ਜੈਪੁਰ ਪੁੱਜੇ ਗੁਰਦਾਸ ਮਾਨ ਨੇ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਲਈ ਗਾਇਆ ਗੀਤ, ਵੀਡੀਓ ਵਾਇਰਲ

0
264

ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਦੇ ਵਿਆਹ ’ਚ ਸ਼ਾਮਲ ਹੋਣ ਲਈ ਬਾਲੀਵੁੱਡ ਸਿਤਾਰੇ ਜੈਪੁਰ ਪਹੁੰਚ ਰਹੇ ਹਨ। ਵਿਆਹ ’ਚ ਪਹੁੰਚਣ ਦਾ ਸਿਲਸਿਲਾ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਵੀ ਆਪਣੇ ਪਰਿਵਾਰ ਨਾਲ ਜੈਪੁਰ ਏਅਰਪੋਰਟ ’ਤੇ ਦੇਖਿਆ ਗਿਆ ਹੈ, ਜਿਸ ਤੋਂ ਬਾਅਦ ਇਹ ਖ਼ਬਰਾਂ ਆਈਆਂ ਕਿ ਉਨ੍ਹਾਂ ਨੂੰ ਬਾਲੀਵੁੱਡ ਦੀ ਇਸ ਗ੍ਰੈਂਡ ਵੈਡਿੰਗ ਲਈ ਸੱਦਾ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਉਨ੍ਹਾਂ ਨੇ ਕੈਟਰੀਨਾ ਤੇ ਵਿੱਕੀ ਕੌਸ਼ਲ ਦੇ ਵਿਆਹ ਤੇ ਉਨ੍ਹਾਂ ਦੀ ਜੋੜੀ ਲਈ ਗੀਤ ਗਾਇਆ। ਗੁਰਦਾਸ ਮਾਨ ਨੇ ਗੀਤ ‘ਜੀਵੇ ਤੇਰੀ ਜੋੜੀ’ ਗਾਇਆ। ਇਸ ਦੇ ਨਾਲ ਹੀ ਗੁਰਦਾਸ ਮਾਨ ਜੈਪੁਰ ਏਅਰਪੋਰਟ ਤੋਂ ਚੌਥ ਕਾ ਬਰਵਾੜਾ ਲਈ ਰਵਾਨਾ ਹੋ ਗਏ।

ਗੁਰਦਾਸ ਮਾਨ ਨੇ ਰਾਜਸਥਾਨ ਦੀ ਖੂਬ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਰਾਜਸਥਾਨ ਵਰਗਾ ਆਪਣਾ ਪੰਜਾਬ ਹੋਣਾ ਚਾਹੀਦਾ ਹੈ। ਉਨ੍ਹਾਂ ਰਾਜਸਥਾਨ ਦੀ ਧਰਤੀ ’ਤੇ ਜਨਮ ਲੈਣ ਵਾਲੇ ਬਹਾਦਰ ਸਾਹਿਬਜ਼ਾਦਿਆਂ ਤੇ ਗੁਰੂਆਂ ਨੂੰ ਸਲਾਮ ਕੀਤਾ ਤੇ ਪ੍ਰਣਾਮ ਕੀਤਾ। ਉਨ੍ਹਾਂ ਕਿਹਾ ਕਿ ਵਿਆਹ ਬਹੁਤ ਵਧੀਆ ਹੋਣ ਜਾ ਰਿਹਾ ਹੈ ਤੇ ਵਿਆਹ ਲਈ ਵਧੀਆ-ਵਧੀਆ ਲੋਕ ਆ ਰਹੇ ਹਨ। ਗੁਰਦਾਸ ਮਾਨ ਨੇ ਕੈਟਰੀਨਾ ਤੇ ਵਿੱਕੀ ਕੌਸ਼ਲ ਦੀ ਜੋੜੀ ਨੂੰ ਬਹੁਤ ਪਿਆਰ ਦਿੱਤਾ।


ਦੱਸ ਦੇਈਏ ਕਿ 9 ਦਸੰਬਰ ਨੂੰ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਰਾਜਸਥਾਨ ਦੇ ਸਵਾਈ ਮਾਧੋਪੁਰ ’ਚ ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਹਨ। ਕੈਟਰੀਨਾ ਕੈਫ ਦੇ ਪਰਿਵਾਰ ਤੇ ਰਿਸ਼ਤੇਦਾਰਾਂ ਦਾ ਜੈਪੁਰ ਪਹੁੰਚਣ ਦਾ ਸਿਲਸਿਲਾ ਜਾਰੀ ਹੈ। ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਦਾ ਵਿਆਹ ਚੌਥ ਕਾ ਬਰਵਾੜਾ ਸਥਿਤ ਇਤਿਹਾਸਕ ਰਿਜ਼ਾਰਟ ’ਚ ਹੋਵੇਗਾ।