ਕੁਝ ਮਹੀਨੇ ਪਹਿਲਾਂ ਵਿਆਹੇ ਮਾਪਿਆਂ ਦੇ ਇਕਲੋਤੇ ਪੁੱਤ ਨੂੰ ਵਿਦੇਸ਼ ਚ ਏਅਰਪੋਰਟ ਤੇ ਮਿਲੀ ਇਸ ਤਰਾਂ ਮੌਤ

0
220

ਰੁਜ਼ਗਾਰ ਦੀ ਭਾਲ ਵਿਚ ਬਹੁਤ ਸਾਰੇ ਭਾਰਤੀ ਵਿਦੇਸ਼ਾਂ ਦਾ ਰੁੱਖ ਕਰ ਰਹੇ ਹਨ। ਜਿੱਥੇ ਮਿਹਨਤ ਮੁਸ਼ੱਕਤ ਕਰਕੇ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਦੀਆਂ ਤੰਗੀਆਂ-ਤੁਰਸ਼ੀਆਂ ਨੂੰ ਦੂਰ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਆਪਣੇ ਪਰਵਾਰ ਨੂੰ ਖੁਸ਼ੀਆਂ ਦਿੱਤੀਆਂ ਜਾਂਦੀਆਂ ਹਨ। ਜਿਸ ਵਾਸਤੇ ਉਹ ਵਿਦੇਸ਼ਾਂ ਵਿਚ ਦਿਨ ਰਾਤ ਮਿਹਨਤ ਕਰਦੇ ਹਨ। ਵਿਦੇਸ਼ਾਂ ਵਿੱਚ ਗਏ ਹੋਏ ਆਪਣੇ ਪਰਿਵਾਰਕ ਮੈਂਬਰਾਂ ਦੀ ਸੁੱਖ-ਸ਼ਾਂਤੀ ਲਈ ਜਿੱਥੇ ਪੰਜਾਬ ਵਸਦੇ ਪਰਿਵਾਰਾਂ ਵੱਲੋਂ ਉਨ੍ਹਾਂ ਦੀ ਸਲਾਮਤੀ ਵਾਸਤੇ ਦਿਨ ਰਾਤ ਦੁਆ ਕੀਤੀ ਜਾਂਦੀ ਹੈ। ਅਤੇ ਉਨ੍ਹਾਂ ਦੇ ਘਰ ਵਾਪਸੀ ਦੀ ਉਡੀਕ ਹੁੰਦੀ ਹੈ। ਪਰ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਦੀ ਖ਼ਬਰ ਪਹੁੰਚ ਜਾਂਦੀ ਹੈ ਜਿਸ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਹੁਣ ਕੁਝ ਮਹੀਨੇ ਪਹਿਲਾਂ ਵਿਆਹੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਵਿਦੇਸ਼ ਵਿੱਚ ਹਵਾਈ ਅੱਡੇ ਤੇ ਇਸ ਤਰਾਂ ਦਰਦਨਾਕ ਮੌਤ ਹੋਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਸੰਯੁਕਤ ਅਰਬ ਅਮੀਰਾਤ ਦੀ ਰਾਜਧਾਨੀ ਆਬੂਧਾਬੀ ਵਿੱਚ ਇਕ ਡਰੋਨ ਹਮਲਾ ਹੋਇਆ ਸੀ।

ਜਿੱਥੇ ਇਹ ਡਰੋਨ ਹਮਲਾ ਆਬੂਧਾਬੀ ਦੇ ਹਵਾਈ ਅੱਡੇ ਦੇ ਨਜ਼ਦੀਕ ਹੋਇਆ ਉਥੇ ਹੀ ਇਸ ਘਟਨਾ ਵਿਚ ਦੋ ਭਾਰਤੀਆਂ ਦੀ ਮੌਤ ਵੀ ਹੋ ਗਈ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਇਹਨਾਂ ਦੋ ਮ੍ਰਿਤਕਾ ਵਿੱਚੋਂ ਇਕ 26 ਸਾਲਾ ਪੰਜਾਬੀ ਨੌਜਵਾਨ ਹਰਦੀਪ ਸਿੰਘ ਵੀ ਸ਼ਾਮਲ ਹੈ। ਮਿਲੀ ਜਾਣਕਾਰੀ ਅਨੁਸਾਰ ਜਿਥੇ ਦੱਸਿਆ ਗਿਆ ਹੈ ਕਿ ਕੁਝ ਸਮਾਂ ਪਹਿਲਾਂ ਹੀ ਹਰਦੀਪ ਸਿੰਘ ਦਾ ਵਿਆਹ ਹੋਇਆ ਸੀ। ਉੱਥੇ ਹੀ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜੋ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਆਉਣ ਵਾਲੇ ਪਿੰਡ ਮਹਿਸਮਪੁਰ ਦਾ ਨਿਵਾਸੀ ਸੀ।


ਜੋ ਰੁਜ਼ਗਾਰ ਦੀ ਖਾਤਰ ਸੰਯੁਕਤ ਅਰਬ ਅਮੀਰਾਤ ਵਿਚ ਗਿਆ ਹੋਇਆ ਸੀ। ਇਸ ਨੌਜਵਾਨ ਦੀ ਮੌਤ ਦੀ ਖਬਰ ਪਿੰਡ ਪਹੁੰਚਦੇ ਹੀ ਪਰਿਵਾਰ ਅਤੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਵਿਚ ਬਜ਼ੁਰਗ ਮਾਂ ਅਤੇ ਪਤਨੀ ਨੂੰ ਛੱਡ ਗਿਆ ਹੈ।