ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੀ ਪਟਿਆਲਾ ‘ਚ ਹੋਈ ‘ਗ੍ਰੈਂਡ ਰਿਸੈਪਸ਼ਨ’, ਭਰਾ ਸੁੱਖਨ ਨੇ ਸਾਂਝੀ ਕੀਤੀ ਵੀਡੀਓ

0
402

ਪ੍ਰਸਿੱਧ ਮਾਡਲ, ਗਾਇਕ, ਅਦਾਕਾਰ ਤੇ ਵੀਡੀਓ ਨਿਰਦੇਸ਼ਕ ਦੇ ਤੌਰ ‘ਤੇ ਜਾਣੇ ਜਾਂਦੇ ਪਰਮੀਸ਼ ਵਰਮਾ ਬੀਤੇ ਕੁਝ ਮਹੀਨੇ ਪਹਿਲਾਂ ਆਪਣੀ ਪ੍ਰੇਮਿਕਾ ਗੀਤ ਗਰੇਵਾਲ ਨਾਲ ਵਿਆਹ ਦੇ ‘ਚ ਬੱਝੇ ਹਨ। ਪਰਮੀਸ਼ ਵਰਮਾ ਤੇ ਗੀਤ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਚਰਚਾ ਦਾ ਵਿਸ਼ਾ ਬਣੀਆਂ ਰਹੀਆਂ ਸਨ। ਹਾਲ ਹੀ ‘ਚ ਪਰਮੀਸ਼ ਵਰਮਾ ਆਪਣੀ ਪਤਨੀ ਗੀਤ ਗਰੇਵਾਲ ਨਾਲ ਪੰਜਾਬ ਪਰਤਿਆ ਹੈ। ਪੰਜਾਬ ਆਉਂਦੇ ਹੀ ਗੀਤ ਗਰੇਵਾਲ ਦਾ ਧੂਮਧਾਮ ਨਾਲ ਸਵਾਗਤ ਕੀਤਾ ਗਿਆ।

ਦੱਸ ਦਈਏ ਕਿ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਪਟਿਆਲਾ ‘ਚ ਕੀਤੀ ਗਈ, ਜਿਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਨੂੰ ਪਰਮੀਸ਼ ਵਰਮਾ ਦੇ ਭਰਾ ਸੁੱਖਨ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦਰਸ਼ਕਾਂ ਨਾਲ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਰਿਸੈਪਸ਼ਨ ਪਾਰਟੀ ਦੀਆਂ ਕੀਤੀਆਂ ਗਈਆਂ ਤਿਆਰੀਆਂ ਨੂੰ ਦਿਖਾਇਆ ਗਿਆ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਰਿਸੈਪਸ਼ਨ ਹਾਲ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ।

ਇਸ ਤੋਂ ਇਲਾਵਾ ਗਾਇਕ ਤੇ ਗੀਤਕਾਰ ਲਾਡੀ ਚਾਹਲ ਨੇ ਵੀ ਆਪਣੇ ਇੰਸਟਾਗ੍ਰਾਮ ‘ਤੇ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੀ ਰਿਸੈਪਸ਼ਨ ਪਾਰਟੀ ਤੋਂ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਲਾਡੀ ਚਾਹਲ ਨੇ ਕੈਪਸ਼ਨ ‘ਚ ਲਿਖਿਆ ”ਭਾਈ ਅਤੇ ਭਰਜਾਈ। ਵੈੱਲਕਮ ਹੋਮ ਭਾਬੀ।”

ਦੱਸ ਦਈਏ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦਾ ਵਿਆਹ ਕੈਨੇਡਾ ‘ਚ ਬਹੁਤ ਹੀ ਧੂਮਧਾਮ ਨਾਲ ਹੋਇਆ ਸੀ। ਉਨ੍ਹਾਂ ਦੇ ਵਿਆਹ ਕੁਝ ਖ਼ਾਸ ਦੋਸਤ ਤੇ ਕਰੀਬੀ ਰਿਸ਼ਤੇਦਾਰ ਹੀ ਪਹੁੰਚੇ ਸਨ, ਜਿਨ੍ਹਾਂ ‘ਚ ਰੌਸ਼ਨ ਪ੍ਰਿੰਸ, ਪ੍ਰਭ ਗਿੱਲ, ਅਖਿਲ ਅਤੇ ਸ਼ੈਰੀ ਮਾਨ ਸਣੇ ਕਈ ਪੰਜਾਬੀ ਕਲਾਕਾਰ ਨਜ਼ਰ ਆਏ ਸਨ। ਗੀਤ ਗਰੇਵਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਿਬਰਲ ਪਾਰਟੀ ਨਾਲ ਜੁੜੀ ਹੋਈ ਹੈ।

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਮਲਟੀਸਟਾਰ ਕਲਾਕਾਰ ਹਨ। ਉਨ੍ਹਾਂ ਨੇ ਬੌਤਰ ਮਿਊਜ਼ਿਕ ਵੀਡੀਓ ਡਾਇਰੈਕਟਰ, ਗਾਇਕ, ਅਦਾਕਾਰ, ਲੇਖਕ ਪੰਜਾਬੀ ਮਨੋਰੰਜਨ ਜਗਤ ‘ਚ ਆਪਣੇ ਕੰਮ ਨਾਲ ਵਾਹ-ਵਾਹੀ ਖੱਟ ਚੁੱਕੇ ਹਨ।

ਹਾਲ ਹੀ ‘ਚ ਪਰਮੀਸ਼ ਵਰਮਾ ਆਪਣੇ ਗੀਤ ‘ਮਿਡ ਨਾਈਟ’ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਸੋਸ਼ਲ ਮੀਡੀਆ ‘ਤੇ ਇਸ ਗਾਣੇ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਗਾਇਕੀ ਦੇ ਨਾਲ ਪਰਮੀਸ਼ ਵਰਮਾ ਅਦਾਕਾਰੀ ਦੇ ਖੇਤਰ ‘ਚ ਕਾਫ਼ੀ ਸਰਗਰਮ ਹੈ।

ਪਰਮੀਸ਼ ਵਰਮਾ ਆਖਰੀ ਵਾਰ ‘ਜਿੰਦੇ ਮੇਰੀਏ’ ਫ਼ਿਲਮ ‘ਚ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨਾਲ ਨਜ਼ਰ ਆਏ ਸਨ। ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ। ਬਹੁਤ ਜਲਦ ਉਹ ‘ਮੈਂ ਤੇ ਬਾਪੂ’ ਟਾਈਟਲ ਹੇਠ ਬਣੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

ਪੰਜਾਬੀ ਮਿਊਜ਼ਿਕ ਜਗਤ ਦੇ ਮਲਟੀਸਟਾਰ ਕਲਾਕਾਰ ਪਰਮੀਸ਼ ਵਰਮਾ, ਜੋ ਕਿ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਇਸ ਸਾਲ ਹੀ ਉਨ੍ਹਾਂ ਨੇ ਲੱਖਾਂ ਕੁੜੀਆਂ ਦਾ ਦਿਲ ਤੋੜਦੇ ਹੋਏ ਆਪਣੀ ਕੈਨੇਡਾ ਵਾਲੀ ਪ੍ਰੇਮਿਕਾ ਗੀਤ ਗਰੇਵਾਲ ਦੇ ਨਾਲ ਵਿਆਹ ਕਰਵਾ ਲਿਆ ਸੀ। ‘ਨੋ ਮੌਰ ਛੜਾ’ ਪਰਮੀਸ਼ ਵਰਮਾ ਦੇ ਵਿਆਹ ਨੇ ਖੂਬ ਸੁਰਖੀਆਂ ਬਟੋਰੀਆਂ ਸਨ।

ਦੱਸ ਦਈਏ ਕਿ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦਾ ਵਿਆਹ ਕੈਨੇਡਾ ਵਿਖੇ ਹੋਇਆ ਸੀ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਖੂਬ ਛਾਈਆਂ ਰਹੀਆਂ ਸਨ। ਹੁਣ ਪਰਮੀਸ਼ ਵਰਮਾ ਦੀ ਪਤਨੀ ਗੀਤ ਗਰੇਵਾਲ ਕੈਨੇਡਾ ਤੋਂ ਇੰਡੀਆ ਪਹੁੰਚ ਗਈ ਹੈ, ਜਿਸ ਦਾ ਖ਼ਾਸ ਸਵਾਗਤ ਉਨ੍ਹਾਂ ਦੇ ਦਿਉਰ ਤੇ ਪਤੀ ਪਰਮੀਸ਼ ਵਰਮਾ ਨੇ ਕੀਤਾ।

ਸੁੱਖਨ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੀ ਭਾਬੀ ਗੀਤ ਤੇ ਭਰਾ ਪਰਮੀਸ਼ ਨਾਲ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਸੁੱਖਨ ਨੇ ਲਿਖਿਆ ਹੈ, ”ਇਹ ਚਿਹਰਾ ਦੁਨੀਆ ਦਾ ਸਭ ਤੋਂ ਖੁਸ਼ ਇਨਸਾਨ ਦਾ ਹੈ…ਵੈਲਕਮ ਹੌਮ ਭਾਬੀ ਜੀ।” ਨਾਲ ਹੀ ਉਨ੍ਹਾਂ ਨੇ ਆਪਣੀ ਭਾਬੀ ਗੀਤ ਗਰੇਵਾਲ ਤੇ ਵੱਡੇ ਭਰਾ ਪਰਮੀਸ਼ ਵਰਮਾ ਨੂੰ ਟੈਗ ਵੀ ਕੀਤਾ ਹੈ। ਉੱਧਰ ਖੁਦ ਪਰਮੀਸ਼ ਵਰਮਾ ਨੇ ਵੀ ਗੀਤ ਗਰੇਵਾਲ ਦੀ ਤਸਵੀਰ ਸ਼ੇਅਰ ਕਰਦੇ ਹੋਏ ਆਪਣੇ ਪਟਿਆਲੇ ਵਾਲੇ ਘਰ ‘ਚ ਸਵਾਗਤ ਕੀਤਾ ਹੈ। ਪ੍ਰਸ਼ੰਸਕ ਤੇ ਕਲਾਕਾਰ ਵੀ ਕੁਮੈਂਟ ਕਰਕੇ ਜੋੜੀ ਨੂੰ ਵਧਾਈਆਂ ਦੇ ਰਹੇ ਹਨ।

ਪਰਮੀਸ਼ ਵਰਮਾ ਨੇ ਆਪਣੀ ਪਤਨੀ ਗੀਤ ਦਾ ਖ਼ਾਸ ਸਵਾਗਤ ਕਰਦੇ ਹੋਏ ਇੱਕ ਖ਼ਾਸ ਵੈਲਕਮ ਪਾਰਟੀ ਰੱਖੀ ਸੀ, ਜਿਸ ‘ਚ ਖ਼ਾਸ ਲੋਕ ਹੀ ਸ਼ਾਮਲ ਹੋਏ ਸਨ। ਤਸਵੀਰ ‘ਚ ਦੇਖ ਸਕਦੇ ਹੋ ਕਿ ਗੀਤ ਗਰੇਵਾਲ ਨੇ ਨੀਲੇ ਰੰਗ ਦਾ ਸਟਾਈਲਿਸ਼ ਪੰਜਾਬੀ ਸੂਟ ਪਾਇਆ ਹੋਇਆ ਹੈ ਅਤੇ


ਪਰਮੀਸ਼ ਵਰਮਾ ਨੇ ਚਿੱਟੇ ਕੁੜਤੇ ਪਜ਼ਾਮੇ ‘ਚ ਨਾਲ ਕੋਟੀ ਤੇ ਸਿਰ ‘ਤੇ ਡਾਰਕ ਪਿੰਕ ਰੰਗ ਦੀ ਪੱਗ ਬੰਨੀ ਹੋਈ ਹੈ। ਸੁੱਖਨ ਨੇ ਵੀ ਆਫ ਕਰੀਮ ਰੰਗ ਦੇ ਕੁੜਤੇ ਪਜ਼ਾਮੇ ਨਾਲ ਪੱਗ ਬੰਨੀ ਹੋਈ ਹੈ। ਸੋਸ਼ਲ ਮੀਡੀਆ ‘ਤੇ ਇਸ ਤਸਵੀਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ‘ਚ ਲਾਈਕਸ ਆ ਚੁੱਕੇ ਹਨ।

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ਆਪਣੇ ਗੀਤ ‘ਮਿਡ ਨਾਈਟ’ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਸੋਸ਼ਲ ਮੀਡੀਆ ‘ਤੇ ਇਸ ਗਾਣੇ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਗਾਇਕੀ ਦੇ ਨਾਲ ਪਰਮੀਸ਼ ਵਰਮਾ ਅਦਾਕਾਰੀ ਦੇ ਖੇਤਰ ‘ਚ ਕਾਫ਼ੀ ਸਰਗਰਮ ਹੈ