ਨੋਰਾ ਫਤੇਹੀ ਅਤੇ ਗੁਰੂ ਰੰਧਾਵਾ ਦੀ ਜੋੜੀ ਦੇ ਚਰਚੇ- ਨੋਰਾ ਨੂੰ ਡੇਟ ਕਰ ਰਹੇ ਰੰਧਾਵਾ

0
307

ਬਾਲੀਵੁੱਡ ਸਿਤਾਰੇ ਆਪਣੀਆਂ ਫਿਲਮਾਂ ਅਤੇ ਗਾਣਿਆਂ ਤੋਂ ਇਲਾਵਾ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਖ਼ੂਬ ਚਰਚਾ ’ਚ ਰਹਿੰਦੇ ਹਨ। ਇਹ ਸਿਤਾਰੇ ਆਪਣੀ ਡੇਟਿੰਗ ਨੂੰ ਲੈ ਕੇ ਵੀ ਖ਼ੂਬ ਸੁਰਖ਼ੀਆਂ ਬਟੋਰਦੇ ਰਹਿੰਦੇ ਹਨ। ਹੁਣ ਬਾਲੀਵੁੱਡ ਦੀ ਮਸ਼ਹੂਰ ਡਾਂਸਰ ਤੇ ਅਦਾਕਾਰਾ ਨੋਰਾ ਫਤੇਹੀ ਆਪਣੀ ਡੇਟਿੰਗ ਨੂੰ ਲੈ ਕੇ ਚਰਚਾ ’ਚ ਹੈ। ਦਰਅਸਲ ਇਨ੍ਹੀਂ ਦਿਨੀਂ ਉਹ ਗੋਆ ’ਚ ਸਮਾਂ ਬਿਤਾ ਰਹੀ ਹੈ। ਖ਼ਾਸ ਗੱਲ ਇਹ ਹੈ ਕਿ ਗੋਆ ’ਚ ਉਨ੍ਹਾਂ ਨਾਲ ਮਸ਼ਹੂਰ ਪੰਜਾਬੀ ਸਿੰਗਰ ਗੁਰੂ ਰੰਧਾਵਾ ਵੀ ਮੌਜੂਦ ਹਨ।

ਨੋਰਾ ਫਤੇਹੀ ਅਤੇ ਗੁਰੂ ਰੰਧਾਵਾ ਨੂੰ ਇਕੱਠੇ ਦੇਖਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਉਹ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਗੋਆ ਦੀਆਂ ਛੁੱਟੀਆਂ ਮਨਾਉਣ ਲਈ ਨੋਰਾ ਫਤੇਹੀ ਅਤੇ ਗੁਰੂ ਰੰਧਾਵਾ ਦੀਆਂ ਤਸਵੀਰਾਂ ਮਸ਼ਹੂਰ ਫੋਟੋਗ੍ਰਾਫਰ ਵਿਰਲ ਭਿਆਨੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਗੁਰੂ ਰੰਧਾਵਾ ਅਤੇ ਨੋਰਾ ਫਤੇਹੀ ਸਮੁੰਦਰ ਦੇ ਕਿਨਾਰੇ ਪਾਣੀ ‘ਚ ਇਕੱਠੇ ਸੈਰ ਕਰਦੇ ਨਜ਼ਰ ਆ ਰਹੇ ਹਨ।

ਇਨ੍ਹਾਂ ਤਸਵੀਰਾਂ ‘ਚ ਨੋਰਾ ਫਤੇਹੀ ਸਫੇਦ ਕ੍ਰੌਪ ਟਾਪ ਅਤੇ ਕਾਲੇ ਰੰਗ ਦੇ ਸ਼ਾਰਟਸ ‘ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਗੁਰੂ ਰੰਧਾਵਾ ਪ੍ਰਿੰਟਿਡ ਸ਼ਾਰਟਸ-ਸ਼ਰਟ ‘ਚ ਨਜ਼ਰ ਆ ਰਹੇ ਹਨ। ਤਸਵੀਰਾਂ ‘ਚ ਦੋਵੇਂ ਬੇਹੱਦ ਖੂਬਸੂਰਤ ਲੱਗ ਰਹੇ ਹਨ। ਗੁਰੂ ਰੰਧਾਵਾ ਅਤੇ ਨੋਰਾ ਫਤੇਹੀ ਦੇ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕੁਮੈਂਟ ਕਰਕੇ ਵੀ ਆਪਣੇ ਵਿਚਾਰ ਦੇ ਰਹੇ ਹਨ। ਇਨ੍ਹਾਂ ਦੋਵਾਂ ਦੇ ਕਈ ਪ੍ਰਸ਼ੰਸਕ ਟਿੱਪਣੀ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਦੋਵੇਂ ਇਕ-ਦੂਜੇ ਨੂੰ ਡੇਟ ਰਹੇ ਹਨ ਅਤੇ ਜਲਦੀ ਹੀ ਵਿਆਹ ਕਰਨ ਜਾ ਰਹੇ ਹਨ।