦੋਸ਼ ਵੀ ਲਾਏ।

ਦੂਜੇ ਪਾਸੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਅਕਾਲੀ ਦਲ ਸਿਆਸਤ ਕਰ ਰਿਹਾ ਹੈ। ਅੱਜ ਉਨ੍ਹਾਂ ਦੇ ਉਦਘਾਟਨ ਸਮਾਰੋਹ ਦੌਰਾਨ ਜਾਣਬੁੱਝ ਕੇ ਹੁੱ ਲ ੜ ਬਾ ਜ਼ੀ ਕੀਤੀ ਗਈ ਹੈ। ਉਨ੍ਹਾਂ ਨੇ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਲਾਕੇ ਦੀ ਸੰਗਤ ਉਨ੍ਹਾਂ ਨੂੰ ਪ੍ਰਸ਼ਾਦ ਵਜੋਂ ਆਪਣਾ ਪਿਆਰ ਦਿੰਦੀ ਰਹੀ ਹੈ ਤੇ ਦਿੰਦੀ ਰਹੇਗੀ।

ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਬੈਂਸ ਅਤੇ ਗੋਸ਼ਾ ਸਮੇਤ 60 ਖ਼ਿਲਾਫ਼ ਕੇਸ ਦਰਜ

ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਲੋਕ ਇਨਸਾਫ ਪਾਰਟੀ ਅਤੇ ਅਕਾਲੀ ਆਗੂਆਂ ਵਿਚਾਲੇ ਕਰਫਿਊ ਦੌਰਾਨ ਹੋਈ ਝ ੜ ਪ ਦੇ ਮਾਮਲੇ ਵਿਚ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ , ਉਨ੍ਹਾਂ ਦੇ ਲੜਕੇ ਅਜੇ ਪ੍ਰੀਤ ਸਿੰਘ , ਸਵਰਨ ਸਿੰਘ ,ਅਮਰੀਕ ਸਿੰਘ ਗੋਗੀ ,ਅਰਜਨ ਸਿੰਘ ਚੀਮਾ, ਸਿਕੰਦਰ ਸਿੰਘ ਪੰਨੂ , ਹਰਜੋਤ ਸਿੰਘ ਕੰਗ ,ਅਮਨਜੋਤ ਸਿੰਘ, ਮਨਦੀਪ ਸਿੰਘ , ਗੁਰਦੀਪ ਸਿੰਘ ਗੋਸ਼ਾ ,ਪ੍ਰਭਜੀਤ ਸਿੰਘ ਪੰਧੇਰ ਅਤੇ 50 ਹੋਰਨਾਂ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਥਾਣਾ ਡਿਵੀਜ਼ਨ ਨੰਬਰ ਛੇ ਵਿਚ ਅੱਜ ਸ਼ਾਮ ਕੇਸ ਦਰਜ ਕਰ ਲਿਆ ਹੈ । ਹਾਲ ਦੀ ਘੜੀ ਪੁਲਿਸ ਵਲੋਂ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ ।

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਦੇ ਸਪੁੱਤਰ ਅਮਨਜੋਤ ਸਿੰਘ ਗੋਹਲਵੜੀਆ ‘ਤੇ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਸਪੁੱਤਰ ਅਜੇ ਪ੍ਰੀਤ ਸਿੰਘ ਬੈਂਸ ਵਲੋਂ ਕੀਤੀ ਗਈ ਕੁੱ ਟ ਮਾ ਰ ਕਰਨ ਤੇ ਗਾ ਲ੍ਹਾਂ ਕੱਢਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ । ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਦੇ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਢਿੱਲੋਂ, ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ,ਸਾਬਕਾ ਸੰਸਦੀ ਸਕੱਤਰ ਹਰੀਸ਼ ਰਾਏ ਢਾਂਡਾ, ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਜਗਬੀਰ ਸਿੰਘ ਸੋਖੀ, ਸਾਬਕਾ ਚੇਅਰਮੈਨ ਨਿਰਮਲ ਸਿੰਘ ਐਸ.ਐਸ., ਨੇਕ ਸਿੰਘ ਸੇਖੇਵਾਲ, ਬਲਜਿੰਦਰ ਸਿੰਘ ਪਨੇਸਰ, ਬੱਬੂ ਪੰਧੇਰ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ । ਸ.ਢਿੱਲੋਂ ਤੇ ਹੋਰ ਆਗੂਆਂ ਨੇ ਕਿਹਾ ਕਿ ਜੇਕਰ ਬੈਂਸ, ਉਸ ਦੇ ਸਪੁੱਤਰ ਤੇ ਹੋਰਨਾਂ ਖਿਲਾਫ਼ ਕਾਰਵਾਈ ਨਾ ਹੋਈ, ਤਾਂ ਅਕਾਲੀ ਦਲ ਵਲੋਂ ਆਰ-ਪਾਰ ਦੀ ਲੜਾਈ ਸ਼ੁਰੂ ਕੀਤੀ ਜਾਵੇਗੀ ।

Posted in News