ਦੇਖੋ ਪ੍ਰੀਤ ਸੇਖੋਂ ਨੂੰ ਕਿਵੇਂ ਕੀਤਾ ਪੁਲਿਸ ਨੇ ਕਾਬੂ?

ਪੰਜਾਬ ਪੁਲੀਸ ਵੱਲੋਂ ਬੀਤੇ ਦਿਨ ਪਿੰਡ ਚਮਿਆਰੀ ਤੋਂ ਕਾਬੂ ਕੀਤੇ ਗਏ ਗੈਂ ਗ ਸ ਟ ਰ ਦੱਤਾ ਸਿੰਘ ਉਰਫ ਪ੍ਰੀਤ ਸੇਖੋਂ, ਜਰਮਨਜੀਤ ਸਿੰਘ ਉਰਫ ਨਿੱਕਾ ਖਡੂਰੀਆ ਤੇ ਗੁਰਲਾਲ ਸਿੰਘ ਨੂੰ ਅੱਜ ਅਜਨਾਲਾ ਵਿੱਚ ਜੱਜ ਪ੍ਰਭਜੋਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾ ਨੂੰ ਪੰਜ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਡੀਐੱਸਪੀ ਵਿਪਨ ਕੁਮਾਰ ਅਤੇ ਐੱਸਐੱਚਓ ਮੋਹਿਤ ਕੁਮਾਰ ਨੇ ਦੱਸਿਆ ਕਿ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਤਿੰਨਾਂ ਦਾ ਇੱਥੋਂ ਦੇ ਸਿਵਲ ਹਸਪਤਾਲ ’ਚੋਂ ਮੈਡੀਕਲ ਕਰਵਾਇਆ ਗਿਆ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਪਿੰਡ ਚਮਿਆਰੀ ਵਿੱਚ ਮਹਿੰਦਰ ਸਿੰਘ ਦੇ ਘਰ ਵਿੱਚ ਲੁਕ ਕੇ ਬੈਠੇ ਗੈਂ ਗ ਸ ਟ ਰ ਪ੍ਰੀਤ ਸੇਖੋਂ ਅਤੇ ਨਿੱਕੂ ਖੱਡੂਰੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਵਿੱਚ ਆਰਗੇਨਾਈਜ਼ਡ ਕਰਾਈਮ ਕੰਟਰੋਲ ਯੂਨਿਟ, ਚੰਡੀਗੜ੍ਹ ਤੋਂ ਇਲਾਵਾ ਛੇ ਥਾਣਿਆਂ ਦੇ ਅਧਿਕਾਰੀਆਂ ਸਮੇਤ 300 ਤੋਂ ਵੱਧ ਪੁਲੀਸ ਮੁਲਾਜ਼ਮ ਸ਼ਾਮਲ ਸਨ।

ਗੈਂ ਗ ਸ ਟ ਰ ਜਰਮਨਜੀਤ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਵੇਗੀ ਪੁਲੀਸ
ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਜਰਮਨਜੀਤ ਸਿੰਘ ਚੰਬਾ ਵੱਲੋਂ ਪਿੰਡ ਭੱਠਲ ਸਹਿਜਾ ਸਿੰਘ ਵਿੱਚ ਵਿਧਵਾ ਸੀਮਾ ਰਾਣੀ ਦੀ ਹੱਤਿਆ ਕਰਨ ਅਤੇ ਆਪਣੇ ਭਰਾ ਗੁਰਜੰਟ ਸਿੰਘ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਸਬੰਧੀ ਸਥਾਨਕ ਪੁਲੀਸ ਨੇ ਮੁਲਜ਼ਮ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਗੋਲੀ ਕਾਂਡ ਸਬੰਧੀ ਜਰਮਨਜੀਤ ਸਿੰਘ, ਉਸ ਦੇ ਪਿਤਾ ਪਰਮਜੀਤ ਸਿੰਘ ਅਤੇ ਇਕ ਹੋਰ ਵਿਅਕਤੀ ਖ਼ਿਲਾਫ਼ ਥਾਣਾ ਚੋਹਲਾ ਸਾਹਿਬ ਦੀ ਪੁਲੀਸ ਨੇ 11 ਮਈ ਨੂੰ ਕੇਸ ਦਰਜ ਕੀਤਾ ਸੀ। ਇਸ ਤੋਂ ਇਲਾਵਾ ਮੁਲਜ਼ਮ ਖ਼ਿਲਾਫ਼ ਹੋਰ ਵੀ ਕਈ ਕੇਸ ਦਰਜ ਹਨ।