ਪਰਮੀਸ਼-ਗੀਤ ਦੀ ਗ੍ਰੈਡ ਰਿਸੈਪਸ਼ਨ, ਸਿੱਧੂ ਤੇ ਸਤਿੰਦਰ ਸਰਤਾਜ ਸਣੇ ਇਨ੍ਹਾਂ ਕਲਾਕਾਰਾਂ ਨੇ ਲਾਈਆਂ ਰੌਣਕਾਂ

0
282

ਪ੍ਰਸਿੱਧ ਮਾਡਲ, ਗਾਇਕ, ਅਦਾਕਾਰ ਤੇ ਵੀਡੀਓ ਨਿਰਦੇਸ਼ਕ ਦੇ ਤੌਰ ‘ਤੇ ਜਾਣੇ ਜਾਂਦੇ ਪਰਮੀਸ਼ ਵਰਮਾ ਬੀਤੇ ਕੁਝ ਮਹੀਨੇ ਪਹਿਲਾਂ ਆਪਣੀ ਪ੍ਰੇਮਿਕਾ ਗੀਤ ਗਰੇਵਾਲ ਨਾਲ ਵਿਆਹ ਦੇ ‘ਚ ਬੱਝੇ ਹਨ। ਬੀਤੇ ਦਿਨੀਂ ਪਰਮੀਸ਼ ਵਰਮਾ ਨੇ ਪਟਿਆਲਾ ਵਿਖੇ ਵੈਡਿੰਗ ਰਿਸੈਪਸ਼ਨ ਰੱਖੀ ਸੀ, ਜਿਸ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਸ ਰਿਸੈਪਸ਼ਨ ਪਾਰਟੀ ‘ਚ ਵੱਡੀ ਗਿਣਤੀ ‘ਚ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ਦੇ ਕਲਾਕਾਰ ਪਹੁੰਚੇ ਸਨ। ਇਸ ਦੌਰਾਨ ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ, ਰੇਸ਼ਮ ਸਿੰਘ ਅਨਮੋਲ, ਗੋਲਡੀ, ਸੱਤਾ, ਜੌਰਡਨ ਸੰਧੂ ਤੇ ਅੰਮ੍ਰਿਤ ਮਾਨ ਵਰਗੇ ਕਈ ਕਲਾਕਾਰ ਪਹੁੰਚੇ ਸਨ।

ਪਰਮੀਸ਼ ਵਰਮਾ ਨੇ ਇਸ ਵੈਡਿੰਗ ਰਿਸੈਪਸ਼ਨ ਪਾਰਟੀ ਦੀਆਂ ਕੁਝ ਵੀਡੀਓਜ਼ ਤੇ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਸ ਵੀਡੀਓ ‘ਚ ਪਰਮੀਸ਼ ਆਪਣੀ ਪਤਨੀ ਗੀਤ ਗਰੇਵਾਲ ਨਾਲ ਨੱਚਦੇ ਹੋਏ ਨਜ਼ਰ ਆ ਰਹੇ ਹਨ। ਦੋਵਾਂ ਦਾ ਇਹ ਰੋਮਾਂਟਿਕ ਵੀਡੀਓ ਹਰ ਇੱਕ ਨੂੰ ਖੂਬ ਪਸੰਦ ਆ ਰਿਹਾ ਹੈ।

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ, ”ਸਾਡੀ ਜ਼ਿੰਦਗੀ ਦੇ ਇਸ ਖਾਸ ਮੌਕੇ ਨੂੰ, ਤੁਹਾਡੇ ਪਿਆਰ ਅਤੇ ਅਸ਼ੀਰਵਾਦ ਨਾਲ ਹੋਰ ਵੀ ਜ਼ਿਆਦਾ ਖ਼ਾਸ ਬਣਾਉਣ ਲਈ, ਤੁਹਾਡਾ ਸਭ ਦਾ ਬਹੁਤ ਬਹੁਤ ਧੰਨਵਾਦ।” ਨਾਲ ਹੀ ਉਨ੍ਹਾਂ ਨੇ ਆਪਣੀ ਪਤਨੀ ਗੀਤ ਗਰੇਵਾਲ ਨੂੰ ਵੀ ਟੈਗ ਕੀਤਾ ਹੈ। ਇਸ ਦੇ ਨਾਲ ਹੀ ਗੀਤ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਰਿਸੈਪਸ਼ਨ ਪਾਰਟੀ ਦਾ ਇਕ ਵੀਡੀਓ ਸਾਂਝਾ ਕੀਤਾ ਹੈ, ਜਿਸ ‘ਚ ਉਹ ਪਰਮੀਸ਼ ਵਰਮਾ ਨਾਲ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗੀਤ ਨੇ ਸੇਮ ਹੀ ਕੈਪਸ਼ਨ ਲਿਖੀ ਹੈ।

ਦੱਸ ਦਈਏ ਕਿ ਸਤਿੰਦਰ ਸੱਤੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਗੀਤ ਗਰੇਵਾਲ ਅਤੇ ਸੁਨੰਦਾ ਸ਼ਰਮਾ ਨਾਲ ਇਕ ਵੀਡੀਓ ਸਾਂਝਾ ਕੀਤਾ ਹੈ, ਜਿਸ ‘ਚ ਸੁਨੰਦਾ ਤੇ ਸਤਿੰਦਰ ਸੱਤੀ ਗੀਤ ਗਰੇਵਾਲ ਨਾਲ ਗੱਲਾਂ ਕਰਦੀਆਂ ਨਜ਼ਰ ਆ ਰਹੀਆਂ ਹਨ।

ਇਸ ਤੋਂ ਇਲਾਵਾ ਸੁਨੰਦਾ ਸ਼ਰਮਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝੀ ਕੀਤੀ ਹੈ, ਜਿਸ ‘ਚ ਉਹ ਸਟੇਜ ‘ਤੇ ਨਜ਼ਰ ਆ ਰਹੀ ਹੈ। ਇਸ ਦੌਰਾਨ ਸੁਨੰਦਾ ਬੱਚਿਆਂ ਨਾਲ ਸਟੇਜ ‘ਤੇ ਆਪਣੇ ਗੀਤ ਨੂੰ ਗੁਣਗਾਉਂਦੀ ਹੋਈ ਨਜ਼ਰ ਆਈ। ਇਸ ਦੌਰਾਨ ਸਤਿੰਦਰ ਸਰਤਾਜ ਨੇ ਆਪਣੇ ਸੂਫ਼ੀ ਅੰਦਾਜ਼ ‘ਚ ਪਾਰਟੀ ‘ਚ ਮੌਜੂਦ ਲੋਕਾਂ ਨੂੰ ਆਪਣੀ ਗਾਇਕੀ ਨਾਲ ਮੰਤਰ ਮੁਗਧ ਕਰ ਦਿੱਤਾ।

ਬੀਤੇ ਕੁਝ ਦਿਨ ਪਹਿਲਾਂ ਹੀ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੀ ਇੱਕ ਖ਼ਾਸ ਤਸਵੀਰ ਸ਼ੇਅਰ ਕੀਤੀ ਸੀ, ਜਿਸ ‘ਚ ਉਹ ਆਪਣੀ ਪਤਨੀ ਗੀਤ ਗਰੇਵਾਲ ਨਾਲ ਨਜ਼ਰ ਆ ਰਹੇ ਸਨ। ਇਸ ਤਸਵੀਰ ‘ਚ ਪਰਮੀਸ਼ ਆਪਣੀ ਪਤਨੀ ਗੀਤ ਗਰੇਵਾਲ ਨਾਲ ‘ਗੁਰੂ ਗ੍ਰੰਥ ਸਾਹਿਬ ਜੀ’ ਨੂੰ ‘ਰੁਮਾਲਾ ਸਾਹਿਬ ਭੇਟ’ ਕਰਦੇ ਜਾਂਦੇ ਹੋਏ ਨਜ਼ਰ ਆਏ ਸਨ।

ਦੱਸਣਯੋਗ ਹੈ ਕਿ ਪਰਮੀਸ਼ ਵਰਮਾ ਪਹਿਲਾਂ ਆਪਣੇ ਵਿਆਹ ਕਰਕੇ ਖੂਬ ਸੁਰਖੀਆਂ ‘ਚ ਰਹੇ ਸਨ ਅਤੇ ਹੁਣ ਆਪਣੀ ਵੈਡਿੰਗ ਰਿਸੈਪਸ਼ਨ ਕਰਕੇ ਚਰਚਾ ‘ਚ ਬਣੇ ਹੋਏ ਹਨ। ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦਾ ਵਿਆਹ ਕੈਨੇਡਾ ‘ਚ ਬਹੁਤ ਹੀ ਧੂਮਧਾਮ ਨਾਲ ਹੋਇਆ ਸੀ। ਉਨ੍ਹਾਂ ਦੇ ਵਿਆਹ ਕੁਝ ਖ਼ਾਸ ਦੋਸਤ ਤੇ ਕਰੀਬੀ ਰਿਸ਼ਤੇਦਾਰ ਹੀ ਪਹੁੰਚੇ ਸਨ, ਜਿਨ੍ਹਾਂ ‘ਚ ਰੌਸ਼ਨ ਪ੍ਰਿੰਸ, ਪ੍ਰਭ ਗਿੱਲ, ਅਖਿਲ ਅਤੇ ਸ਼ੈਰੀ ਮਾਨ ਸਣੇ ਕਈ ਪੰਜਾਬੀ ਕਲਾਕਾਰ ਨਜ਼ਰ ਆਏ ਸਨ।


ਗੀਤ ਗਰੇਵਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਿਬਰਲ ਪਾਰਟੀ ਨਾਲ ਜੁੜੀ ਹੋਈ ਹੈ। ਪਰਮੀਸ਼ ਵਰਮਾ ਬਤੌਰ ਮਿਊਜ਼ਿਕ ਵੀਡੀਓ ਡਾਇਰੈਕਟਰ, ਗਾਇਕ, ਐਕਟਰ, ਲੇਖਕ ਪੰਜਾਬੀ ਮਨੋਰੰਜਨ ਜਗਤ ਨਾਲ ਜੁੜੇ ਹੋਏ ਹਨ। ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖ਼ੇਤਰ ‘ਚ ਸਰਗਰਮ ਹਨ।