ਬੇਅੰਤ ਬਾਜਵਾ ਤੇ ਲਾਡੀ ਦੀ ਭੈਣ ਦੀ ਕਾਲ ਰਿਕਾਰਡਿੰਗ ਹੋਈ ਲੀਕ

ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੋਲਾ ਦੇ ਬਹੁਚਰਚਿਤ ਲਵਪ੍ਰੀਤ ਮਾਮਲੇ ’ਚ ਬਰਨਾਲਾ ਪੁਲਸ ਵਲੋਂ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਕੈਨੇਡਾ ਰਹਿ ਰਹੀ ਪਤਨੀ ਬੇਅੰਤ ਕੌਰ ਦੇ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਵਲੋਂ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਕੈਨੇਡਾ ਰਹਿ ਰਹੀ ਪਤਨੀ ਬੇਅੰਤ ਕੌਰ ਦੇ ਖ਼ਿਲਾਫ਼ ਥਾਣਾ ਧਨੋਲਾ ’ਚ ਐੱਫ.ਆਈ.ਆਰ. ਨੰਬਰ 97 ਧਾਰਾ 420 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਪੁਲਸ ਵਲੋਂ ਇਹ ਮਾਮਲਾ ਮ੍ਰਿਤਕ ਨੌਜਵਾਨ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੀਤਾ ਹੈ, ਉੱਥੇ ਪੁਲਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।ਮ੍ਰਿਤਕ ਨੌਜਵਾਨ ਲਵਪ੍ਰੀਤ ਦੇ ਪੋਸਟਮਾਰਟ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਅਤੇ ਪੁਲਸ ਵਲੋਂ ਮ੍ਰਿਤਕ ਦਾ ਵਿਸਰਾ ਜਾਂਚ ਲਈ ਭੇਜਿਆ ਗਿਆ ਹੈ।

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਲਵਪ੍ਰੀਤ ਦੀ ਮੌਤ ਦੇ ਮਾਮਲੇ ’ਚ ਉਸ ਦੀ ਪਤਨੀ ਬੇਅੰਤ ਕੌਰ ਅਤੇ ਉਸ ਦੇ ਪਰਿਵਾਰ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਲਵਪ੍ਰੀਤ ਦੇ ਪਰਿਵਾਰ ਅਤੇ ਉਸ ਦੇ ਪਿੰਡ ਵਾਸੀਆਂ ਨੇ ਵੱਡਾ ਇਕੱਠ ਰੱਖਿਆ ਸੀ।

ਇਸ ਇਕੱਠ ’ਚ ਪਿੰਡ ਦੀਆਂ ਭਿੰਨ-ਭਿੰਨ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਸਾਰਿਆਂ ਨੇ ਲਵਪ੍ਰੀਤ ਨੂੰ ਇਨਸਾਫ਼ ਦਿਵਾਉਣ ਲਈ ਹਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਸੀ ਅਤੇ ਪੁਲਸ ਵਲੋਂ ਕੋਈ ਕਾਰਵਾਈ ਨਾ ਹੋਣ ’ਤੇ ਸੰਘਰਸ਼ ਕਰਨ ਦਾ ਐਲਾਨ ਕੀਤਾ ਸੀ।

ਲਵਪ੍ਰੀਤ ਮਾਮਲੇ ਵਿਚ ਪਿਤਾ ਦਾ ਬਿਆਨ ਆਇਆ ਸਾਹਮਣੇ- ਦਵਾਈ ਚੜ੍ਹਨ ਨਾਲ ਹੋਈ ਮੌਤ?ਕਹਾਣੀ ੳਲਝਦੀ ਜਾ ਰਹੀ ਹੈ ਐਫ ਆਈ ਆਰ ਕੁਝ ਹੋਰ ਕਹਿੰਦੀ ਆ ਲਾਡੀ ਦੇ ਪਿਤਾ ਦਾ ਪਹਿਲਾਂ ਬਿਆਨ ਕੁਝ ਹੋਰ ਕਹਿ ਰਿਹਾ ਹੈ,

ਵਿਦੇਸ਼ ਜਾਣ ਦੀ ਇੱਛਾ ਲਈ ਵਿਆਹ, ਕਥਿਤ ਧੋਖਾਧੜੀ ਅਤੇ ਮੌਤ ਕਰਕੇ ਪਿਛਲੇ ਕਈ ਦਿਨਾਂ ਤੋਂ ਬਰਨਾਲਾ ਦੇ ਕੋਠਾ ਗੋਬਿੰਦਪੁਰਾ ਦੇ ਲਵਪ੍ਰੀਤ ਸਿੰਘ ਕੇਸ ਵਿੱਚ ਪੰਜਾਬ ਪੁਲਿਸ ਨੇ ਐੱਫ਼ਆਈਆਰ ਦਰਜ ਕਰ ਲਈ ਹੈ।

ਮੰਗਲਵਾਰ ਸ਼ਾਮ ਨੂੰ ਪੰਜਾਬ ਪੁਲਿਸ ਵੱਲੋਂ ਥਾਣਾ ਧਨੌਲਾ ਵਿਖੇ ਹੋਈ ਐਫਆਈਆਰ ਅਨੁਸਾਰ ਲਵਪ੍ਰੀਤ ਸਿੰਘ ਦੀ ਪਤਨੀ ਖਿਲਾਫ਼ ਧਾਰਾ 420 ਤਹਿਤ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਵਿਦੇਸ਼ ਜਾਣ ਅਤੇ ਉੱਥੋਂ ਦੀ ਨਾਗਰਿਕਤਾ ਹਾਸਿਲ ਕਰਨ ਲਈ ਬਰਨਾਲਾ ਦੇ ਕੋਠੇ ਗੋਬਿੰਦਪੁਰਾ ਨਿਵਾਸੀ ਲਵਪ੍ਰੀਤ ਸਿੰਘ ਨੇ ਪੰਜਾਬ ਦੀ ਕੁੜੀ ਨਾਲ ਵਿਆਹ ਕਰਵਾਇਆ ਸੀ। ਜੋ ਬਾਅਦ ਵਿੱਚ ਕੈਨੇਡਾ ਚਲੀ ਗਈ।

ਅਜਿਹੀ ਕੁੜੀ ਨਾਲ ਮੁੰਡੇ ਦਾ ਵਿਆਹ ਕਰ ਦਿੱਤਾ ਜਾਂਦਾ ਹੈ ਅਤੇ ਕੁੜੀ ਨੂੰ ਪੜ੍ਹਨ ਵਿਦੇਸ਼ ਭੇਜ ਦਿੱਤਾ ਜਾਂਦਾ ਹੈ। ਮੁੰਡੇ ਵਾਲੇ ਸਾਰਾ ਖ਼ਰਚਾ ਚੁੱਕਦੇ ਹਨ ਅਤੇ ਕੁੜੀ ਪੜ੍ਹਾਈ ਕਰਨ ਦੇ ਨਾਲ ਮੁੰਡੇ ਨੂੰ ਵੀ ਵਿਦੇਸ਼ ਲੈ ਜਾਂਦੀ ਹੈ।

ਲਵਪ੍ਰੀਤ ਦਾ ਮਾਮਲਾ ਵੀ ਅਜਿਹਾ ਹੀ ਦੱਸਿਆ ਜਾ ਰਿਹਾ ਹੈ, ਪਰ ਇਸ ਵਿੱਚ ਕੁੜੀ ਉੱਤੇ ਇਲਜ਼ਾਮ ਹੈ ਕਿ ਉਹ ਕੈਨੇਡਾ ਜਾ ਕੇ ਮੁੰਡੇ ਨੂੰ ਲਿਜਾਉਣ ਤੋਂ ਮੁੱਕਰ ਗਈ।